ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ਆਰਮਡ ਫੋਰਸਜ਼ ਝੰਡਾ ਦਿਵਸ

ਪਟਿਆਲਾ 7 ਦਸੰਬਰ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ­ ਪਟਿਆਲਾ ਵਿਖੇ ਆਰਮਡ ਫੋਰਸਜ਼ ਝੰਡਾ ਦਿਵਸ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਦਿਵਸ ਸੰਨ 1949 ਤੋਂ ਹਰ ਸਾਲ ਸੱਤ ਦਸੰਬਰ ਨੂੰ ਮਨਾਇਆ ਜਾਂਦਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ ਕਿਹਾ ਕਿ ਇਹ ਦਿਵਸ ਉਨ੍ਹਾਂ ਨੌਜਵਾਨਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਦੇਸ਼ ਦੀ ਆਣ ਅਤੇ ਸ਼ਾਨ ਕਾਇਮ ਰੱਖਣ ਲਈ ਆਪਣੇ ਜੀਵਨ ਦੀਆਂ ਮਹਾਨ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਸ ਦਿਨ ਅਸੀਂ ਉਨ੍ਹਾਂ ਨੌਜਵਾਨਾਂ ਨੂੰ ਵੀ ਸਲਾਮ ਕਰਦੇ ਹਾਂ ਜੋ ਅੱਜ ਵੀ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਵਾਲੀਆਂ ਵਿਰੋਧੀ ਸ਼ਕਤੀਆਂ ਅੱਗੇ ਲੋਹੇ ਦੀ ਦੀਵਾਰ ਬਣ ਕੇ ਖੜ੍ਹੇ ਹੋਏ ਹਨ। ਡਾ. ਉੱਭਾ ਨੇ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਕਾਇਮ ਰੱਖਣ ਲਈ ਦੇਸ਼ ਦੀ ਸੇਵਾ ਕਰਨੀ ਸਭ ਤੋਂ ਵੱਡਾ ਫਰਜ਼ ਹੈ ਅਤੇ ਇਹ ਰਾਸ਼ਟਰ ਦਾ ਬਹੁਤ ਹੀ ਉੱਤਮ ਕਦਮ ਹੈ ਜਿਨ੍ਹਾਂ ਦੇ ਸਹਿਯੋਗ ਨਾਲ ਅਸੀਂ ਅਜਿਹੇ ਦਿਵਸ ਮਨਾਉਣ ਦੇ ਜ਼ਰੀਏ ਆਪਣੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਦੇ ਸਕਦੇ ਹਾਂ।
ਇਸ ਮੌਕੇ ਐਨ.ਸੀ.ਸੀ. ਇੰਚਾਰਜ ਅਤੇ ਸੁਕਾਅਰਡਨ ਲੀਡਰ ਡਾ. ਗੁਰਮੀਤ ਸਿੰਘ­ ਕੰਟਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ­ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁੱਖੀ ਪ੍ਰੋ. ਗੁਰਸ਼ਰਨ ਸਿੰਘ ਗਿੱਲ­ ਸੰਗੀਤ ਵਿਭਾਗ ਦੇ ਮੁੱਖੀ ਡਾ. ਜਗਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *