ਪੰਜਾਬ

ਸੁਖਪਾਲ ਸਿੰਘ ਖਹਿਰਾ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਲੀਡਰ : ਭਗਵੰਤ ਮਾਨ

ਚੰਡੀਗੜ੍ਹ, 3 ਨਵੰਬਰ 2017- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਲੀਡਰ ਕਰਾਰ ਦਿੱਤਾ ਹੈ।

ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਮਾਮਲੇ ਬਾਰੇ ਪਾਰਟੀ ਨੇ ਕਾਨੂੰਨੀ ਸਲਾਹਕਾਰਾਂ ਕੋਲੋਂ ਸਲਾਹ ਮੰਗੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਰਤੀ ਕਾਨੂੰਨ ਵਿਵਸਥਾ ‘ਚ ਪੂਰਾ ਭਰੋਸਾ ਹੈ ਅਤੇ ਇਹ ਵੀ ਯਕੀਨ ਹੈ ਕਿ ਸੁਖਪਾਲ ਸਿੰਘ ਖਹਿਰਾ ਇਸ ਪੂਰੇ ਮਾਮਲੇ ਵਿਚੋਂ ਪਾਕ-ਸਾਫ਼ ਨਿਕਲ ਕੇ ਆਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਮਾਮਲਾ ਅਦਾਲਤੀ ਦਾਇਰੇ ਨਾਲ ਸੰਬੰਧਿਤ ਹੈ, ਜਿਸ ਕਾਰਨ ਕਾਨੂੰਨੀ ਸਲਾਹ ਆਉਣ ਤੱਕ ਕੁੱਝ ਵੀ ਜ਼ਿਆਦਾ ਬੋਲਣਾ ਉਚਿੱਤ ਨਹੀਂ ਹੈ। ਪਰੰਤੂ ਇਸ ਮਾਮਲੇ ਪਿੱਛੇ ਸਿਆਸੀ ਕਿੜ ਕੱਢਣ ਦੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਉਂਕਿ ਅਤੀਤ ‘ਚੋਂ ਅਣਗਿਣਤ ਮਿਸਾਲਾਂ ਮਿਲਦੀਆਂ ਹਨ ਜਦੋਂ ਸੱਤਾਧਾਰੀ ਧਿਰਾਂ ਆਪਣੀ ਵਿਰੋਧੀ ਪਾਰਟੀ ਅਤੇ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਅਨੇਕਾਂ ਪ੍ਰਕਾਰ ਦੇ ਪ੍ਰਤੱਖ-ਅਪ੍ਰਤੱਖ ਹੱਥਕੰਡੇ ਅਪਣਾਉਂਦੀਆਂ ਰਹੀਆਂ ਹਨ। ਅਜਿਹੀ ਸੂਰਤ ਵਿਚ ਆਮ ਆਦਮੀ ਪਾਰਟੀ ਨਾ ਕੇਵਲ ਸੁਖਪਾਲ ਸਿੰਘ ਖਹਿਰਾ ਬਲਕਿ ਆਪਣੇ ਹਰੇਕ ਆਗੂ, ਵਲੰਟੀਅਰ ਅਤੇ ਸਮਰਥਕਾਂ ਨਾਲ ਡਟ ਕੇ ਖੜੀ ਹੈ।

Leave a Reply

Your email address will not be published. Required fields are marked *