ਪਟਿਆਲਾ

ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਦਾ ਆਯੋਜਨ

ਪਟਿਆਲਾ 1 ਦਸੰਬਰ (ਮਧੂਸਾਰ ਬਿਊਰੋ) ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਪਟਿਆਲਾ ਦੇ ਰੈੱਡ ਰਿਬਨ ਕਲੱਬ ਵੱਲੋਂ ਜਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਡਾ.ਗੁਰਪ੍ਰੀਤ ਸਿੰਘ ਨਾਗਰਾ ( ਜਿਲ੍ਹਾ ਏਡਜ਼ ਅਤੇ ਟੀ.ਬੀ. ਕੰਟ੍ਰੋਰੋਲ ਅਫਸਰ ) ਅਤੇ ਡਾ.ਨਿਧੀ (ਮੈਡੀਕਲ ਸਪੈਸ਼ਲਿਸਟ) ਇਸ ਪ੍ਰੋਗਰਾਮ ਦੇ ਮੁੱਖ ਵਕਤਾ ਸਨ । ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਏਡਜ਼ ਦੀ ਇਹ ਭਿਆਨਕ ਬਿਮਾਰੀ ਦਿਨ ਪ੍ਰਤੀ ਦਿਨ ਸਮਾਜ ਵਿੱਚ ਆਪਣੀਆਂ ਜੜ੍ਹਾਂ ਫੈਲਾਉਂਦੀ ਜਾ ਰਹੀ ਹੈ । ਇਸ ਤੋਂ ਨਿਜਾਤ ਪਾਉਣ ਲਈ ਜ਼ਰੂਰੀ ਹੈ ਕਿ ਇਸ ਬਿਮਾਰੀ ਨੂੰ ਦੂਰ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਲਿਆਂਦੀ ਜਾਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਵਿੱਖ ਦੇ ਅਧਿਆਪਕ ਹੋਣ ਨਾਤੇ ਤੁਸੀਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹੋ । ਡਾ.ਨਿਧੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇਸ ਬਿਮਾਰੀ ਨੂੰ ਇਲਾਜ ਨਾਲਂੋ ਪਰਹੇਜ਼ ਨਾਲ ਵਧੇਰੇ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਏਡਜ਼ ਦੇ ਕਾਰਨ, ਲਛੱਣ ਅਤੇ ਰੋਕਥਾਮ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਦੱਸਿਆ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਹੀ ਜੀਵਨ ਸ਼Îੈਲੀ ਅਪਣਾਉਣ ਨਾਲ ਕਾਫ਼ੀ ਹੱਦ ਤੱਕ ਤੁਸੀਂ ਆਪਣੇ ਆਪ ਨੂੰ ਨਿਰੋਗ ਰੱਖ ਸਕਦੇ ਹੋ। ਡਾ.ਗੁਰਪ੍ਰੀਤ ਨਾਗਰਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਰਕਾਰ ਵੱਲੋਂ ਐਚ.ਆਈ.ਵੀ. ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਟੀ.ਬੀ. ਅਤੇ ਐਚ.ਆਈ.ਵੀ. ਬਿਮਾਰੀਆਂ ਦੇ ਆਪਸੀ ਸਬੰਧ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਲਈ ਆਯੋਜਿਤ ਸਲੋਗਨ ਰਾਇਟਿੰਗ ਦੇ ਜੇਤੂਆਂ ਨੂੰ ਜਿਲ੍ਹਾ ਸਿਹਤ ਵਿਭਾਗ ਵੱਲੋਂ ਇਨਾਮ ਤਕਸੀਮ ਕੀਤੇ ਗਏ।ਇਸ ਤਂੋ ਇਲਾਵਾ ਵਿਦਿਆਰਥੀਆਂ ਨੇ ਏਡਜ਼ ਨਾਲ ਸੰਬਧਿਤ ਪੀ.ਪੀ.ਟੀ. ਅਤੇ ਕਵਿਤਾ ਦੀ ਪ੍ਰਸਤੁਤੀ ਵੀ ਕੀਤੀ । ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਲਈ ਏਡਜ਼ ਵਿਸ਼ੇ ਤੇ ਕੁਇਜ਼ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਡਾ.ਪ੍ਰਿੰਸ ਸੋਢੀ (ਜਿਲ੍ਹਾ ਪਰਿਵਾਰ ਭਲਾਈ ਅਫ਼ਸਰ), ਸ੍ਰੀ ਕ੍ਰਿਸ਼ਨ ਕੁਮਾਰ(ਜਿਲ੍ਹਾ ਮਾਸ ਮੀਡੀਆ ਅਫਸਰ) , ਸ.ਅਮਰਜੀਤ ਸਿੰਘ(ਜਿਲ੍ਹਾ ਬੀਹੇਵੀਅਰ ਚੇਂਜ ਅਫ਼ਸਰ), ਸ੍ਰੀ ਬਲਜਿੰਦਰ ਠਾਕੁਰ , ਸ੍ਰੀ ਸੁਖਵੀਰ ਦਾਸ , ਸ੍ਰੀ ਰੋਹੀਤਾਸ਼ ਅਤੇ ਸਮੂਹ ਸਟਾਫ਼ ਮੈਂਬਰਜ਼ ਵੀ ਮੌਜੂਦ ਰਹੇ।

Leave a Reply

Your email address will not be published. Required fields are marked *