ਦੇਸ਼-ਵਿਦੇਸ਼ਪੰਜਾਬ

ਸ਼ਹੀਦੀ ਸਭਾ ‘ਤੇ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂ : ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਸਮੁੱਚੇ ਸੰਸਾਰ ਅੰਦਰ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੀ ਧਰਤੀ ਕੇਵਲ ਧਰਤੀ ਹੀ ਨਹੀਂ ਸਗੋ ਇਕ ਲਾਸਾਨੀ ਸ਼ਹਾਦਤ ਦੀ ਨਿਵੇਕਲੀ ਤੇ ਪਾਵਨ ਪਵਿੱਤਰ ਧਰਤੀ ਵੱਜੋ ਵੀ ਜਾਣੀ ਜਾਂਦੀ ਹੈ।

ਰਾਜਨੀਤਕ ਪਾਰਟੀਆਂ ਵੱਲੋ ਇਸ ਇਤਿਹਾਸਕ ਦਿਹਾੜੇ ਨੂੰ ਆਪੋ ਆਪਣੀ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾ ਰਿਹਾ ਹੈ। ਸਿੰਘ ਸਾਹਿਬ ਜੀ ਨੇ ਸਮੂਹ ਰਾਜਨੀਤੀਕ ਪਾਰਟੀਆਂ ਨੂੰ ਸਖਤ ਹਦਾਇਤ ਕਰਦਿਆ ਕਿਹਾ ਕਿ ਉਹ ਰਾਜਨੀਤੀਕ ਸਟੇਜਾਂ ਨਾ ਲਗਾਉਣ। ਕੇਵਲ ਧਾਰਮਿਕ ਸਟੇਜਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇ।
ਸਿੰਘ ਸਾਹਿਬ ਨੇ ਅੱਗੇ ਬੋਲਦਿਆਂ ਕਿਹਾ ਕਿ ਅੱਜ ਦੇ ਸਮਾਜ ਅੰਦਰ ਸਮੁੱਚੀਆਂ ਦਾਦੀਆਂ-ਨਾਨੀਆਂ ਆਪਣੇ ਬੱਚੇ-ਬੱਚੀਆਂ ਨੂੰ ਸਿੱਖੀ ਦੇ ਵਾਰਿਸ ਸਾਹਿਬਜ਼ਾਦਿਆਂ ਵਾਂਗ ਉਸਿਰ ਜਾਵੇ ਤਾਂ ਜਾਵੇ, ਮੇਰਾ ਸਿੱਖੀ ਸਿਦਕ ਨਾਂ ਜਾਵੇ” ਦੇ ਸੰਕਲਪ ਨੂੰ ਉਹਨਾਂ ਦੇ ਮਨਾਂ ਅੰਦਰ ਦ੍ਰਿੜ ਕਰਵਾਉਂਦਿਆਂ ਮਾਤਾ ਗੁਜਰੀ ਜੀ ਵਾਂਗ ਆਪਣਾ ਫਰਜ਼ ਅਦਾ ਕਰਨ ਤੇ ਨਰੋਏ ਸਮਾਜ ਦੀ ਸਿਰਜਨਾ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਕਲਗੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਹਾਰਾਜ ਦੇ ਆਪਣੇ ਲੱਖ਼ਤੇ ਜ਼ਿਗਰ ਤੇ ਮਾਸੂਮ ਚਿਹਰੇ ‘ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ’ ਜੀ ਨੇ ਹੱਡ ਚੀਰਵੀਂ ਕੜਾਕੇ ਦੀ ਠੰਡ ਦੇ ਦਿਨਾਂ ਵਿਚ ਸ੍ਰੀ ਫ਼ਤਿਹਗੜ ਸਾਹਿਬ ਵਿਖੇ ਸਥਿੱਤ ‘ਠੰਡੇ ਬੁਰਜ’ ਵਿਚ ਮਾਤਾ ਗੁਜਰੀ ਜੀ ਨਾਲ ਗੁਜਾਰਦਿਆਂ ਨਵਾਬ ਵਜੀਰ ਖਾਨ ਵਲੋਂ ਜਾਰੀ ਕੀਤੇ ਫਤਵੇ ਉਪ੍ਰੰਤ ਜਲਾਦਾ ਵਲੋਂ ਮਾਸੂਮ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ, ਨਿੱਕੀਆਂ ਜਿੰਦਾਂ ਨੇ ਵੱਡਾ ਸਾਕਾ ਕੀਤਾ। ਹਿੰਦੁਸਤਾਨ ਹੀ ਨਹੀਂ ਬਲਕੇ ਸਮੁੱਚੇ ਸੰਸਾਰ ਅੰਦਰ ਵਸਦੀਆਂ ਗੁਰੁ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਇਸ ਦਿਨ ਨੂੰ ਸੋਗਮਈ ਤੇ ਵੈਰਾਗਮਈ ਦਿਹਾੜੇ ਵਜੋ ਯਾਦ ਕਰਦਿਆਂ ਸੰਗਤਾਂ ਤੇ ਪ੍ਰਬੰਧਕਾ ਵੱਲੋ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਇਤਿਹਾਸਕ ਹਵਾਲਿਆਂ ਨਾਲ ਪ੍ਰਚਾਰਿਆ ਤੇ ਪ੍ਰਸਾਰਿਆ ਜਾਂਦਾ ਹੈ।

Leave a Reply

Your email address will not be published. Required fields are marked *