ਪਟਿਆਲਾ

ਨਗਰ ਨਿਗਮ ਚੋਣਾਂ ‘ਚ ਸ਼ਿਵ ਸੈਨਾ ਹਿੰਦੁਸਤਾਨ ਵੀ ਉਤਾਰੇਗੀ ਉਮੀਦਵਾਰ- ਵਿਨੀਤ ਸਹਿਗਲ

ਵਿਕਾਸ ਦੀ ਮਿਸਾਲ ਕਾਇਮ ਕਰ ਕੇ ਵਿਖਾਏਗੀ ਸ਼ਿਵ ਸੈਨਾ ਹਿੰਦੁਸਤਾਨ
ਪਟਿਆਲਾ 1 ਦਸੰਬਰ (ਮਧੂਸਾਰ ਬਿਊਰੋ) ਚੋਣ ਕਮਿਸ਼ਨ ਵੱਲੋਂ 17 ਦਸੰਬਰ ਨੂੰ ਪਟਿਆਲਾ ਚ ਨਗਰ ਨਿਗਮ ਚੋਣਾ ਕਰਾਉਣ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸਾਰੇ ਰਾਜਨੀਤਿਕ ਦਲਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀ ਗਈ ਹੈ। ਉਸ ਦੇ ਨਾਲ ਹੀ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੀ ਆਪਣੇ ਰਾਜਨੀਤਿਕ ਵਿੰਗ ਹਿੰਦੁਸਤਾਨ ਸ਼ਕਤੀ ਸੈਨਾ ਦੇ ਬੈਨਰ ਹੇਠਾਂ ਚੋਣਾ ਲੜਨ ਦਾ ਐਲਾਨ ਕੀਤਾ ਗਿਆ ਹੈ।

ਇਨਾਂ ਗੱਲਾ ਦਾ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਪਟਿਆਲਾ ਜ਼ਿਲੇ• ਦੇ ਕਾਰਜਕਾਰੀ ਪ੍ਰਧਾਨ ਸ੍ਰੀ ਵਿਨੀਤ ਸਹਿਗਲ ਵੱਲੋਂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਵੱਲੋਂ 10 ਸਾਲਾਂ ਚ ਜੋ ਵਿਕਾਸ ਕੀਤਾ ਗਿਆ ਉਹ ਸਾਰਿਆਂ ਦੇ ਸਾਹਮਣੇ ਹੈ ਤੇ ਹੁਣ ਕਾਂਗਰਸ ਵੀ ਸੂਬੇ ਚ ਵਿਕਾਸ ਦੀ ਥਾਂ ਧੱਕੇਸ਼ਾਹੀ ਚ ਉਤਰ ਰਹੀ ਹੈ।
ਇਸ ਸਬੰਧੀ ਸ੍ਰੀ ਵਿਨੀਤ ਸਹਿਗਲ ਨੇ ਕਿਹਾ ਕਿ ਇਨਾਂ ਚੋਣਾ ਦੌਰਾਨ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਵੱਡੀ ਗਿਣਤੀ ਚ ਉਮੀਦਵਾਰ ਚੋਣ ਮੈਦਾਨ ਚ ਉਤਾਰੇ ਜਾਣਗੇ। ਇਨਾਂ ਚੌਣਾ ਲਈ ਉਨਾਂ ਵੱਲੋਂ ਉਮੀਦਵਾਰਾਂ ਦੀ ਚੋਣ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਵਿਨੀਤ ਨੇ ਦੱਸਿਆ ਕਿ ਨਗਰ ਨਿਗਮ ਚੌਣਾ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਵਿਸ਼ੇਸ਼ ਤੌਰ ਤੇ ਚੋਣ ਪ੍ਰਚਾਰ ਕਰਨਗੇ।
ਸ਼ਿਵ ਸੈਨਾ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਵੱਲੋਂ ਪਿਛਲੇ 10 ਸਾਲਾ ਚ ਸੂਬੇ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਕੀਤਾ ਗਿਆ ਹੈ, ਉਨਾਂ ਦੱਸਿਆ ਕਿ ਤੇ ਹੁਣ ਕਾਂਗਰਸ ਵੱਲੋਂ ਵੀ ਧੱਕੇਸ਼ਾਹੀ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਨਾਂ ਤੋਂ ਦੁਖੀ ਲੋਕਾਂ ਨੂੰ ਵਿਕਾਸ ਦੀ ਰਾਹ ਦਿਖਾਉਣ ਲਈ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਆਪਣੇ ਉਮੀਦਵਾਰ ਚੋਣਾ ਮੈਦਾਨ ਚ ਉਤਾਰੇ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਚੋਣਾ ਦੌਰਾਨ ਉਨਾਂ ਵੱਲੋਂ ਹਰੇਕ ਧੱਕੇਸ਼ਾਹੀ ਦਾ ਡਟ ਕੇ ਸਾਹਮਣਾ ਕੀਤਾ ਜਾਵੇਗਾ ਤੇ ਵਿਰੋਧੀ ਧੜਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Leave a Reply

Your email address will not be published. Required fields are marked *