ਪੰਜਾਬਪਟਿਆਲਾ

ਅਕਾਲੀ ਦਲ ਦੀ ਜਿੱਤ ਨੇ ਸਮੁੱਚੇ ਪੰਜਾਬ ਦੇ ਲੋਕਾਂ ਦੇ ਵਿਚਾਰਾਂ ਦੀ ਤਰਜਮਾਨੀ ਕੀਤੀ : ਹਰਿੰਦਰਪਾਲ ਚੰਦੂਮਾਜਰਾ

ਪਟਿਆਲਾ, 19 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪਟਿਆਲਾ ਦੇ ਇੱਕੋ-ਇਕ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਵਾਰਡ ਨੰ 37 ਤੋਂ ਅਕਾਲੀ ਦਲ ਦੀ ਰਮਨਪ੍ਰੀਤ ਕੌਰ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਕਿ ਜੇਕਰ ਪੂਰੇ ਸ਼ਹਿਰ ਵਿਚ ਨਿਰਪੱਖ ਚੋਣਾਂ ਹੁੰਦੀਆਂ ਤਾਂ ਅਕਾਲੀ-ਭਾਜਪਾ ਗਠਜੋੜ ਦੀ ਜਿੱਤ ਯਕੀਨੀ ਸੀ।

ਉਹਨਾਂ ਕਿਹਾ ਕਿ ਅੱਜ ਜਿਹੜੇ ਵਾਰਡ ਵਿਚ ਅਕਾਲੀ ਦਲ ਨੇ ਭਾਰੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਉਹ ਮੋਤੀ ਮਹਿਲ ਦੇ ਬਿਲਕੁੱਲ ਸਾਹਮਣੇ ਹੈ ਅਤੇ ਉਥੋਂ ਦੇ ਲੋਕਾਂ ਨੇ ਪੂਰੇ ਪੰਜਾਬ ਦੇ ਲੋਕਾਂ ਦੇ ਵਿਚਾਰਾਂ ਦੀ ਤਰਜਮਾਨੀ ਕੀਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਜਿਸ ਤਰ੍ਹਾਂ ਲੋਕਤੰਤਰ ਦਾ ਘਾਣ ਕਰਕੇ ਬੂਥ ਕੈਪਚਰਿੰਗ ਕੀਤੀ ਤੇ ਗੁੰਡਾਗਰਦੀ ਕੀਤੀ ਉਸ ਨਾਲ ਕਾਂਗਰਸ ਨੇ ਆਪਣੇ ਪਿਛਲੇ 9 ਮਹੀਨਿਆਂ ਦੀ ਕਾਰਗੁਜ਼ਾਰੀ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਕਿ ਕਿਸ ਤਰ੍ਹਾਂ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਕਾਂਗਰਸ ਨੂੰ ਪਤਾ ਸੀ ਕਿ ਨਾ ਤਾਂ ਉਹਨਾਂ ਕੋਈ ਵਿਧਾਨ ਸਭਾ ਚੋਣਾਂ ਦਾ ਵਾਅਦਾ ਪੂਰਾ ਕੀਤਾ ਤੇ ਨਾ ਹੀ ਮੁੱਖ ਮੰਤਰੀ ਦਾ ਸ਼ਹਿਰ ਹੁੰਦਿਆਂ ਇਥੇ ਇਕ ਵੀ ਇੱਟ ਲਗਾਈ। ਉਹਨਾਂ ਕਿਹਾ ਕਿ ਇਹ ਚੋਣ ਸਰਕਾਰ ਦੀ ਕਾਰਗੁਜ਼ਾਰੀ ਦੀ ਪ੍ਰੀਖਿਆ ਸੀ ਜਿਸਨੂੰ ਕਾਂਗਰਸ ਸਰਕਾਰ ਨੇ ਧੱਕੇਸ਼ਾਹੀ ਦੀ ਭੇਟ ਚੜ੍ਹਾ ਦਿੱਤਾ। ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਕਾਂਗਰਸ ਵਲੋਂ ਲੋਕਤੰਤਰ ਦੀ ਕੀਤੀ ਗਈ ਹੱਤਿਆ ਦਾ ਵਾਰਡ ਨੰ 37 ਦੇ ਲੋਕਾਂ ਨੇ ਬਦਲਾ ਲਿਆ ਹੈ ਕਿਉਂਕਿ ਕਾਂਗਰਸ ਨੇ ਦੋ ਦਿਨ ਪਹਿਲਾਂ ਅਜਿਹੀ ਤਾਨਾਸ਼ਾਹੀ ਤੇ ਗੁੰਡਾਗਰਦੀ ਕੀਤੀ ਗਈ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਤੱਕ ਦਾ ਇਸਤੇਮਾਲ ਨਹੀਂ ਕਰਨ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ, ਸੁਖਮਿੰਦਰ ਪਾਲ ਸਿੰਘ ਮਿੰਟਾ, ਸੰਦੀਪ ਸਿੰਘ ਰਾਜਾ ਤੁੜ, ਜਸਵਿੰਦਰ ਪਾਲ ਚੱਢਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *