ਲੰਗਾਹ ਵਲੋਂ ਗੁਰਦਾਸਪੁਰ ਅਦਾਲਤ ਵਿਚ ਆਤਮ ਸਮਰਪਣ
ਗੁਰਦਾਸਪੁਰ 4 ਅਕਤੂਬਰ (ਮਧੂਸਾਰ ਬਿਊਰੋ)
ਬਲਾਤਕਾਰ ਦੇ ਦੋਸ਼ਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਬੁੱਧਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਆਤਮਸਮਰਪਣ ਕਰ ਦਿੱਤਾ। ਇਸ ਦੌਰਾਨ ਅਦਾਲਤ ਵਿਚ ਪਹੁੰਚੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸੁੱਚਾ ਸਿੰਘ ਲੰਗਾਹ ਦਾ ਜ਼ਬਰਦਸਤ ਵਿਰੋਧ ਕਰਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਗਾਹ ਚੰਡੀਗੜ੍ਹ ਦੀ ਜ਼ਿਲਾ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚੇ ਹੋਏ ਸਨ ਪਰ ਅਦਾਲਤ ਨੇ ਲੰਗਾਹ ਦੀ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

