ਨਗਰ ਨਿਗਮ ਚੋਣਾ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਵੀ ਲੜੇਗੀ ਚੋਣਾ
ਹਿੰਦੁਸਤਾਨ ਸ਼ਕਤੀ ਸੈਨਾ ਦੇ ਬੈਨਰ ਹੇਠਾਂ 30 ਸੀਟਾਂ ਤੇ ਉਤਾਰੇਗੀ ਆਪਣੇ ਉਮੀਦਵਾਰ
ਪਟਿਆਲਾ 20 ਨਵੰਬਰ (ਮਧੂਸਾਰ ਬਿਊਰੋ) ਨਗਰ ਨਿਗਮ ਪਟਿਆਲਾ ਦੀਆਂ ਆਗਾਮੀ ਚੋਣਾ ਨੂੰ ਲੈ ਕੇ ਜਿੱਥੇ ਸਾਰੇ ਰਾਜਨੀਤਿਕ ਦਲਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀ ਗਈ ਹੈ। ਉਸੇ ਤਰਾਂ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੀ ਆਪਣੇ ਰਾਜਨੀਤਿਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਦੇ ਬੈਨਰ ਹੇਠਾਂ ਚੋਣਾ ਲੜਨ ਦਾ ਫ਼ੈਸਲਾ ਕੀਤੀ ਗਈ ਹੈ।
ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੀ ਪਟਿਆਲਾ ਇਕਾਈ ਵੱਲੋਂ ਸਰਕਟ ਹਾਊਸ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਹਾਜ਼ਰ ਹੋਏ। ਜਿਨ੍ਹਾਂ ਵੱਲੋਂ ਇਨ੍ਹਾਂ ਚੋਣਾ ਸਬੰਧੀ ਸਾਰੇ ਆਗੂਆਂ ਨਾਲ ਗੱਲ ਬਾਤ ਕੀਤੀ ਗਈ।
ਨਿਗਮ ਚੋਣਾ ਨੂੰ ਲੈ ਕੇ ਰੱਖੀ ਬੈਠਕ ਤੋਂ ਉਪਰੰਤ ਪਾਰਟੀ ਮੁਖੀ ਸ੍ਰੀ ਪਵਨ ਕੁਮਾਰ ਗੁਪਤਾ ਵੱਲੋਂ ਨਿਗਮ ਚੋਣਾ ਦੌਰਾਨ 60 ਵਿਚੋਂ 30 ਸੀਟਾਂ ਤੇ ਆਪਣੇ ਉਮੀਦਵਾਰ ਉਤਾਰਨ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਗੁਪਤਾ ਵੱਲੋਂ ਸਾਰਿਆਂ ਨੂੰ ਆਪਣੇ ਪਸੰਦੀਦਾ ਵਾਰਡਾਂ ਦੀ ਸੂਚੀ ਤਿਆਰ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਸਾਰੇ ਉਮੀਦਵਾਰਾਂ ਨੂੰ ਆਪਣੇ-ਆਪਣੇ ਵਾਰਡਾਂ ਵਿਚ ਤਿਆਰੀਆਂ ਸ਼ੁਰੂ ਕਰਨ ਸਬੰਧੀ ਵੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸ੍ਰੀ ਗੁਪਤਾ ਵੱਲੋਂ ਕਿਹਾ ਗਿਆ ਕਿ 30 ਵਾਰਡਾਂ ਦੀ ਸੂਚੀ ਉਨ੍ਹਾਂ ਵੱਲੋਂ ਜਲਦ ਹੀ ਜਾਰੀ ਕਰ ਦਿੱਤੀ ਜਾਵੇਗਾ। ਇਸ ਦੇ ਨਾਲ ਹੀ ਵਾਰਡਾਂ ਪ੍ਰਭਾਰੀ ਤੇ ਹੋਰਨਾਂ ਆਗੂਆਂ ਨੂੰ ਚੋਣਾ ਸਬੰਧੀ ਵਿਸ਼ੇਸ਼ ਜ਼ਿੰਮੇਵਾਰੀਆਂ ਦਾ ਵੀ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਸਲਾਹਕਾਰ ਸੰਜੀਵ ਕੁਮਾਰ ਬਬਲਾ, ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਮਹਿਲਾ ਸ਼ਾਖਾ ਦੀ ਪ੍ਰਧਾਨ ਸਵਰਾਜ ਘੁੰਮਣ, ਮੀਤ ਪ੍ਰਧਾਨ ਕਾਂਤਾ ਰਾਣੀ, ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ, ਹਿੰਦੁਸਤਾਨ ਵਿਦਿਆਰਥੀ ਸੈਨਾ ਦੇ ਉੱਤਰੀ ਭਾਰਤ ਦੇ ਪ੍ਰਧਾਨ ਰਾਜੇਸ਼ ਕੌਸ਼ਿਕ, ਜ਼ਿਲ੍ਹਾ ਪ੍ਰਧਾਨ ਸ਼ਮਾਕਾਂਤ ਪਾਂਡੇ, ਕਾਰਜਕਾਰੀ ਪ੍ਰਧਾਨ ਵਿਨੀਤ ਸਹਿਗਲ, ਜ਼ਿਲ੍ਹਾ ਚੇਅਰਮੈਨ ਕੇ.ਕੇ. ਗਾਬਾ, ਪੰਡਿਤ ਸੈੱਲ ਦੇ ਪ੍ਰਧਾਨ ਪੰਡਿਤ ਬਦਰੀ ਪ੍ਰਸਾਦ, ਆਈ.ਟੀ. ਸੈੱਲ ਦੇ ਪ੍ਰਧਾਨ ਪਵਨ ਸਡਾਨਾ, ਜ਼ਿਲ੍ਹਾ ਸਕੱਤਰ ਅਸ਼ੋਕ ਖੱਤਰੀ, ਅਤੁੱਲ ਤਿਆਰੀ, ਵਿਦਿਆਰਥੀ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਵਰਮਾ, ਸੁਧੀਰ ਕੌਸ਼ਿਕ, ਰਾਜ ਕੁਮਾਰ ਲਾਡੀ, ਤੇ ਸ੍ਰੀਮਤੀ ਰੇਨੂੰ ਤੇ ਵੱਡੀ ਗਿਣਤੀ ਚ ਸ਼ਿਵ ਸੈਨਾ ਆਗੂ ਹਾਜ਼ਰ ਰਹੇ।

