ਸ੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਪਟਿਆਲਾ ਪੁੱਜਣ ‘ਤੇ ਸਨਮਾਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਜਰਨੈਲ ਸਿੰਘ ਕਰਤਾਰਪੁਰ ਵੱਲੋਂ ਸਿੱਖਿਆ ਤੇ ਧਾਰਮਕ ਖੇਤਰ ਸਬੰਧੀ ਕੀਤੀ ਚਰਚਾ
ਪਟਿਆਲਾ 4 ਦਸੰਬਰ (ਮਧੂਸਾਰ ਬਿਊਰੋ) ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਸਿੱਖਿਆ ਨੂੰ ਮਿਆਰੀ ਬਣਾਉਣ ਅਤੇ ਧਰਮ ਪ੍ਰਚਾਰ ਲਹਿਰ ਦੀ ਪ੍ਰਫੁੱਲਤਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਵੀ ਕੀਤਾ।
ਇਸ ਮੁਲਾਕਾਤ ਦੌਰਾਨ ਜਰਨੈਲ ਸਿੰਘ ਕਰਤਾਰਪੁਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ‘ਚ ਲਿਆਂਦਾ ਕਿ ਸ਼੍ਰੋਮਣੀ ਕਮੇਟੀ ਕਾਲਜਾਂ ਅਤੇ ਸਕੂਲਾਂ ‘ਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਉਣ ਲਈ ਨਵੇਂ ਸੁਧਾਰ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਧਰਮ ਪ੍ਰਚਾਰ ਖੇਤਰ ਵਿਚ ਵਧੇਰੇ ਰੁਚੀ ਪੈਦਾ ਕਰਨ ਦੇ ਵਸੀਲੇ ਪੈਦਾ ਕਰਨ ਦੀ ਜ਼ਰੂਰਤ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਨੇ ਸ. ਕਰਤਾਰਪੁਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਤਹਿਤ ਅਜੌਕੀ ਪੀੜੀ ਨੂੰ ਸਹੀ ਮਾਰਗ ‘ਤੇ ਲਿਆਉਣ, ਪਤਿਤਪੁਣੇ ਨੂੰ ਠੱਲਣ ਅਤੇ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਯਤਨਸ਼ੀਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਡਾਇਰੈਕਟਰੋਟ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਡਾ. ਚਮਕੌਰ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ, ਮੈਨੇਜਰ ਰਣਜੀਤ ਸਿੰਘ ਗਾਜ਼ੀਪੁਰ, ਸੰਦੀਪ ਸਿੰਘ ਰਾਜਾ, ਸੁਰਜੀਤ ਸਿੰਘ, ਕਮਲਜੀਤ ਸਿੰਘ ਆਦਿ ਨੇ ਵੀ ਸਨਮਾਨ ਕੀਤਾ।

