ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਪਾਕਿ ‘ਚ ਬੱਸ ਅਤੇ ਵੈਨ ਦੀ ਭਿਆਨਕ ਟੱਕਰ, 14 ਲੋਕਾਂ ਦੀ ਮੌਤ

ਇਸਲਾਮਾਬਾਦ 7 ਅਕਤੂਬਰ (ਮਧੂਸਾਰ ਬਿਊਰੋ) ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤਾਂਗ ਇਲਾਕੇ ਵਿਚ ਸ਼ਨੀਵਾਰ ਨੂੰ ਇਕ ਬੱਸ ਅਤੇ ਵੈਨ ਆਹਮਣੇ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ ਹਨ। ਪੁਲਸ ਅਤੇ ਰਾਹਤ ਕਰਮਚਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਿਉਂਕਿ ਜ਼ਖਮੀਆਂ ਵਿਚੋਂ 6 ਦੀ ਹਾਲਤ ਨਾਜ਼ੁਕ ਹੈ।

ਸਥਾਨਕ ਪੁਲਸ ਅਧਿਕਾਰੀ ਸਮਾਦ ਖਾਨ ਨੇ ਦੱਸਿਆ ਕਿ ਤੇਜ਼ ਰਫਤਾਰ ਨਾਲ ਆ ਰਹੀ ਵੈਨ ਦਾ ਡਰਾਈਵਰ ਵਾਹਨ ਤੋਂ ਆਪਣਾ ਕੰਟਰੋਲ ਗੁਆ ਬੈਠਾ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਕੋਇਟਾ ਦੇ ਇਕ ਹਸਪਤਾਲ ਦੇ ਡਾਕਟਰਾਂ ਨੇ 14 ਲੋਕਾਂ ਦੀ ਮਰਨ ਅਤੇ 30 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ ਵਿਚ ਖਰਾਬ ਟਰਾਂਸਪੋਰਟ ਵਿਵਸਥਾ ਕਾਰਨ ਹਰ ਸਾਲ 4500 ਲੋਕਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਂਦੀ ਹੈ।

Leave a Reply

Your email address will not be published. Required fields are marked *