ਪਟਿਆਲਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਅਦੁੱਤੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ: ਬਰਾੜ

ਭਾਸ਼ਾ ਵਿਭਾਗ ਵੱਲੋਂ ਸ਼ਹੀਦੀ ਜੋੜ ਮੇਲ ਦੌਰਾਨ ਕਵੀ ਦਰਬਾਰ ਵਿੱਚ 50 ਤੋਂ ਵੱਧ ਕਵੀਆਂ ਨੇ ਕੀਤੀ ਸ਼ਮੂਲੀਅਤ
ਡਿਪਟੀ ਕਮਿਸ਼ਨਰ ਵੱਲੋਂ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੋਵੀਨਰ ‘ ਸ਼ਹਾਦਤ-2017’ ਜਾਰੀ ਕੀਤਾ ਗਿਆ
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਧੂਸਾਰ ਬਿਊਰੋ) ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਵੱਲੋਂ 7 ਤੇ 9 ਸਾਲ ਦੀ ਛੋਟੀ ਉਮਰੇ ਜਿਸ ਬਹਾਦਰੀ ਤੇ ਨਿਡਰਤਾ ਨਾਲ ਜੁਲਮ ਦਾ ਡੱਟ ਕੇ ਮੁਕਾਬਲਾ ਕਰਦਿਆਂ ਅਦੁੱਤੀ ਸ਼ਹਾਦਤ ਦਿੱਤੀ ਗਈ ਉਸ ਦੀ ਦੁਨੀਆਂ ਵਿੱਚ ਕਿਧਰੇ ਵੀ ਕੋਈ ਮਿਸਾਲ ਨਹੀਂ ਮਿਲਦੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਕਵੀ ਦਰਬਾਰ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਇਸ ਲਾਸਾਨੀ ਸ਼ਹਾਦਤ ਨੂੰ ਦੁਨੀਆਂ ਭਰ ਦੇ ਲੋਕ ਰਹਿੰਦੀ ਦੁਨੀਆਂ ਤੱਕ ਨਤਮਸਤਕ ਹੁੰਦੇ ਰਹਿਣਗੇ ਅਤੇ ਛੋਟੀਆਂ ਜਿੰਦਾਂ ਵੱਲੋਂ ਕੀਤਾ ਗਿਆ ਵੱਡਾ ਸਾਕਾ, ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਵਿੱਚ ਤਾਜਾ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਜਿੰਦਗੀ ਵਿੱਚ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲ ਕੇ ਹੀ ਸਫਲਤਾ ਹਾਸਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਸਾਹਿਤ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਕਵੀ ਸਮਾਜ ਦੀ ਗਤੀਸ਼ੀਲਤਾ ਵਿੱਚ ਵੱਡਮੁੱਲੀ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਵੱਲੋਂ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਦਾਤ ਨੂੰ ਸਮਰਪਿਤ ਸੋਵੀਨਰ ‘ਸ਼ਹਾਦਤ-2017’ ਵੀ ਜਾਰੀ ਕੀਤਾ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਹਰਭਜਨ ਕੌਰ ਨੇ ਦੱਸਿਆ ਕਿ ਕਵੀ ਦਰਬਾਰ ਵਿੱਚ ਸ਼੍ਰੋਮਣੀ ਸਾਹਿਤਕਾਰ ਸੁਰਜੀਤ ਮਰਜਾਰਾ, ਪਰਮਜੀਤ ਕੌਰ ਸਰਹਿੰਦੀ, ਅਨੂਪ ਸਿੰਘ ਖਾਨਪੁਰੀ, ਸਨੇਹਇੰਦਰ ਸਿੰਘ ਨੀਲੂ, ਅਮਨ ਬੇਦਰਦ, ਨੀਰਜ ਆਜਾਦ, ਜਗਜੀਤ ਸਿੰਘ ਗੁਰਮ, ਪਰਮਜੀਤ ਸਿੰਘ ਧੀਮਾਨ, ਜਿੰਦਰ ਬਰਵਾਲੀ, ਰਾਮ ਸਿੰਘ ਅਲਬੇਲਾ, ਸੁਰਿੰਦਰ ਕੌਰ ਬਾੜਾ, ਸੁਰਿੰਦਰ ਕੌਰ ਸੈਣੀ, ਗੁਰਬਚਨ ਸਿੰਘ ਵਿਰਦੀ, ਕਰਨੈਲ ਸਿੰਘ ਵਜੀਰਾਬਾਦ, ਲਛਮਣ ਸਿੰਘ ਤਰੌੜਾ, ਅਮਨਦੀਪ ਸਿੰਘ, ਦਰਬਾਰਾ ਸਿੰਘ ਢੀਂਡਸਾ, ਸਸੀਮ ਪੱਲਵੀ, ਗੁਰਪ੍ਰੀਤ ਕੌਰ ਡਡਹੇੜੀ, ਅਵਤਾਰ ਸਿੰਘ ਦਿਆਲਪੁਰੀ, ਕੁਲਦੀਪ ਕੌਰ ਚੱਠਾ, ਬਾਬਾ ਸਿੰਘ, ਸਤਨਾਮ ਸਿੰਘ ਚੌਹਾਲ ਸਮੇਤ ਲਗਭਗ 50 ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਦਿਆਲ ਸਿੰਘ ਚੱਠਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਆਨੰਦ ਸਾਗਰ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਅਮਰੀਕ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਪ੍ਰੀਤਇੰਦਰ ਸਿੰਘ ਬੈਂਸ, ਬੀ.ਡੀ.ਪੀ.ਓ. ਖਮਾਣੋਂ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ,ਬੀ.ਡੀ.ਪੀ.ਓ. ਬਸੀ ਪਠਾਣਾ ਸ. ਸੁਰਿੰਦਰ ਸਿੰਘ ਧਾਲੀਵਾਲ , ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਸਕੱਤਰ ਸ੍ਰੀਮਤੀ ਸੁਤੰਤਰ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *