ਨੌਜਵਾਨ ਵਰਗ ਚੰਗਾ ਆਚਰਣ ਗ੍ਰਹਿਣ ਕਰਨ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਕਾਬੂ ਕੀਤਾ ਜਾ ਸਕਦਾ
ਏਡਜ਼ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਹੀ ਵੱਡੀ ਮੈਡੀਸਨ ਹੈ : ਬਿਕਰਮਜੀਤ ਸਿੰਘ
ਪਟਿਆਲਾ, 1 ਦਸੰਬਰ (ਮਧੂਸਾਰ ਬਿਊਰੋ) ਅੰਤਰਰਾਸ਼ਟਰੀ ਏਡਜ਼ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਪਲੇਵੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਇਨਜ਼ ਕਲੱਬ ਰੋਇਲ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸਾਬਕਾ ਪਿੰ੍ਰਸੀਪਲ ਕਮਿਸ਼ਨਰ ਆਮਦਨ ਕਰ ਵਿਭਾਗ ਡਾ. ਜਗਤਾਰ ਸਿੰਘ ਅਤੇ ਐੱਸ. ਪੀ. ਮਨਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ‘ਤੇ ਪਹੁੰਚੇ। ਡਾ. ਜਗਤਾਰ ਸਿੰਘ ਅਤੇ ਐੱਸ. ਪੀ. ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਆਪਣੇ ਆਚਰਣ ਨੂੰ ਠੀਕ ਰੱਖਣਾ ਚਾਹੀਦਾ ਹੈ ਅਤੇ ਕਿਸ਼ੋਰ ਅਵਸਥਾ ਵਿਚ ਜੋ ਵੀ ਸਾਨੂੰ ਸਮੱਸਿਆਵਾਂ ਪੇਸ਼ ਆਉਂਦੀਆਂ ਹਨ ਉਸ ਸਬੰਧੀ ਆਪਣੇ ਮਾਪਿਆਂ ਨਾਲ ਗੱਲ ਸਾਂਝੀ ਕਰਨੀ ਚਾਹੀਦੀ ਹੈ ਤਾਂ ਜੋ ਲੱਗਣ ਵਾਲੀਆਂ ਗੁਪਤ ਬਿਮਾਰੀਆਂ ਤੋਂ ਬਚਿਆ ਜਾ ਸਕੇ। ਐੱਸ. ਪੀ. ਬਰਾੜ ਨੇ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹਦੇ ਨਸ਼ੇ ਦੀ ਆਦਤ ਵਿਚ ਪੈ ਜਾਂਦੇ ਹਨ ਤੇ ਹੋਲੀ-ਹੋਲੀ ਉਹ ਗੈਂਗਸਟਰਾਂ ਦੀ ਸੰਗਤ ਦਾ ਸ਼ਿਕਾਰ ਬਣ ਕੇ ਰਹਿ ਜਾਂਦੇ ਹਨ। ਸਮਾਜ ਸੇਵੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਹੀ ਏਡਜ਼ ਨੂੰ ਫੈਲਣ ਤੋਂ ਰੋਕਣ ਦਾ ਵੱਡਾ ਹੱਲ ਹੈ ਅਤੇ ਵੱਡੀ ਪੱਧਰ ‘ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਇਸ ਭਿਆਨਕ ਬਿਮਾਰੀ ਸਬੰਧੀ ਜਾਣਕਾਰੀ ਦੇਣ ਦੀ ਲੋੜ ਹੈ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਟੀ. ਸੀ² ਜਿੰਦਲ, ਨਰਿੰਦਰ ਸਿੰਘ ਸੰਧੂ ਸੀ. ਮੀਤ ਪ੍ਰਧਾਨ, ਸੰਜੇ ਖਜਾਨਚੀ ਅਤੇ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ ਦੇ ਨਾਲ-ਨਾਲ ਸਮੂਹ ਸਟਾਫ ਤੇ ਵਿਦਿਆਰਥੀ ਵੀ ਹਾਜ਼ਰ ਸਨ।

