ਪੰਜਾਬਪਟਿਆਲਾ

ਸਮੁੱਚੇ ਜਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ : ਪ੍ਰੋ. ਬਡੂੰਗਰ

ਪਟਿਆਲਾ 5 ਅਕਤੂਬਰ (ਮਧੂਸਾਰ ਬਿਊਰੋ) ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਜਗਤ ਅਤੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸਾਰਿਆਂ ਦਾ ਅਹਿਮ ਫਰਜ਼ ਬਣਦਾ ਹੈ ਕਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਭਰਵਾਂ ਸਹਿਯੋਗ ਦੇਣ।

ਪ੍ਰੋ. ਬਡੂੰਗਰ ਨੇ ਕਿਹਾ ਕਿ ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੋ ਕਿ ਪਹਿਲਾਂ ਰਾਮਦਾਸਪੁਰ ਅਤੇ ਉਸ ਤੋਂ ਪਹਿਲਾਂ ਗੁਰੂ ਕਾ ਚੱਕ ਨਾਂ ਨਾਲ ਜਾਣੀ ਜਾਂਦੀ ਸੀ। ਅੰਮ੍ਰਿਤਸਾਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਹਨ। ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗ ਦਰਸ਼ਨ ਵੀ ਕਰਦੀ ਹੈ।ਉਨ੍ਹਾਂ ਕਿਹਾ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ, ਗੱਤਕਾ ਟੀਮਾਂ, ਫੁੱਲਾਂ ਦੀ ਸਜਾਵਟ ਅਤੇ ਪ੍ਰਦਸ਼ਣ ਮੁਕਤ ਆਤਸ਼ਬਾਜ਼ੀ ਤੋਂ ਇਲਾਵ ਸੰਗਤਾਂ ਦੇ ਦਰਸ਼ਨਾਂ ਲਈ ਜਲੌਅ ਸਜਾਏ ਜਾਣਗੇ, ਜੋ ਖਿੱਚ ਦਾ ਕੇਂਦਰ ਹੋਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦੀ ਜੋ ਜੁਗਤ ਸਮੁੱਚੇ ਸੰਸਾਰ ਨੂੰ ਦਿੱਤੀ ਗਈ ਹੈ ਉਸ ਦਾ ਹਰ ਮਨੁੱਖ ਨੂੰ ਧਾਰਨੀ ਬਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਜਿਨਿ ਸਿਰਿਆ ਤਿਨੈ ਸਵਾਰਿਆ’ ਦੇ ਸਿਰਜਣਹਾਰੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਵੱਲੋਂ ਵਿਖਾਏ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਅਤੇ ਉਨ੍ਹਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲ ਕੇ ਮਨੁੱਖਤਾ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ।

Leave a Reply

Your email address will not be published. Required fields are marked *