ਪਟਿਆਲਾ

ਐਲੀਮੈਂਟਰੀ ਟੀਚਰਜ਼ ਯੂਨੀਅਨ ਪਟਿਆਲਾ ਵੱਲੋਂ ਓ.ਐਸ.ਡੀ. ਮਹਾਰਾਣੀ ਪ੍ਰਨੀਤ ਕੌਰ ਨੂੰ ਦਿੱਤਾ ਮੰਗ ਪੱਤਰ

ਜੇ ਮੰਗਾਂ ਨਾ ਮੰਨੀਆਂ ਤਾਂ 8 ਅਕਤੂਬਰ ਨੂੰ ਗੁਰਦਾਸਪੁਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ
ਪਟਿਆਲਾ 26 ਸਤੰਬਰ (ਮਧੂਸਾਰ ਬਿਊਰੋ) ਐਲੀਮੈਂਟਰੀ ਟੀਚਰਜ ਯੂਨੀਅਨ ਦੀ ਜਿਲ੍ਹਾ ਪਟਿਆਲਾ ਦੇ ਵਫਦ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਭੱਖਦੀਆਂ ਮੰਗਾਂ ਦੇ ਸਬੰਧ ਵਿੱਚ ਮਹਾਰਾਣੀ ਪ੍ਰਨੀਤ ਕੌਰ, ਓ.ਐਸ.ਡੀ. ਰਜੇਸ਼ ਕੁਮਾਰ ਨੂੰ ਦਿੱਤਾ ਗਿਆ।

ਵਫ਼ਦ ਦੀ ਅਗਵਾਈ ਜਿਲ੍ਹਾ ਪ੍ਰਧਾਨ ਮਨੋਜ ਘਈ ਵੱਲੋਂ ਕੀਤੀ ਗਈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸੂਬਾ ਮੀਤ ਸਕੱਤਰ ਲਾਲ ਸਿੰਘ ਡਕਾਲਾ, ਸੂਬਾ ਤਾਲਮੇਲ ਸਕੱਤਰ ਅਵਤਾਰ ਸਿੰਘ ਮਾਨ, ਬਲਾਕ ਪਟਿਆਲਾ-2 ਦੇ ਪ੍ਰਧਾਨ ਸਤਨਾਮ ਸਿੰਘ ਸੋਹੀ, ਪਟਿਆਲਾ-3 ਦੇ ਪ੍ਰਧਾਨ ਕੁਲਦੀਪ ਭਿੱਖੀ ਹਾਜਰ ਸਨ। ਅਧਿਆਪਕ ਆਗੂਆਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਇਸ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਕੋਲ ਮੰਗ ਉਠਾਉਂਦਿਆ ਕਿਹਾ ਕਿ ਐਲੀਮੈਂਟਰੀ ਡਾਇਰੈਕਟੋਰੇਟ ਦਾ ਸਮੁੱਚਾ ਪ੍ਰਬੰਧ ਪ੍ਰਾਇਮਰੀ ਅਧਿਆਪਕਾਂ ਦੇ ਹਵਾਲੇ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ ਤੇ ਅਧਿਆਪਕ ਬੱਚਿਆਂ ਦਾ ਅਨੁਪਾਤ 1:20 ਕੀਤਾ ਜਾਵੇ ਆਦਿ ਮੰਗਾਂ ਦਾ ਜਿਕਰ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਤੇ ਜਲਦ ਤੋਂ ਜਲਦ ਕੋਈ ਸਾਰਥਕ ਪਹਿਲ ਨਹੀਂ ਕੀਤੀ ਜਾਂਦੀ ਤਾਂ ਅਧਿਆਪਕਾਂ ਵੱਲੋਂ 8 ਅਕਤੂਬਰ ਨੂੰ ਗੁਰਦਾਸਪੁਰ ਤੇ ਦੀਨਾਨਗਰ ਹਲਕਿਆਂ ਵਿੱਚ ਰੋਸ ਮਾਰਚ ਕੀਤੇ ਜਾਣਗੇ।

Leave a Reply

Your email address will not be published. Required fields are marked *