ਪੰਜਾਬਪਟਿਆਲਾ

ਪੰਜਾਬ ਦੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀ ਕਰ ਸਕੀ ਅਮਰਿੰਦਰ ਸਰਕਾਰ : ਰੱਖੜਾ

ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ
ਪਟਿਆਲਾ, 8 ਅਕਤੂਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਇਕ ਵੀ ਵਾਅਦਾ ਪੂਰਾ ਨਾ ਕਰ ਸਕਣ ਕਾਰਨ ਅੱਜ ਲੋਕ ਅਮਰਿੰਦਰ ਸਰਕਾਰ ਤੋਂ ਪੂਰੀ ਤਰਾਂ ਟੁੱਟ ਕੇ ਮੁੜ ਅਕਾਲੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ , ਸ੍ਰੀ ਰੱਖੜਾ ਅੱਜ ਇਥੇ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ ਵਲੋਂ ਸੱਦੀ ਅਕਾਲੀ ਆਗੂਆਂ ਦੀ ਮੀਟਿੰਗ ਮੋਕੇ ਗੱਲਬਾਤ ਕਰ ਰਹੇ ਸਨ।

ਰੱਖੜਾ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਕਰਜਾ ਮਾਫੀ ਦੇ ਮੁੱਦੇ ਤੋ ਕੋਝਾ ਮਜਾਕ ਕੀਤਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਕੁਝ ਅੱਜ ਪੂਰੀ ਤਰਾਂ ਸਮਝ ਆ ਚੁੱਕੀ ਹੈ ਕਿ ਰਾਜੇ ਮਹਾਰਾਜੇ ਕਦੇ ਵੀ ਆਪ ਲੋਕਾਂ ਦੇ ਹਿਤੈਸੀ ਨਹੀ ਹੋ ਸਕਦੇ । ਰੱਖੜਾ ਨੇ ਅਮਰਿੰਦਰ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਘਟੀਆ ਸਰਕਾਰ ਗਰਦਾਨਦਿਆਂ ਆਖਿਆ ਹੈ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਝੂਠੇ ਵਾਅਦਿਆਂ ਦਾ ਅੰਬਾਰ ਲਗਾ ਕੇ ਭਾਵੇ ਕਾਂਗਰਸ ਸਰਕਾਰ ਤਾਂ ਬਣਾ ਗਈ ਪਰ ਹੁਣ ਇਸ ਸਰਕਾਰ ਵਿਚ ਕੋਈ ਵੀ ਸੁਖੀ ਨਹੀ ਹੈ ।
ਰੱਖੜਾ ਨੇ ਕਿਹਾ ਕਿ ਖਜਾਨਾ ਖਾਲੀ ਹੋਣ ਦਾ ਬਹਾਨਾ ਸਦਾ ਨਹੀ ਚੱਲ ਸਕਦਾ ਲੋਕ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ 7 ਮਹੀਨੇ ਲੰਘਣ ਤੋਂ ਬਾਅਦ ਵੀ ਕਾਂਗਰਸ ਸਰਕਾਰ ਲੋਕਾਂ ਲਈ ਇਕ ਵੀ ਵਧੀਆਂ ਪਾਲਸੀ ਨਹੀ ਬਣਾ ਸਕੀ ਜਿਸ ਕਾਰਨ ਅਜ ਪੰਜਾਬ ਦੇ ਲੋਕ ਇਸ ਸਰਕਾਰ ਤੋ ਪੂਰੀ ਤਰਾਂ ਕਲਪ ਚੁੱਕੇ ਹਨ। ਸਰਦਾਰ ਰੱਖੜਾ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਕਦੇ ਵੀ ਖਜਾਨਾਂ ਖਾਲੀ ਨਹੀ ਹੋਣ ਦਿਤਾ ਪਰ ਕਾਂਗਰਸ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਦੀ ਥਾਂ ਖਜਾਨਾ ਖਾਲੀ ਹੋਣ ਦੀ ਰੱਟ ਲਗਾ ਰਹੀ ਹੈ । ਉਹਨਾਂ ਕਿਹਾ ਕਿ ਅਸਲ ਵਿਚ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਤੇ ਗੁੰਮਰਾਹ ਕਰਦੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਝੂਠੇ ਲੋਕਾਂ ਨੂੰ ਸਿਰਫ ਇਕ ਵਾਰ ਮੋਕਾ ਦਿੰਦੇ ਹਨ ਤੇ ਮੁੜ ਕੇ ਘਰੇ ਬੈਠਾ ਦਿੰਦੇ ਹਨ । ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲੋਕਾਂ ਦੇ ਹਿੱਤਾਂ ਤੇ ਡਟ ਕੇ ਪਹਿਰਾ ਦੇਵੇਗਾ ਤੇ ਲੋਕਾਂ ਦੇ ਵਾਅਦੇ ਪੂਰੇ ਕਰਾਉਣ ਲਈ ਡਟ ਕੇ ਲੜਾਈ ਲੜੇਗਾ । ਰੱਖੜਾ ਨੇ ਕਿਹਾ ਕਿ ਅਸੀ ਗੁਰਦਾਸਪੁਰ ਸੀਟ ਵੀ ਵੱਡੇ ਅੰਤਰ ਨਾਲ ਜਿਤਾਂਗੇ । ਇਸ ਮੋਕੇ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੈਅਰਮੈਨ ਇੰਦਰਮੋਹਨ ਸਿੰਘ ਬਜਾਜ, ਰਾਜੂ ਖੰਨਾ ਹਲਕਾ ਇੰਚਾਰਜ, ਕਬੀਰ ਦਾਸ ਹਲਕਾ ਇੰਚਾਰਜ,ਸਤਵਿੰਦਰ ਸਿੰਘ ਟੋਹੜਾ ਐਸ ਜੀ ਪੀ ਸੀ ਮੈਂਬਰ, ਰਣਧੀਰ ਸਿੰਘ ਰੱਖੜਾ ਦਿਹਾਤੀ ਪ੍ਰਧਾਨ, ਸੁਰਿਦੰਰ ਸਿੰਘ ਪਹਿਲਵਾਨ ਚੈਅਰਮੈਨ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ , ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੁੱਬੂ, ਕਰਮਜੀਤ ਸਿੰਘ ਰੱਖੜਾ , ਤਰਲੋਚਨ ਸਿੰਘ ਰੱਖੜਾ, ਸਰਪੰਚ ਇੰਦਰਜੀਤ ਰੱਖੜਾ , ਚੈਅਰਮੈਨ ਭੁਪਿਦੰਰ ਸਿੰਘ ਡਕਾਲਾ, ਐਡਵੋਕੇਟ ਮਨਬੀਰ ਵਿਰਕ, ਜਥੇਦਾਰ ਪਵਿੱਤਰ ਸਿੰਘ ਡਕਾਲਾ, ਗੋਸਾ ਢੀਢਸਾ ਸਰਪੰਚ ਤੇ ਹੋਰ ਵੀ ਨੇਤਾ ਹਾਜਰ ਸਨ।

Leave a Reply

Your email address will not be published. Required fields are marked *