ਪੰਜਾਬਪਟਿਆਲਾ

31445 ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗਾ ਪਟਿਆਲਾ ਸ਼ਹਿਰ

ਪਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਵੱਲੋਂ ਐਲ.ਈ.ਡੀ. ਪ੍ਰੋਜੈਕਟ ਦਾ ਉਦਘਾਟਨ
ਪਟਿਆਲਾ, 18 ਅਕਤੂਬਰ (ਮਧੂਸਾਰ ਬਿਊਰੋ) ਪਟਿਆਲਾ ਸ਼ਹਿਰ ਨੂੰ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਉਣ ਲਈ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਤੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿਵਾਲੀ ਦੇ ਅਵਸਰ ‘ਤੇ ਇਸ ਪ੍ਰੋਜੈਕਟ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ।

ਅੱਪਰ ਮਾਲ ਤੇ ਪੋਲੋ ਗਰਾਊਂਡ ਨੇੜੇ ਇਸ ਪ੍ਰੋਜੈਕਟ ਦੇ ਉਦਘਾਟਨ ਸਮੇਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ 16.20 ਕਰੋੜ ਰੁਪਏ ਦੀ ਲਾਗਤ ਨਾਲ ਪਹਿਲੇ ਗੇੜ ਤਹਿਤ ਪਟਿਆਲਾ ਸ਼ਹਿਰ ਦੀਆਂ 31445 ਸਟਰੀਟ ਲਾਈਟਾਂ ਨੂੰ ਐਲ.ਈ.ਡੀ. ਲਾਈਟਾਂ ‘ਚ ਤਬਦੀਲ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਇਸ ਨਾਲ ਸ਼ਹਿਰ ਜਿਥੇ ਸੁੰਦਰ ਹੋਵੇਗਾ ਉÎੱਥੇ ਹੀ ਬਿਜਲੀ ਦੀ ਭਾਰੀ ਬੱਚਤ ਹੋਵੇਗੀ। ਉਹਨਾਂ ਦੱਸਿਆ ਕਿ ਪਹਿਲਾ ਗੇੜ 6 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਾਰੀਆਂ ਸਟਰੀਟ ਲਾਈਟਾਂ ਐਲ.ਈ.ਡੀ. ਹੋਣ ਕਾਰਨ 53 ਫੀਸਦੀ ਦੇ ਕਰੀਬ ਬਿਜਲੀ ਦੀ ਬੱਚਤ ਹੋਵੇਗੀ ਅਤੇ ਸਾਰਾ ਸ਼ਹਿਰ ਨਵੀਆਂ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗਾ। ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਹੁਣ ਸਟਰੀਟ ਲਾਈਨਾਂ ਨਾ ਚੱਲਣ ਕਾਰਣ ਆÀੁਂਦੀ ਪ੍ਰੇਸ਼ਾਨੀ ਵੀ ਦੂਰ ਹੋ ਜਾਵੇਗੀ।
ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਸਟਰੀਟ ਲਾਈਟਾਂ ਦੇ ਬਿਲ ‘ਤੇ ਸਲਾਨਾ 597.36 ਕਰੋੜ ਰੁਪਏ ਖਰਚ ਕੀਤਾ ਜਾਂਦਾ ਹੈ ਜੋ ਕਿ ਐਲ.ਈ.ਡੀ. ਲਾਈਟਾਂ ਨਾਲ ਘੱਟ ਕੇ ਅੱਧਾ ਰਹਿ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 6 ਮਹੀਨਿਆਂ ਵਿੱਚ ਸਾਰੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਨੂੰ ਐਲ.ਈ.ਡੀ. ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਯਤਨ ਨਾਲ ਮਿਊਂਸੀਪਲ ਕਾਰਪੋਰੇਸ਼ਨ ਅਤੇ ਐਸ.ਐਸ ਏਨਰਜੀ ਐਫੀਸੈਸੀ ਸਰਵਿਸ ਲਿਮਟਿਡ ਵੱਲੋਂ ਪੂਰਾ ਕੀਤਾ ਜਾਵੇਗਾ ਅਤੇ ਬਿਜਲੀ ਦੀ ਘੱਟ ਖਪਤ ਹੋਣ ਕਾਰਨ ਜੋ ਬਿਲ ਦੇ ਖਰਚੇ ਦੀ ਬੱਚਤ ਹੋਵੇਗੀ ਉਸ ਨਾਲ ਇਸ ਕੰਪਨੀ ਨੂੰ ਅਦਾਇਗੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਕੰਪਨੀ ਵੱਲੋਂ 7 ਸਾਲ ਇਸ ਪ੍ਰੋਜੈਕਟ ਦੀ ਦੇਖ ਰੇਖ ਕੀਤੀ ਜਾਵੇਗੀ ਅਤੇ ਨਗਰ ਨਿਗਮ ਨੂੰ ਬਿਨਾਂ ਕੋਈ ਖਰਚਾ ਕੀਤੇ 7 ਸਾਲ ਵਿੱਚ 2 ਕਰੋੜ ਰੁਪਏ ਦੇ ਕਰੀਬ ਬੱਚਤ ਹੋਵੇਗੀ।
ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ , ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਪ੍ਰੇਮ ਕਿਸ਼ਨ ਪੁਰੀ, ਸ੍ਰੀ ਸੰਜੀਵ ਬਿੱਟੂ , ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਸ਼੍ਰੀ ਕੰਵਲਜੀਤ ਸਿੰਘ ਸਹਿਗਲ, ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਨਿਗਰਾਨ ਇੰਜਨੀਅਰ ਐਮ.ਐਮ. ਸਿਆਲ, ਐਕਸੀਅਨ ਸ਼੍ਰੀ ਸੁਭਾਸ਼ ਸ਼ਰਮਾ, ਸ਼੍ਰੀ ਜਸਵਿੰਦਰ ਸਿੰਘ ਜੁਲਕਾਂ ਅਤੇ ਹੋਰ ਕਈ ਆਗੂ ਮੌਜੂਦ ਸਨ।

Leave a Reply

Your email address will not be published. Required fields are marked *