ਪਟਿਆਲਾ

ਸ਼੍ਰੋਮਣੀ ਕਮੇਟੀ ਅਗਜ਼ੈਕਟਿਵ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ ਅਤੇ ਮੈਨੇਜਰ ਜੋਗੀਪੁਰ ਸਨਮਾਨਤ

ਸਰਕਾਰੀ ਸੀਨੀਅਰ ਸੈਕੰਡਜੀ ਸਕੂਲ ‘ਚ ਨਵੇਂ ਬਣੇ ਕਮਰਿਆਂ ਦੀ ਕੀਤੀ ਆਰੰਭਤਾ
ਪਟਿਆਲਾ 12 ਦਸੰਬਰ (ਮਧੂਸਾਰ ਬਿਊਰੋ) ਹਲਕਾ ਸਨੌਰ ਦੇ ਪਿੰਡ ਜੋਗੀਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਗੀਪੁਰ ‘ਚ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜ਼ੈਕਟਿਵ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਨੇ ਸ਼ਿਰਕਤ ਕੀਤੀ, ਜੋ ਸਕੂਲ ‘ਚ ਬਣਾਏ ਗਏ ਦੋ ਨਵੇਂ ਕਮਰਿਆਂ ਦੀ ਆਰੰਭਤਾ ਕਰਨ ਪਹੁੰਚੇ ਹੋਏ ਸਨ।

ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਅਗਜ਼ੈਕਟਿਵ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਸਕੂਲ ‘ਚ ਪਿੰਡ ਦੇ ਵਸਨੀਕ ਅਤੇ ਸਮਾਜ ਸੇਵੀ ਗਿਆਨੀ ਗੁਰਚਰਨ ਸਿੰਘ ਵੱਲੋਂ ਆਪਣੇ ਪਿਤਾ ਅਤੇ ਪੁੱਤਰ ਦੀ ਯਾਦ ‘ਚ ਸਕੂਲ ਦੇ ਵਿਦਿਆਰਥੀਆਂ ਲਈਂ ਦੋ ਕਮਰੇ ਬਣਵਾ ਕੇ ਦਿੱਤੇ ਗਏ, ਜਿਸ ਦੀ ਆਰੰਭਤਾ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਅਗਜ਼ੈਕਟਿਵ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿਚ ਹਰ ਵਿਅਕਤੀ ਸਵਾਰਥਾਂ ਤੱਕ ਸੀਮਤ ਹੋ ਕੇ ਰਹਿ ਗਿਆ, ਪਰ ਫਿਰ ਵੀ ਸਮਾਜ ਸੇਵਾ ਦੇ ਖੇਤਰ ‘ਚ ਮਿਸਾਲ ਬਣ ਕੇ ਵਿਚਰ ਰਹੇ ਗਿਆਨੀ ਗੁਰਬਚਨ ਸਿੰਘ ਵੱਲੋਂ ਸਕੂਲ ਦੇ ਬੱਚਿਆਂ ਲਈ ਕਮਰੇ ਬਣਾ ਕੇ ਦੇਣ ਨਾਲ ਜਿਥੇ ਸਕੂਲ ਦੀ ਜ਼ਰੂਰਤ ਪੂਰੀ ਹੋਈ ਹੈ, ਉਥੇ ਬੱਚੇ ਚੰਗੇ ਵਾਤਾਵਰਣ ਵਾਲੇ ਮਾਹੌਲ ‘ਚ ਪੜ੍ਹਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਚੰਗੇ ਕਾਰਜਾਂ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕੀਤੇ ਜਾ ਰਹੇ ਉਦਮਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸਰਪੰਚ ਹਰਬੰਸ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਨਾਜ਼ਰ ਸਿੰਘ, ਮਾ. ਭਰਪੂਰ ਸਿੰਘ, ਸ਼ਰਨਜੀਤ ਸਿੰਘ, ਗਮਦੂਰ ਸਿੰਘ, ਹਰਵਿੰਦਰ ਸਿੰਘ ਮੀਬਰ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *