ਪੰਜਾਬ

ਮਾਰਕੀਟ ਫ਼ੀਸ ‘ਚ ਵਾਧਾ ਕਰਕੇ ਆੜ੍ਹਤੀਆਂ ਅਤੇ ਵਪਾਰੀਆਂ ਦੀ ਲੁੱਟ ਕਰ ਰਹੀ ਸਰਕਾਰ : ਵਿੱਕੀ ਰਿਵਾਜ

ਗੁਰਦਾਸਪੁਰ ਹਲਕੇ ਦੇ ਲੋਕ ਸਲਾਰੀਆਂ ਦੀ ਜਿੱਤ ਨੂੰ ਯਕੀਨੀ ਬਣਾਉਣ
ਪਟਿਆਲਾ 26 ਸਤੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਏ ਜਾ ਰਹੇ ਮਾਰੂ ਫੈਸਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਮਾਰਕੀਟ ਫੀਸ ‘ਚ ਕੀਤੇ ਜਾ ਰਹੇ ਵਾਧੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਵਿੱਕੀ ਰਿਵਾਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਵਪਾਰੀਆਂ ਅਤੇ ਆੜ੍ਹਤੀਆਂ ਨੂੰ ਇਹ ਕਹਿਕੇ ਵੋਟ ਹਾਸਲ ਕੀਤੇ ਸਨ ਕਿ ਸਰਕਾਰ ਦੇ ਸੱਤਾ ਵਿਚ ਆਉਣ ‘ਤੇ ਵਪਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਦੇ ਹਿੱਤ ਵਿਚ ਫੈਸਲੇ ਲਏ ਜਾਣਗੇ, ਪ੍ਰੰਤੂ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਇਕ ਵਾਅਦਾ ਪੂਰਾ ਹੁੰਦਾ ਵਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਖਜ਼ਾਨੇ ਨੂੰ ਭਰਨੇ ਲਈ ਅਸਿੱਧੇ ਢੰਗ ਨਾਲ ਫਾਰਮੂਲੇ ਅਪਣਾ ਰਹੀ ਹੈ, ਜਿਸ ਨਾਲ ਆੜ੍ਹਤੀਆਂ ਤੇ ਵਪਾਰੀਆਂ ਨੂੰ ਮਾਰ ਪਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਮਾਰਕੀਟ ਫੀਸ ਪਹਿਲਾਂ ਚਾਰ ਫੀਸਦੀ ਵਸੂਲੀ ਜਾਂਦੀ ਸੀ ਹੁਣ ਮਾਰਕੀਟ ‘ਚ ਵਾਧਾ ਕਰਕੇ 6 ਫੀਸਦੀ ਕਰ ਦਿੱਤਾ ਗਿਆ, ਜਿਸ ਨਾਲ ਸਰਕਾਰ ਵੱਲੋਂ ਆੜ੍ਹਤੀਆਂ ਅਤੇ ਵਪਾਰੀਆਂ ਦੀ ਅੰਨੀ ਲੁੱਟ ਹੁੰਦੀ ਸਾਫ਼ ਵਿਖਾਈ ਦੇ ਰਹੀ ਹੈ।
ਰਿਵਾਜ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਬਾਦਲ ਸਰਕਾਰ ਨੇ ਵਪਾਰੀਆਂ ਅਤੇ ਆੜ੍ਹਤੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਫੈਸਲੇ ਲਏ ਸਨ, ਜਿਸ ਕਾਰਨ ਵਪਾਰੀ ਅਤੇ ਆੜ੍ਹਤੀ ਅੱਜ ਵੀ ਬਾਦਲ ਸਰਕਾਰ ਦੇ ਰਾਜ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਰਕਾਰ ਨੂੰ ਸੱਤਾ ਵਿਚ ਲਿਆਉਣ ਤੋਂ ਬਾਦ ਆੜ੍ਹਤੀ, ਵਪਾਰੀ ਤੇ ਕਿਸਾਨ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ।
ਗੁਰਦਾਸਪੁਰ ਜ਼ਿਮਨੀ ਬਾਰੇ ਬੋਲਦਿਆਂ ਰਿਵਾਜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮੁੱਦਿਆਂ ‘ਤੇ ਆਧਾਰ ‘ਤੇ ਚੋਣ ਲੜ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਲੋਕ ਬਾਦਲ ਕਾਰਜਕਾਲ ਦੌਰਾਨ ਹੋਏ ਕੰਮ ਦੇ ਆਧਾਰ ‘ਤੇ ਉਮੀਦਵਾਰ ਸਲਾਰੀਆ ਦੀ ਜਿੱਤ ਨੂੰ ਯਕੀਨੀ ਬਣਾਉਣ।

Leave a Reply

Your email address will not be published. Required fields are marked *