ਪਟਿਆਲਾ

ਸੂਬੇ ‘ਚ ਹਿੰਦੂਵਾਦੀ ਲੋਕਾਂ ‘ਤੇ ਕਤਲੇ ਹਮਲੇ, ਅਮਨ ਕਾਨੂੰਨ ਦੀ ਸਥਿਤੀ ਵਿਗਾੜੀ ਜਾ ਰਹੀ : ਕਥੂਰੀਆ

ਪਟਿਆਲਾ 27 ਅਕਤੂਬਰ (ਮਧੂਸਾਰ ਬਿਊਰੋ) ਸੂਬੇ ਵਿਚ ਹਿੰਦੂਆਂ ਦੇ ਹੋ ਰਹੇ ਕਤਲ ਬਹੁਤ ਹੀ ਨਿੰਦਾ ਯੋਗ ਹੈ ਤੇ ਇਨ੍ਹਾਂ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਨ੍ਹਾਂ ਗੱਲਾ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਸ. ਪਰਵੀਤ ਸਿੰਘ ਕਥੂਰੀਆ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਇੱਕ ਤੋਂ ਬਾਅਦ ਇੱਕ ਹਿੰਦੂ ਦੇ ਹੋ ਰਹੇ ਕਤਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਚ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਪੁਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਰੋਕਣਾ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ।
ਇਸ ਮੌਕੇ ਕਥੂਰੀਆ ਨੇ ਕਿਹਾ ਕਿ ਪਿਛਲੇ ਸਾਲ ਆਰ.ਐੱਸ.ਐੱਸ. ਦੇ ਪੰਜਾਬ ਦੇ ਸਹਿ ਸੰਘ ਚਾਲਕ ਮਾਨਯੋਗ ਜਗਦੀਸ਼ ਗਗਨੇਜਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਉਸ ਤੋਂ ਬਾਅਦ ਲੁਧਿਆਣਾ ਵਿਖੇ ਹਿੰਦੂ ਸੰਗਠਨ ਦੇ ਆਗੂ ਅਮਿੱਤ ਸ਼ਰਮਾ ਤੇ ਕਾਤਲਾਨਾ ਹਮਲਾ ਕੀਤਾ ਗਿਆ ਤੇ ਫੇਰ ਲੁਧਿਆਣਾ ਵਿਖੇ ਰਵਿੰਦਰ ਗੋਸਾਈਂ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦੇਣਾ ਤੇ ਹੁਣ ਨਾਭਾ ਵਿਖੇ ਹਿੰਦੂ ਵਪਾਰੀ ਦਾ ਮੂੰਹ ਢੱਕ ਕੇ ਆਏ ਲੋਕਾਂ ਵੱਲੋਂ ਕਤਲ ਕਰ ਦੇਣਾ ਪੁਲਿਸ ਕਾਰਵਾਈ ਤੇ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਕਾਤਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਪਰ ਪੁਲਿਸ ਦੇ ਹੱਥ ਹਾਲੇ ਤੱਕ ਕੁੱਝ ਵੀ ਨਹੀਂ ਲੱਗਿਆ।
ਮਾਲਵਾ ਜ਼ੋਨ ਦੇ ਪ੍ਰਧਾਨ ਕਥੂਰੀਆ ਨੇ ਕਿਹਾ ਕਿ ਸੂਬੇ ਭਰ ਚ ਵੱਡੀ ਗਿਣਤੀ ਚ ਨੌਜਵਾਨ ਆਪਣੇ ਮੂੰਹ ਢੱਕ ਕੇ ਵਾਹਨ ਚਲਾਉਂਦੇ ਹਨ ਜੋ ਕਿ ਸੂਬੇ ਦੀ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਮੂੰਹ ਢੰਗ ਕੇ ਵਾਹਨ ਚਲਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਇਸ ਤਰਾਂ ਦੀ ਸ਼ਰਾਰਤ ਨ ਕਰ ਸਕੇ। ਇਸ ਮੌਕੇ ਉਨ੍ਹਾਂ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਚ ਅਮਨ ਤੇ ਕਾਨੂੰਨ ਦੀ ਸਥਿਤ ਨੂੰ ਬਰਕਰਾਰ ਰੱਖਣ ਲਈ ਪੁਖ਼ਤਾ ਕਦਮ ਚੁੱਕੇ ਜਾਮ ਨਹੀਂ ਤਾਂ ਸ਼ਿਵ ਸੈਨਾ ਉਨ੍ਹਾਂ ਦਾ ਡਟ ਕੇ ਵਿਰੋਧ ਕਰੇਗੀ।

Leave a Reply

Your email address will not be published. Required fields are marked *