ਪੰਜਾਬਪਟਿਆਲਾ

ਦੀਵਾਲੀ ਦਾ ਤਿਉਹਾਰ ਸਾਰੇ ਧਰਮਾਂ ਦਾ ਸਾਂਝਾ ਤਿਉਹਾਰ – ਚਾਹਲ

ਰਜਿੰਦਰਾ ਜਿੰਮਖਾਨਾ ਅਤੇ ਮਹਿੰਦਰਾ ਕਲੱਬ ਵੱਲੋਂ ਦੀਵਾਲੀ ਮੇਲਾ ਲਗਾਇਆ
ਕੇ.ਕੇ. ਸਰਮਾਂ ਅਤੇ ਆਈ.ਜੀ ਰਾਏ ਸਮੇਤ ਕਈ ਸਖਸ਼ੀਅਤਾ ਵਲੋਂ ਸ਼ਿਰਕਤ
ਪਟਿਆਲਾ 15 ਅਕਤੂਬਰ (ਮਧੂਸਾਰ ਬਿਊਰੋ) ਦੀਵਾਲੀ ਦਾ ਤਿਉਹਾਰ ਸਾਰੇ ਧਰਮਾਂ ਦਾ ਸਾਂਝਾ ਤਿਉਹਾਰ ਹੈ ਅਜਿਹੇ ਤਿਉਹਾਰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਵਿਚ ਵੱਡਾ ਯੋਗਦਾਨ ਪਾਉਂਦੇ ਹਨ ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ੍ਰ ਭਰਤਇੰਦਰ ਸਿੰਘ ਚਾਹਲ ਨੇ ਪਟਿਆਲਾ ਦੇ ਰਜਿੰਦਰਾ ਜਿੰਮਖਾਨਾ ਅਤੇ ਮਹਿੰਦਰਾ ਕਲੱਬ ਵੱਲੋਂ ਮਨਾਏ ਦੀਵਾਲੀ ਮੇਲੇ ਮੌਕੇ ਕੀਤਾ ਸ੍ਰੀ ਚਾਹਲ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਸ੍ਰੀ ਚਾਹਲ ਨੇ ਪਟਿਆਲਾ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ। ਸ੍ਰੀ ਚਾਹਲ ਨੇ ਕਲੱਬ ਵੱਲੋਂ ਅਜਿਹੇ ਮੇਲੇ ਕਰਵਾਉਣ ਤੇ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ।

ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਅਤੇ ਆਈ.ਜੀ ਪਟਿਆਲਾ ਜ਼ੋਨ ਸ੍ਰੀ ਏ.ਐਸ ਰਾਏ ਨੇ ਵੀ ਦੀਵਾਲੀ ਮੇਲੇ ਵਿਚ ਸ਼ਿਰਕਤ ਕਰਕੇ ਪਟਿਆਲਾ ਨਿਵਾਸੀਆਂ ਕਲੱਬ ਦੇ ਮੈਂਬਰਾਂ ਤੇ ਪ੍ਰਬੰਧਕਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ। ਮੇਲੇ ਦੌਰਾਨ ਵੱਖ-ਵੱਖ ਕਲਾਕਾਰਾਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸ੍ਰੀ ਵਿਨੋਦ ਢੂੰਡੀਆ ਨੇ ਮੇਲੇ ਵਿਚ ਪੁੱਜੀਆਂ ਸਮੂਹ ਸਖਸ਼ੀਅਤਾ ਅਤੇ ਕਲੱਬ ਦੇ ਮੈਂਬਰਾਂ ਨੂੰ ਜੀ-ਆਇਆਂ ਕਿਹਾ।
ਇਸ ਮੌਕੇ ਸ. ਬਿਕਰਮਜੀਤ ਇੰਦਰ ਸਿੰਘ ਚਾਹਲ, ਕਲੱਬ ਦੇ ਪ੍ਰਧਾਨ ਸ੍ਰੀ ਵਿਨੋਦ ਢੂੰਡੀਆ, ਸਕੱਤਰ ਸ੍ਰੀ ਵਿਪਨ ਸ਼ਰਮਾ, ਉਪ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਸੰਧੂ, ਕਲੱਬ ਦੇ ਸਾਬਕਾ ਪ੍ਰਧਾਨ ਸ. ਸੰਤੋਖ ਸਿੰਘ, ਡਾ. ਜੇ.ਪੀ.ਐਸ ਵਾਲੀਆ, ਸਾਬਕਾ ਸਕੱਤਰ ਅਤੇ ਆਈ.ਐਮ.ਏ ਦੇ ਮੈਂਬਰ ਡਾ. ਸੁਧੀਰ ਵਰਮਾ, ਡਾ. ਮਨਮੋਹਨ ਸਿੰਘ, ਸ.ਕੁਲਵਿੰਦਰ ਸਿੰਘ ਲਵਲੀ, ਸ. ਜਸਵਿੰਦਰ ਸਿੰਘ ਜੁਲਕਾ ਸਮੇਤ ਵੱਡੀ ਗਿਣਤੀ ਵਿਚ ਹੋਰ ਸ਼ਖ਼ਸੀਅਤਾਂ ਅਤੇ ਕਲੱਬ ਦੇ ਮੈਂਬਰ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *