ਬੱਸਾਂ ਵਾਸਤੇ ਲੋੜੀਂਦੀ ਸਪਲਾਈ ਤੁਰੰਤ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼
ਮੁਸਾਫਿਰਾਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਚੰਡੀਗੜ•, 27 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਖਤਰਨਾਕ ਹਾਲਤ ਸਬੰਧੀ ਰਿਪੋਰਟ ਉੱਤੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਮੁਸਾਫਿਰਾਂ ਦੀ ਯਾਤਰਾ ਸੁਰੱਖਿਅਤ ਬਣਾਉਣ ਦੇ ਵਾਸਤੇ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਢੁੱਕਵੇਂ ਪੁਰਜਿਆਂ ਦੀ ਸਪਲਾਈ ਦੀ ਘਾਟ ਅਤੇ ਘਸੇ ਹੋਏ ਟਾਇਰਾਂ ਨਾਲ ਚੱਲ ਰਹੀਆਂ ਬੱਸਾਂ ਸਬੰਧੀ ਮੀਡੀਆ ਰਿਪੋਰਟਾਂ ਉੱਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਇਸ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਟਰਾਂਸਪੋਰਟ ਵਿਭਾਗ ਨੂੰ ਡਿਪੂਆਂ ਵਾਸਤੇ ਬੱਸਾਂ ਦੇ ਲੋੜੀਂਦੇ ਸਾਜੋ-ਸਮਾਨ ਦੀ ਫੌਰੀ ਸਪਲਾਈ ਯਕੀਨੀ ਬਣਾਉਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਤਰ•ਾਂ ਦੀ ਦੇਰੀ ਜਾਂ ਢਿੱਲ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਤੇ ਮੁਸਾਫਿਰਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾਏ ਜਾਣ ਦੀ ਕਿਸੇ ਵੀ ਸੂਰਤ ਵਿਚ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜ਼ਰੂਰੀ ਸਪਲਾਈ ਦੀ ਘਾਟ ਕਾਰਨ ਜੇਕਰ ਇੱਕ ਵੀ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ। ਉਨ•ਾਂ ਨੇ ਚਿਤਾਵਨੀ ਦਿੰਦੇ ਹੋਏ ਰੋਡਵੇਜ਼ ਦੇ ਡਿਪੂਆਂ ਵਾਸਤੇ ਜ਼ਰੂਰੀ ਸਪਲਾਈ ਤੁਰੰਤ ਕਰਨ ਲਈ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਦੇ ਬਣਨ ਤੋਂ ਬਾਅਦ ਉਨ•ਾਂ ਨੇ ਜ਼ਰੂਰੀ ਵਿਕਾਸ ਕਾਰਜਾਂ ਉੱਤੇ ਬੁਰਾ ਪ੍ਰਭਾਵ ਪੈਣ ਤੋਂ ਰੋਕਣ ਲਈ ਫੰਡਾਂ ਵਿਚ ਕੋਈ ਵੀ ਕਟੌਤੀ ਕਰਨ ਦੀ ਆਗਿਆ ਨਹੀਂ ਦਿੱਤੀ। ਉਨ•ਾਂ ਨੇ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੇ ਹਿੱਤਾਂ ਦੇ ਖਾਤਰ ਜ਼ਰੂਰਤ ਮੁਤਾਬਕ ਲਗਾਤਾਰ ਹਰ ਮਸਲੇ ਵਿਚ ਦਖਲ ਦਿੰਦੇ ਰਹਿਣਗੇ। ਉਨ•ਾਂ ਕਿਹਾ ਕਿ ਲੋੜੀਂਦੀਆਂ ਜ਼ਰੂਰਤਾਂ ਲਈ ਫੰਡਾਂ ਦੀ ਉਪਲਭਧਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਖਾਸ ਕਰ ਉਨ•ਾਂ ਪੱਖਾਂ ਵਾਸਤੇ ਜਿੱਥੇ ਲੋਕਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਵੇ। ਉਨ•ਾਂ ਕਿਹਾ ਕਿ ਮੁਸਾਫਿਰਾਂ ਦੀ ਸੁਰੱਖਿਆ ਦੇ ਮਾਮਲੇ ‘ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਵੱਲੋਂ ਪੇਸ਼ ਕੀਤੀਆਂ ਜ਼ਰੂਰਤਾਂ ਦੇ ਅਨੁਸਾਰ ਬੱਸਾਂ ਦੇ ਟਾਇਰਾਂ ਦੀ ਵੰਡ ਕਰਨ ਸਬੰਧੀ ਟਰਾਂਸਪੋਰਟ ਅਧਿਕਾਰੀਆਂ ਦੀ ਛਪੀ ਪ੍ਰਤੀਕ੍ਰਿਆ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਜਨਰਲ ਮੈਨੇਜਰਾਂ ਦੇ ਪੱਖ ਤੋਂ ਕੋਈ ਵੀ ਅਣਗਹਿਲੀ ਸਾਹਮਣੇ ਆਈ ਤਾਂ ਉਨ•ਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

