ਪੰਜਾਬ

ਰਾਣਾ ਕੇ.ਪੀ. ਸਿੰਘ ਨੂੰ ਮਨਪ੍ਰੀਤ ਸਿੰਘ ਬਾਦਲ ਨੇ ਆਜ਼ਾਦੀ ਤੋਂ ਪਹਿਲਾਂ ਦੀ ਸਾਂਝੀ ਪੰਜਾਬ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਸੌਂਪਿਆ

ਅੰਮ੍ਰਿਤਸਰ, 5 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਦੇ ਖਜ਼ਾਨੇ ਨੂੰ ਅੱਜ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਓਸ ਸਮੇਂ ਭਰਪੂਰ ਕਰ ਦਿੱਤਾ ਜਦੋਂ ਆਜ਼ਾਦੀ ਤੋਂ ਪਹਿਲਾਂ ਦੇ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੀਆਂ ਬਹਿਸਾਂ ਦਾ ਰਿਕਾਰਡ ਉਨ•ਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ।

ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਂਝੇ ਪੰਜਾਬ ਦੀ ਵਿਧਾਨ ਸਭਾ ਦੇ 23 ਮਾਰਚ 1937 ਤੋਂ 3 ਮਾਰਚ 1947 ਤੱਕ ਦੇ ਸਮੇਂ ਦੌਰਾਨ ਹੋਈਆਂ ਬਹਿਸਾਂ ਦਾ ਰਿਕਾਰਡ 43 ਖਰੜਿਆਂ ਵਿਚ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਦਿੱਤਾ ਜੋ ਕਿ ਵਿਧਾਨ ਸਭਾ ਦੀ ਲਾਇਬ੍ਰੇਰੀ ਵਿਚ ਰੱਖਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵੰਡ ਤੋਂ ਪਹਿਲਾਂ ਸਾਂਝੇ ਪੰਜਾਬ ਦੀ ਅਸੰਬਲੀ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਤਰਜ਼ਮਾਨੀ ਕਰਦੀ ਸੀ ਅਤੇ ਇਸ ਹਿਸਾਬ ਨਾਲ ਇਨ•ਾਂ ਬਹਿਸਾਂ ਦੀ ਇਤਿਹਾਸਕ ਪੱਧਰ ‘ਤੇ ਬਹੁਤ ਜ਼ਿਆਦਾ ਮਹੱਤਤਾ ਹੈ। ਉਨ•ਾਂ ਕਿਹਾ ਕਿ ਸਾਂਝੇ ਪੰਜਾਬ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੋਜ ਕਾਰਜ ਕਰਨ ਵਾਲੇ ਖੋਜਾਰਥੀਆਂ ਲਈ ਇਹ ਰਿਕਾਰਡ ਬਹੁਤ ਹੀ ਜ਼ਿਆਦਾ ਲਾਹੇਵੰਦ ਸਿੱਧ ਹੋਵੇਗਾ। ਉਨ•ਾਂ ਕਿਹਾ ਕਿ ਇਨ•ਾਂ ਬਹਿਸਾਂ ਨੂੰ ਪੜ• ਕੇ ਭਾਰਤ-ਪਾਕਿਸਤਾਨ ਦੀ ਵੰਡ ਤੋਂ ਪਹਿਲਾਂ ਦੀਆਂ ਪ੍ਰਸਥਿਤੀਆਂ ਬਾਰੇ ਵੀ ਚੰਗੀ ਜਾਣਕਾਰੀ ਹਾਸਲ ਹੋਵੇਗੀ। ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਵੱਲੋਂ ਖਜ਼ਾਨਾ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰੱਦਦ ਨਾਲ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਰਿਕਾਰਡ ਹਾਸਲ ਕਰਕੇ ਵਿਧਾਨ ਸਭਾ ਦੀ ਲਾਇਬ੍ਰੇਰੀ ਤੱਕ ਪਹੁੰਚਾਇਆ ਹੈ ਉਸ ਲਈ ਖਜ਼ਾਨਾ ਮੰਤਰੀ ਦੀ ਪ੍ਰਸੰਸਾ ਕਰਨੀ ਬਣਦੀ ਹੈ। ਉਨ•ਾਂ ਕਿਹਾ ਕਿ ਇਸ ਰਿਕਾਰਡ ਨਾਲ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਹੋਰ ਅਮੀਰ ਹੋ ਗਈ ਹੈ।
ਇਸ ਰਿਕਾਰਡ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਖਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਇਸ ਬਹਿਸ ਨੂੰ 43 ਖਰੜਿਆਂ ਦੇ ਰੂਪ ਵਿਚ ਉਨ•ਾਂ ਨੇ ਪਾਕਿਸਤਾਨ ਤੋਂ ਫੋਟੋ ਕਾਪੀਆਂ ਦੇ ਰੂਪ ਵਿਚ ਹਾਸਲ ਕੀਤਾ। ਉਨ•ਾਂ ਦੱਸਿਆ ਕਿ ਇਸ ਰਿਕਾਰਡ ਵਿਚ ਬਹੁਤ ਸਾਰੇ ਅਹਿਮ ਬਿਲਾਂ ਦੀਆਂ ਬਹਿਸਾਂ ਵੀ ਸ਼ਾਮਲ ਹਨ ਜਿਸ ਤੋਂ ਆਜ਼ਾਦੀ ਲਹਿਰ ਸਬੰਧੀ ਵੀ ਅਹਿਮ ਜਾਣਕਾਰੀ ਹਾਸਲ ਹੋਵੇਗੀ। ਉਨ•ਾਂ ਦੱਸਿਆ ਕਿ ਇਹ ਸਾਰਾ ਰਿਕਾਰਡ ਅੰਗਰੇਜ਼ੀ ਵਿਚ ਉਪਲੱਬਧ ਹੈ ਕਿਉਂ ਕਿ ਓਸ ਸਮੇਂ ਵਿਧਾਨ ਸਭਾ ਦੀ ਸਾਰੀ ਕਾਰਵਾਈ ਅੰਗਰੇਜ਼ੀ ਵਿਚ ਹੀ ਰਿਕਾਰਡ ਹੁੰਦੀ ਸੀ। ਸ੍ਰੀ ਬਾਦਲ ਨੇ ਕਿਹਾ ਕਿ ਇਸ ਰਿਕਾਰਡ ਦੀ ਇਕ-ਇਕ ਕਾਪੀ ਹਰਿਆਣਾ ਵਿਧਾਨ ਸਭਾ ਅਤੇ ਕੌਮੀ ਪੁਰਾਤੱੱਤਵ ਵਿਭਾਗ ਨੂੰ ਵੀ ਦਿੱਤੀ ਜਾਵੇਗੀ। ਉਨ•ਾਂ ਰਿਕਾਰਡ ਹਾਸਲ ਕਰਨ ਵਿਚ ਆਈ.ਏ.ਐਸ ਅਧਿਕਾਰੀ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਕੀਤੀ ਮਦਦ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਸ੍ਰੀ ਅਜੈਬ ਸਿੰਘ ਭੱਟੀ, ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਰਾਕੇਸ਼ ਪਾਂਡੇ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਨੱਥੂ ਰਾਮ, ਸ੍ਰੀ ਦਰਸ਼ਨ ਲਾਲ, ਸ੍ਰੀ ਸੁਰਜੀਤ ਸਿੰਘ ਧੀਮਾਨ, ਡਾ. ਰਾਜ ਕੁਮਾਰ ਚੱਬੇਵਾਲ, ਪ੍ਰੋ. ਬਲਜਿੰਦਰ ਕੌਰ, ਸ੍ਰੀ ਅਮਨ ਅਰੋੜਾ, ਸ੍ਰੀ ਬਲਦੇਵ ਸਿੰਘ, ਸ੍ਰੀ ਅਮਰਜੀਤ ਸਿੰਘ, ਸ੍ਰੀ ਮਨਜੀਤ ਸਿੰਘ ਬਿਲਾਸਪੁਰ, ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਣਪਾਲ ਮਿਸ਼ਰਾ ਅਤੇ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਰਾਮਲੋਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *