ਪੰਜਾਬਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਵਿਖੇ ਪ੍ਰੋ. ਜਗਰੂਪ ਕੌਰ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਦੇ ਯਤਨਾਂ ਸਦਕਾ ਸਿੱਖਿਆ ਖੇਤਰ ‘ਚ ਹੋ ਰਹੇ ਵੱਡੇ ਸੁਧਾਰ : ਪ੍ਰਿੰਸੀਪਲ
ਪ੍ਰੋ. ਬਡੂੰਗਰ ਨੇ ਕਾਲਜ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਜਿਆ
ਪਟਿਆਲਾ 17 ਨਵੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਪਟਿਆਲਾ ਵਿਖੇ ਪ੍ਰੋ. ਜਗਰੂਪ ਕੌਰ ਨੂੰ ਬਤੌਰ ਕਾਰਜਕਾਰੀ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ।

ਪਿੰ੍ਰਸੀਪਲ ਪ੍ਰੋ. ਜਗਰੂਪ ਕੌਰ ਨੂੰ ਅਹੁਦੇ ‘ਤੇ ਬਿਠਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਅਤੇ ਡਿਪਟੀ ਡਾਇਰੈਕਟਰ ਪ੍ਰਭਜੀਤ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ, ਜਿਨ੍ਹਾਂ ਦੀ ਹਾਜ਼ਰੀ ‘ਚ ਪ੍ਰਿੰਸੀਪਲ ਪ੍ਰੋ. ਜਗਰੂਪ ਕੌਰ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਲਜ ਦੇ ਵਿਕਾਸ ਲਈ ਪੰਜ ਲੱਖ ਰੁਪਏ ਭੇਜੀ ਗਈ ਸਹਾਇਤਾ ਰਾਸ਼ੀ ਦਾ ਚੈਕ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਵੱਲੋਂ ਨਵ-ਨਿਯੁਕਤ ਪ੍ਰਿੰਸੀਪਲ ਨੂੰ ਸੌਂਪਿਆ ਗਿਆ।
ਪ੍ਰਿੰਸੀਪਲ ਨੇ ਅਹੁਦਾ ਸੰਭਾਲਣ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ਅਤੇ ਸੁਹਿਰਦ ਯਤਨਾਂ ਸਦਕਾ ਸਿੱਖਿਆ ਦੇ ਖੇਤਰ ‘ਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਲਜਾਂ ਅਤੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਲਜ ਨੂੰ ਭੇਜੀ ਗਈ ਗ੍ਰਾਂਟ ਦਿੱਤੇ ਜਾਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਅਤੇ ਕਾਲਜ ਦੇ ਵਿਕਾਸ ਲਈ ਮਿਹਨਤ ਅਤੇ ਨਿਸ਼ਠਾ ਨਾਲ ਕੰਮ ਕਰਾਂਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਕੰਵਲਜੀਤ ਕੌਰ, ਪ੍ਰੋ. ਬਲਜੀਤ ਕੌਰ, ਡਾ. ਕਮਲਜੀਤ ਕੌਰ ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼ ਮੰਜੀ ਸਾਹਿਬ ਕੋਟਾ ਉਚੇਚੇ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *