ਪੰਜਾਬਪਟਿਆਲਾ

ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਸਬੰਧੀ ਨਾਮਜ਼ਦਗੀ ਪੱਤਰਾਂ ‘ਤੇ ਦਸਤਖ਼ਤ

ਚੰਡੀਗੜ•, 3 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਬਾਰੇ ਨਾਮਜ਼ਦਗੀ ਪੱਤਰਾਂ ‘ਤੇ ਦਸਤਖ਼ਤ ਕਰਦਿਆਂ ਇਸ ਨੂੰ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ।

ਇਸ ਪ੍ਰਸਤਾਵ ‘ਤੇ ਰਾਹੁਲ ਗਾਂਧੀ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੀ ਸਿਖਰਲੇ ਅਹੁਦੇ ਲਈ ਕਾਂਗਰਸ ਦੇ ਉਪ-ਪ੍ਰਧਾਨ ਦੀ ਨਾਮਜ਼ਦਗੀ ਦੇ ਸਨਮਾਨ ਦੀ ਉਨ•ਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਨ•ਾਂ ਨੂੰ ਪੂਰਾ ਭਰੋਸਾ ਹੈ ਕਿ ਰਾਹੁਲ ਗਾਂਧੀ ਪਾਰਟੀ ਦੀ ਨਵੀਂ ਜ਼ਿੰਮੇਵਾਰੀ ਦੇ ਤੌਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਉਹ ਬਚਪਨ ਤੋਂ ਜਾਣਦੇ ਹਨ ਅਤੇ ਉਹ ਉਸ ਵੇਲੇ ਉਨ•ਾਂ ਨੂੰ ਦੇਖ ਕੇ ਕਹਿ ਸਕਦੇ ਹਨ ਕਿ ਇਹ ਲੜਕਾ ਇਕ ਦਿਨ ਚੋਟੀ ਦੇ ਸਥਾਨ ‘ਤੇ ਪਹੁੰਚ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨ ਦਾ ਕਦਮ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ•ਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਉਨ•ਾਂ ਦੀ ਕਾਰਗੁਜ਼ਾਰੀ ਨੇ ਮਜ਼ਬੂਤ ਲੀਡਰਸ਼ਿਪ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਗੁਜਰਾਤ ਵਿਚ ਰਾਹੁਲ ਗਾਂਧੀ ਦੀਆਂ ਰੈਲੀਆਂ ਵਿੱਚ ਵੱਡੀ ਗਿਣਤੀ ‘ਚ ਲੋਕ ਉਨ•ਾਂ ਦੇ ਵਿਚਾਰ ਸੁਣਨ ਲਈ ਪਹੁੰਚ ਰਹੇ ਹਨ ਅਤੇ ਬੀਤੇ ਸਮੇਂ ਵਿਚ ਵੀ ਵੱਖ ਵੱਖ ਮੌਕਿਆਂ ‘ਤੇ ਉਨ•ਾਂ ਨੇ ਸਿਆਸੀ ਸੂਝ-ਬੂਝ ਦਾ ਪ੍ਰਗਟਾਵਾ ਕੀਤਾ ਹੈ ਜੋ ਕਾਂਗਰਸ ਲਈ ਕਾਰਗਰ ਸਿੱਧ ਹੋਵੇਗਾ। ਰਾਹੁਲ ਗਾਂਧੀ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਉਹ ਪਾਰਟੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।
ਰਾਹੁਲ ਗਾਂਧੀ ਨੂੰ ‘ਪ੍ਰੋੜ ਤੇ ਸਮਰੱਥ’ ਸਿਆਸਤਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਪ੍ਰਧਾਨ ਬਣਾਏ ਜਾਣ ਦਾ ਕਦਮ ਸਹੀ ਦਿਸ਼ਾ ਵਿਚ ਚੁੱਕਿਆ ਗਿਆ ਹੈ ਜੋ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਨਵਾਂ ਜੋਸ਼ ਭਰਨ ਵਿੱਚ ਸਹਾਈ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਜੋ ਕਾਂਗਰਸ ਵਰਕਿੰਗ ਕਮੇਟੀ ਦੇ ਸਥਾਈ ਨਿਮੰਤਰਿਤ ਮੈਂਬਰ ਹਨ, ਨੇ ਆਖਿਆ ਕਿ ਰਾਹੁਲ ਗਾਂਧੀ ਦੇ ਦੂਰਅੰਦੇਸ਼ੀ ਵਾਲੇ ਲੀਡਰਸ਼ਿਪ ਗੁਣ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਗੇ।

Leave a Reply

Your email address will not be published. Required fields are marked *