ਪੰਜਾਬ

ਸਰਕਾਰ ਵਲੋ ਗੁਰਦਾਸਪੁਰ ਜਿਲ੍ਹੇ ਵਿਚ 11 ਅਕਤੂਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ 9 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵਲੋ 11 ਅਕਤੂਬਰ, 2017 (ਬੁੱਧਵਾਰ )ਨੂੰ 01-ਗੁਰਦਾਸਪੁਰ ਸੰਸਦੀ ਹਲਕੇ ਦੀ ਉਪ ਚੋਣ ਹੋਣ ਕਾਰਣ ਜਿਲ੍ਹਾ ਗੁਰਦਾਸਪੁਰ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਨਿਗਮਾਂ/ਬੋਰਡਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਕਰਮਚਾਰੀ 01-ਗੁਰਦਾਸਪੁਰ ਸੰਸਦੀ ਹਲਕੇ ਦੇ ਵੋਟਰ ਹਨ, ਪਰ ਹੋਰ ਜ਼ਿਲ੍ਹੇ ਵਿੱਚ ਨੌਕਰੀ ਕਰਦੇ ਹਨ ਨੂੰ ਮਿਤੀ 11-10-2017 (ਬੁੱਧਵਾਰ) ਦੀ ਉਹਨਾਂ ਵਲੋ’ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਨ ਤੇ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਇਹ ਛੁੱਟੀ ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋ’ ਨਹੀ’ ਕੱਟੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਛੁੱਟੀ ਨੈਗੋਸੀਏਬਲ ਐਕਟ, 1881 ਦੀ ਧਾਰਾ 25 ਅਧੀਨ ਵੀ ਹੋਵੇਗੀ।

Leave a Reply

Your email address will not be published. Required fields are marked *