ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਤਿੰਨ ਦਿਨਾਂ ਤੱਕ ਰਹਿਣਗੇ ਬੰਦ
ਚੰਡੀਗੜ•, 8 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਨੇ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਕਾਰਣ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ 9 ਤੋਂ 11 ਨਵੰਬਰ, 2017 ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਜਾਣਕਾਰੀ ਅੱਜ ਇਕ ਬਿਆਨ ਵਿੱਚ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਦਿੱਤੀ ਗਈ। ਸਿੱਖਿਆ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਹ ਫੈਸਲਾ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਤੇ ਲਾਗੂ ਹੋਵੇਗਾ ਅਤੇ ਸਾਰੇ ਸਕੂਲ ਤਿੰਨ ਦਿਨ ਲਈ ਬੰਦ ਰਹਿਣਗੇ।

