ਪਟਿਆਲਾ

ਸ਼ਿਵ ਸੈਨਾ ਬਾਲ ਠਾਕਰੇ ਵਿਚ ਵੱਡੀ ਗਿਣਤੀ ਚ ਨੌਜਵਾਨ ਸ਼ਾਮਿਲ

ਪਟਿਆਲਾ ਸ਼ਹਿਰ ਚ ਸੱਟੇ ਅਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰੇਗੀ ਸ਼ਿਵ ਸੈਨਾ ਬਾਲ ਠਾਕਰੇ ਹਰੀਸ਼ ਸਿੰਗਲਾ
ਨਗਰ ਨਿਗਮ ਚੌਣਾ ਦੌਰਾਨ ਸ਼ਿਵ ਸੈਨਾ ਦੇ ਨਾਂਅ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸ਼ਿਕਾਇਤ
ਪਟਿਆਲਾ, 5 ਦਸੰਬਰ (ਮਧੂਸਾਰ ਬਿਊਰੋ) ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਗਏ ਭਰਤੀ ਅਭਿਆਨ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਵੱਡੀ ਗਿਣਤੀ ਚ ਨੌਜਵਾਨ ਸ਼ਿਵ ਸੈਨਾ ਬਾਲ ਠਾਕਰੇ ਚ ਸ਼ਾਮਿਲ ਹੋਏ। ਜਿਨਾਂ ਦਾ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਵੱਲੋਂ ਸਿਰੋਪਾਉ ਪਾ ਕੇ ਸਵਾਗਤ ਕੀਤਾ ਗਿਆ ਹੈ।

ਸ਼ਿਵ ਸੈਨਾ ਬਾਲ ਠਾਕਰੇ ਚ ਸ਼ਾਮਿਲ ਹੋਣ ਵਾਲਿਆਂ ਚ ਜੋਗਿੰਦਰਪਾਲ ਸਮੇਤ ਵੱਡੀ ਗਿਣਤੀ ਚ ਸ਼ਾਮਿਲ ਹੋਏ। ਸਿੰਗਲਾ ਵੱਲੋਂ ਜੋਗਿੰਦਰਪਾਲ ਨੂੰ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਇਸ ਦੇ ਨਾਲ ਹੀ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਸਨੌਰ ਅਤੇ ਘਨੌਰ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸ਼ਿਵ ਸੈਨਾ ਚ ਹੋਰ ਵੀ ਵਧੇਰੇ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨਾਂ ਵਿਚ ਕਰਨ ਰੰਧਾਵਾ ਨੂੰ ਪਟਿਆਲਾ ਦਿਹਾਤੀ ਦਾ ਮੀਤ ਪ੍ਰਧਾਨ, ਇੰਕ ਜਿੰਦਲ ਨੂੰ ਪਟਿਆਲਾ ਸ਼ਹਿਰੀ ਦਾ ਮੀਤ ਪ੍ਰਧਾਨ, ਗਗਨ ਨੂੰ ਅਰਬਨ ਅਸਟੇਟ ਦਾ ਪ੍ਰਧਾਨ ਅਤੇ ਸੰਦੀਪ ਕੁਮਾਰ ਨੂੰ ਪਟਿਆਲਾ ਸ਼ਹਿਰੀ ਦਾ ਮੀਤ ਪ੍ਰਧਾਨ ਲਗਾਇਆ ਗਿਆ। ਹਰੀਸ਼ ਸਿੰਗਲਾ ਨੇ ਦੱਸਿਆ ਕਿ ਪਾਰਟੀ ਨੂੰ ਹਲਕੇ ਅਨੁਸਾਰ ਵਾਰਡ ਤੇ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਕੁੱਝ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਹਲਕਾ ਪਟਿਆਲਾ ਸ਼ਹਿਰੀ ਦਾ ਇੰਚਾਰਜ ਰਾਕੇਸ਼ ਅਟਵਾਲ, ਹਲਕਾ ਪਟਿਆਲਾ ਦਿਹਾਤੀ ਦਾ ਇੰਚਾਰਜ ਲਾਹੌਰੀ ਸਿੰਘ, ਰਾਜਪੁਰਾ ਦਾ ਇੰਚਾਰਜ ਵਿਸ਼ਾਲ ਕੰਬੋਜ, ਨਾਭਾ ਦਾ ਇੰਚਾਰਜ ਭਰਤ ਦੀਪ ਠਾਕੁਰ, ਸ਼ੁਤਰਾਣਾ ਦਾ ਇੰਚਾਰਜ ਡਾ. ਗੋਲਡੀ ਅਤੇ ਸਮਾਣਾ ਦਾ ਇੰਚਾਰਜ ਵਿਕੀ ਸਿੰਗਲਾ ਨੂੰ ਲਗਾਇਆ ਗਿਆ। ਸਿੰਗਲਾ ਨੇ ਦੱਸਿਆ ਕਿ ਹਰੇਕ 15 ਦਿਨਾ ਬਾਅਦ ਇਨ•ਾਂ ਤੋਂ ਰਿਪੋਰਟ ਲਈ ਜਾਵੇਗੀ।
ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਨੇ ਦੱਸਿਆ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ•ਾ ਪਟਿਆਲਾ ਚ ਵੱਡੇ ਪੱਧਰ ਤੇ ਸੱਟੇ ਅਤੇ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ, ਜਿਸ ਦੇ ਖ਼ਿਲਾਫ਼ ਉਨ•ਾਂ ਵੱਲੋਂ ਪਹਿਲਾ ਵੀ ਡੀ.ਜੀ.ਪੀ. ਪੰਜਾਬ ਨੂੰ ਸ਼ਿਕਾਇਤ ਕੀਤੀ ਗਈ ਸੀ ਤੇ ਮੁੜ ਹੁਣ ਫੇਰ ਸੱਟੇ ਅਤੇ ਸ਼ਰਾਬ ਤਸਕਰੀ ਦੇ ਕਾਰੋਬਾਰ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ ਗਈ। ਉਨਾਂ ਕਿਹਾ ਕਿ ਭਵਿੱਖ ਚ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਜਲਦ ਹੀ ਸੂਬੇ ਚ ਸੱਟੇ ਅਤੇ ਸ਼ਰਾਬ ਤਸਕਰੀ ਦੇ ਕਾਰੋਬਾਰ ਤੇ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗਾ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੱਟੇ ਅਤੇ ਸ਼ਰਾਬ ਤਸਕਰਾਂ ਦੇ ਵੀਡੀਓ ਤਿਆਰ ਕਰ ਕੇ ਵਾਇਰਲ ਕੀਤੇ ਜਾਣਗੇ।
ਸ਼ਿਵ ਸੈਨਾ ਦੇ ਨਾਂਅ ਦੀ ਵਰਤੋਂ ਕਰਨ ਵਾਲਿਆਂ ਦੇ ਖ਼ਿਲਾਫ਼ ਗਰਜਦੇ ਹੋਏ ਉਨਾਂ ਨੇ ਕਿਹਾ ਕਿ ਨਗਰ ਨਿਗਮ ਚੋਣਾ ਦੌਰਾਨ ਜੇਕਰ ਕਿਸੇ ਵੱਲੋਂ ਵੀ ਸ਼ਿਵ ਸੈਨਾ ਦੇ ਨਾਂਅ ਦੀ ਵਰਤੋਂ ਕੀਤੀ ਗਈ ਤਾਂ ਉਨਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਜ਼ਿਲਾ ਚੋਣ ਅਧਿਕਾਰੀ ਨੂੰ ਵੀ ਸ਼ਿਕਾਇਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਸ਼ਿਕਾਇਤ ਕਰਤੇ ਉਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ਿਵ ਸੈਨਾ ਨਾਂਅ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਰਜਿਸਟਰ ਕਰਵਾਇਆ ਗਿਆ ਹੈ ਜੇਕਰ ਕੋਈ ਵੀ ਇਸ ਦੀ ਵਰਤੋਂ ਕਰਦਾ ਹੈ ਤਾਂ ਉਹ ਇੱਕ ਕਾਨੂੰਨ ਅਪਰਾਧ ਹੈ।
ਪਿਛਲੇ ਸਮੇਂ ਦੌਰਾਨ ਪੰਜਾਬ ਚ ਹੋਏ ਹਮਲਿਆਂ ਦੇ ਪਿੱਛੇ ਉਨਾਂ ਵੱਲੋਂ ਸ਼ਰਾਰਤੀ ਤਾਕਤਾਂ ਦਾ ਹੱਥ ਦੱਸਿਆ ਗਿਆ, ਉਨ•ਾਂ ਦੱਸਿਆ ਕਿ ਖ਼ਾਲਿਸਤਾਨ ਦੇ ਬੈਨਰ ਹੇਠਾਂ ਸ਼ਰਾਰਤੀ ਅਨਸਰਾਂ ਵੱਲੋਂ ਇਸ ਤਰਾਂ ਦੀ ਸ਼ਰਾਰਤਾਂ ਕੀਤੀ ਜਾ ਰਹੀ ਹਨ ਤੇ ਪੰਜਾਬ ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਮੰਗ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਰਾਕੇਸ਼ ਅਟਵਾਲ, ਲਾਹੌਰੀ ਸਿੰਘ, ਵਿਸ਼ਾਲ ਕੰਬੋਜ, ਰਾਜੂ ਪਵਾਰ, ਮਹਿੰਦਰ ਸਿੰਘ ਤਿਵਾੜੀ, ਪ੍ਰਦੀਪ ਯਾਦਵ, ਆਰ.ਕੇ. ਬੌਬੀ, ਹੈਰੀ ਸ਼ਰਮਾ, ਅਮਰਜੀਤ ਬੰਟੀ, ਭਰਤ ਦੀਪ ਠਾਕੁਰ ਸਮੇਤ ਵੱਡੀ ਗਿਣਤੀ ਚ ਸ਼ਿਵ ਸੈਨਾ ਹਾਜ਼ਰ ਰਹੇ।

Leave a Reply

Your email address will not be published. Required fields are marked *