ਪੰਜਾਬ

ਪੰਡਤ ਜਵਾਹਰ ਲਾਲ ਨਹਿਰੂ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਸੁਨੀਲ ਜਾਖੜ

ਪੰਜਾਬ ਕਾਂਗਰਸ ਭਵਨ ਵਿਖੇ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ
ਚੰਡੀਗੜ, 14 ਨਵੰਬਰ (ਮਧੂਸਾਰ ਬਿਊਰੋ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਪੰਡਤ ਨਹਿਰੂ ਵੱਲੋਂ ਆਧੁਨਿਕ ਭਾਰਤ ਦੇ ਨਿਰਮਾਣ ਵਿਚ ਪਾਏ ਯੋਗਦਾਨ ਲਈ ਉਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਡਤ ਜਵਾਹਰ ਲਾਲ ਨਹਿਰੂ ਨੇ ਦੇਸ਼ ਦੇ ਵਿਕਾਸ ਦੀ ਜੋ ਯੋਜਨਾਬੰਦੀ ਉਲੀਕੀ ਸੀ ਉਸੇ ਨੀਂਹ ਤੇ ਅੱਜ ਸਾਡਾ ਮੁਲਕ ਅੱਗੇ ਵੱਧ ਰਿਹਾ ਹੈ। ਉਨਾਂ ਨੇ ਕਿਹਾ ਕਿ ਅਜਾਦੀ ਦੀ ਲੜਾਈ ਵਿਚ ਵੀ ਪੰਡਤ ਨਹਿਰੂ ਦੀ ਮੋਹਰੀ ਭੁਮਿਕਾ ਰਹੀ ਸੀ ਅਤੇ ਉਨਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨਾਲ ਮਿਲ ਕੇ ਦੇਸ਼ ਦੀ ਅਜਾਦੀ ਲਹਿਰ ਨੂੰ ਇਸਦੇ ਮੁਕਾਮ ਤੱਕ ਪਹੁੰਚਾਇਆ ਸੀ। ਅਜਾਦੀ ਤੋਂ ਬਾਅਦ ਵੀ ਉਨਾਂ ਨੇ ਦੇਸ਼ ਦੀ ਵੰਡ ਤੋਂ ਬਾਅਦ ਮੁਲਕ ਨੂੰ ਵਿਕਾਸ ਦੇ ਅਜਿਹੇ ਰਾਹ ਤੋਰਿਆ ਜਿਸ ਨਾਲ ਅੱਜ ਅਸੀਂ ਵੱਖ ਵੱਖ ਖੇਤਰਾਂ ਵਿਚ ਆਤਮ ਨਿਰਭਰ ਹੋ ਸਕੇ ਹਾਂ। ਉਨਾਂ ਨੇ ਕਿਹਾ ਕਿ ਪੰਡਤ ਨਹਿਰੂ ਦਾ ਜੀਵਨ ਦੇਸ਼ ਵਾਸੀਆਂ ਲਈ ਪ੍ਰੇਰਣਾ ਸ਼੍ਰੋਤ ਹੈ ਅਤੇ ਅੱਜ ਵੀ ਨਵੀਂ ਪੀੜੀ ਉਨਾਂ ਦੇ ਜੀਵਨ ਤੋਂ ਸੇਧ ਲੈਂਦੀ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਡਤ ਨਹਿਰੂ ਵੱਲੋਂ ਸਿਆਸਤ ਵਿਚ ਸਥਾਪਿਤ ਕੀਤੀਆਂ ਉੱਚ ਕਦਰਾਂ ਕੀਮਤਾਂ ਦੀ ਪਾਲਣਾ ਕਰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਅੰਗਦ ਸਿੰਘ ਅਤੇ ਕੈਪਟਨ ਸੰਦੀਪ ਸੰਧੂ ਵੀ ਹਾਜਰ ਸਨ।

Leave a Reply

Your email address will not be published. Required fields are marked *