ਪਟਿਆਲਾ

ਸ਼ਹਿਰ ‘ਚ ਫੈਲ ਰਹੇ ਡੇਂਗੂ ਬੁਖਾਰ ਦੀ ਸਮੱਸਿਆ ਨੂੰ ਲੈ ਕੇ ਨਿਗਮ ਕਮਿਸ਼ਨਰ ਨਾਲ ਮੁਲਾਕਾਤ

ਲੋਕਾਂ ਨੂੰ ਬੇਹਤਰ ਸੁਵਿਧਾਵਾਂ ਦੇਣ ‘ਚ ਨਿਗਮ ਫੇਲ੍ਹ : ਤੇਜਿੰਦਰ ਮਹਿਤਾ
ਪਟਿਆਲਾ 23 ਅਕਤੂਬਰ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਿਚ ਫੈਲ ਰਹੇ ਡੇਂਗੂ ਅਤੇ ਟਾਈਫਾਈਡ ਬੁਖਾਰ ਨਾਲ ਗ੍ਰਸਤ ਲੋਕਾਂ ਦੀ ਸਮੱਸਿਆ ਨੂੰ ਲੈ ਕੇ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ।

ਪਾਰਟੀ ਵਰਕਰਾਂ ਦੀ ਅਗਵਾਈ ਕਰ ਰਹੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਸ਼ਹਿਰ ਵਿਚ ਤੇਜ਼ੀ ਨਾਲ ਫੈਲ ਰਹੇ ਡੇਂਗੂ ਅਤੇ ਟਾਈਫਾਈਡ ਦੇ ਪ੍ਰਕੋਪ ਤੋਂ ਜਾਣੂੰ ਕਰਵਾਇਆ ਅਤੇ ਵੱਖ ਵੱਖ ਇਲਾਕਿਆਂ ਵਿਚ ਫੈਲ ਰਹੀ ਗੰਦਗੀ ਸਬੰਧੀ ਵੀ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *