ਏਅਰ ਮਾਰਸ਼ਲ ਅਰਜੁਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪ੍ਰੋ. ਬਡੂੰਗਰ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਭੇਂਟ
ਡਾ. ਸਰੋਆ ਨੇ ਏਅਰ ਮਾਰਸ਼ਲ ਅਰਜੁਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਪਟਿਆਲਾ 18 ਸਤੰਬਰ (ਮਧੂਸਾਰ ਬਿਊਰੋ) ਭਾਰਤੀ ਹਵਾਈ ਫੌਜ ਦੇ ਪਹਿਲੇ ਏਅਰ ਮਾਰਸ਼ਲ ਅਰਜੁਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਨੇ ਦੁਸ਼ਾਲਾ ਅਤੇ ਸਿਰੋਪਾਓ ਲੈ ਕੇ ਸਤਿਕਾਰ ਦੇਣ ਪਹੁੰਚੇ।
ਡਾ. ਪਰਮਜੀਤ ਸਿੰਘ ਸਰੋਆ ਨੇ ਏਅਰ ਮਾਰਸ਼ਲ ਅਰਜੁਨ ਸਿੰਘ ਦੇ ਬੇਟੇ ਅਰਵਿੰਦ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਏਅਰ ਮਾਰਸ਼ਲ ਅਰਜੁਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਵੱਲੋਂ ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਯਾਦਗਾਰੀ ਤਸਵੀਰ ਲਗਾਉਣ ਦੇ ਫੈਸਲੇ ਦਾ ਧੰਨਵਾਦ ਕੀਤਾ।
ਸ਼੍ਰੋਮਣੀ ਕਮੇਟੀ ਮੀਡੀਆ ਸੈਂਟਰ ਦੀ ਜਾਣਕਾਰੀ ਅਨੁਸਾਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਭਾਰਤੀ ਹਵਾਈ ਫੌਜ ਏਅਰ ਮਾਰਸ਼ਲ ਅਰਜੁਨ ਸਿੰਘ ਦੀਆਂ ਬੇਹਤਰੀਨ ਅਤੇ ਕਾਬਿਲੇ ਤਾਰੀਫ ਸੇਵਾਵਾਂ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ, ਉਨੀਂ ਘੱਟ ਹੈ। ਉਨ•ਾਂ ਕਿਹਾ ਕਿ ਏਅਰ ਮਾਰਸ਼ਲ ਅਰਜੁਨ ਸਿੰਘ ਨੇ ਇਮਾਨਦਾਰੀ, ਚੰਗੀ ਕਾਰਗੁਜ਼ਾਰੀ ਅਤੇ ਫੌਜ ‘ਚ ਸ਼ਾਨਦਾਰ ਸੇਵਾਵਾਂ ਦੇਣ ਦੇ ਨਾਲ-ਨਾਲ ਇਕ ਸਿੱਖ ਚਿਹਰੇ ਵਜੋਂ ਸਮੁੱਚੇ ”ਸੰਸਾਰ ‘ਚ ਸਿੱਖ ਜਗਤ ਦਾ ਨਾਮ ਵੀ ਰੌਸ਼ਨ ਕੀਤਾ, ਜਿਨ•ਾਂ ਨੂੰ ਰਹਿੰਦੇ ਸਮਿਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ।

