ਜ਼ਿਲਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿਚੋਂ ਪਲਕ ਤੇ ਹਰਸ਼ਿਤ ਜੇਤੂ
ਪਟਿਆਲਾ 20 ਨਵੰਬਰ (ਮਧੂਸਾਰ ਬਿਊਰੋ) ਪਟਿਆਲਾ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ ਪਟਿਆਲਾ ਵੱਲੋਂ ਜ਼ਿਲਾ ਟੇਬਲ ਟੈਨਿਸ ਚੈਂਪੀਅਨਸ਼ਿਪ ਕਰਵਾਈ ਗਈ। ਇਸ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਐੱਸ.ਕੇ. ਦੇ ਵੱਲੋਂ ਕੀਤਾ ਗਿਆ ਹੈ।ਜ਼ਿਲਾ ਪੱਧਰੀ ਇਸ ਚੈਂਪੀਅਨਸ਼ਿਪ ਚ ਜ਼ਿਲੇ• ਭਰ ਚੋਂ 100 ਤੋਂ ਵੱਧ ਖਿਡਾਰੀਆਂ ਵੱਲੋਂ ਹਿੱਸਾ ਲਿਆ ਗਿਆ। ਜਿਨਾਂ ਵਿਚੋਂ ਲੜਕੀਆਂ ਦੇ ਮੁਕਾਬਲਿਆਂ ਦੌਰਾਨ ਐਨ.ਆਈ.ਐੱਸ. ਪਟਿਆਲਾ ਦੀ ਮਨਿੰਦਰ ਕੌਰ ਨੇ ਪਲਕ ਚਾਵਲਾ ਨੂੰ 3-1 ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਹੈ ਜਦਕਿ ਲੜਕਿਆਂ ਦੇ ਵਰਗ ਚ ਐਨ.ਆਈ.ਐੱਸ. ਦੇ ਹਰਸ਼ਿਤ ਨੇ ਵਨੰਦ ਨੂੰ 3-2 ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਗਈ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਐੱਸ.ਕੇ. ਦੇਵ ਵੱਲੋਂ ਪਟਿਆਲਾ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲੋਂ ਨਾਲ ਖੇਡਾਂ ਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਉਨਾਂ ਸਾਰੇ ਖਿਡਾਰੀਆਂ ਨੂੰ ਖੇਡਾਂ ਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਵਰੁਣ ਜਿੰਦਲ ਤੇ ਵੱਡੀ ਗਿਣਤੀ ਵਿਚ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਵੀ ਹਾਜ਼ਰ ਰਹੇ।

