ਪੰਜਾਬਪਟਿਆਲਾ

ਪਟਿਆਲਾ ਜਿਲੇ ਵਿਚ ਅਕਾਲੀ ਦਲ ਨੂੰ ਹੋਰ ਮਜਬੂਤ ਕੀਤਾ ਜਾਵੇਗਾ : ਸੁਰਜੀਤ ਰੱਖੜਾ

ਰੱਖੜਾ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਨਿਯੁਕਤ
ਪਟਿਆਲਾ, 18 ਨਵੰਬਰ (ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਤੇ ਮੈਂਬਰ ਤੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਲਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕਰ ਦਿਤਾ ਹੈ , ਇਸ ਮੋਕੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਅਕਾਲੀ ਦਲ ਨੂੰ ਜਿਲਾ ਪਟਿਆਲਾ ਵਿਚ ਹੋਰ ਮਜਬੂਤ ਕੀਤਾ ਜਾਵੇਗਾ ,ਸਮਾਗਮ ਦੋਰਾਨ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਸਾਬਕਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਵਿਚ ਸੁਰਜੀਤ ਸਿੰਘ ਰੱਖੜਾ ਦਾ ਸਨਮਾਨ ਵੀ ਕੀਤਾ ਗਿਆ ।

ਇਸ ਮੋਕੇ ਨੇਤਾਵਾਂ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਦਾ ਜਿਲ੍ਹਾ ਪ੍ਰਧਾਨ ਬਣਨਾ ਸਮੁੱਚੇ ਜਿਲਾ ਪਟਿਆਲਾ ਲਈ ਵੱਡੇ ਮਾਣ ਦੀ ਗੱਲ ਹੈ ਕਿਉਂਕਿ ਸੁਰਜੀਤ ਸਿੰਘ ਰੱਖੜਾ ਜਿੱਥੇ ਪਿਛਲੇ ਸਮੇਂ ਵਿੱਚ ਕੈਬਨਿਟ ਮੰਤਰੀ ਹੁੰਦੇ ਹੋਏ ਪਾਰਟੀ ਦੀ ਮਜਬੂਤੀ ਲਈ ਸਮੁੱਚੇ ਜਿਲ੍ਹੇ ਅੰਦਰ ਦਿਨ ਰਾਤ ਕਾਰਜ ਕਰਦੇ ਰਹੇ ਹਨ। ਉਹ ਕਾਬਿਲੇ ਤਾਰੀਫ ਸਨ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੀਨੀ ਲੀਡਰਸ਼ਿਪ ਨੇ ਸੁਰਜੀਤ ਸਿੰਘ ਰੱਖੜਾ ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਜਿਲ੍ਹੇ ਦੀ ਸਮੁੱਚੀ ਜੁੰਮੇਵਾਰੀ ਉਹਨਾਂ ਨੂੰ ਸੌਂਪੀ ਹੈ ਤਾਂ ਜੋ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕੀਤਾ ਜਾ ਸਕੇ।
ਇਸ ਮੌਕੇ ਹਲਕਾ ਇੰਚਾਰਜ ਹਰੀ ਸਿੰਘ ਪ੍ਰੀਤ , ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਰਵਿੰਦਰ ਸਿੰਘ ਵਿੰਦਾ ਸੀਨੀਅਰ ਅਕਾਲੀ ਨੇਤਾ, ਸ਼ੱਕੂ ਗਰੋਵਰ ਜ਼ਿਲ੍ਹਾ ਕੋਆਰਡੀਨੇਟਰ, ਜਸਪਾਲ ਕਲਿਆਣ ਚੈਅਰਮੈਨ, ਜਸਪਾਲ ਸਿੰਘ ਬਿੱਟ ਚੱਠਾ, ਹਰਵਿੰਦਰ ਸਿੰਘ ਬੱਬੂ, ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਰਣਧੀਰ ਸਿੰਘ ਰੱਖੜਾ, ਮਾਲਵਿੰਦਰ ਸਿੰਘ ਝਿੱਲ, ਪਰਮਜੀਤ ਸਿੰਘ ਪੰਮਾ, ਰਜਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਬਠਲਾ ਕੌਂਸਲਰ, ਪ੍ਰੋ. ਬਲਦੇਵ ਸਿੰਘ ਬੱਲੂਆਣਾ, ਚੇਅਰਮੈਨ ਮਲਕੀਤ ਸਿੰਘ ਡਕਾਲਾ, ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਤਰਲੋਚਨ ਸਿੰਘ ਰੱਖੜਾ, ਇੰਦਰ ਸਿੰਘ ਰੱਖੜਾ ਅਤੇ ਹੋਰ ਵੀ ਨੇਤਾ ਹਾਜ਼ਰ ਸਨ।

Leave a Reply

Your email address will not be published. Required fields are marked *