ਕੇ.ਜੇ.ਐਸ. ਚੀਮਾ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ
ਪਟਿਆਲਾ 1 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ‘ਚ ਸਾਬਕਾ ਆਈ.ਏ.ਐਸ. ਅਧਿਕਾਰੀ ਅਤੇ ਪੰਜਾਬ ਦੇ ਪ੍ਰਮੁੱਖ ਸਕੱਤਰ ਰਹੇ ਕੇ.ਜੇ.ਐਸ. ਚੀਮਾ ਪਰਿਵਾਰ ਸਮੇਤ ਅੱਜ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਅਤੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਵੱਲੋਂ ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ.ਐਸ. ਚੀਮਾ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਤਿਕਾਰ ਭੇਂਟ ਕੀਤਾ ਗਿਆ। ਇਸ ਦੌਰਾਨ ਕੇ.ਜੇ.ਐਸ. ਚੀਮਾ ਨੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਇਲਾਹੀ ਗੁਰਬਾਣੀ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਗੱਲਬਾਤ ਕਰਦਿਆਂ ਕੇ.ਜੇ.ਐਸ. ਚੀਮਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਪਰਿਵਾਰ ਨਾਲ ਪੰਗਤ ਅਤੇ ਸੰਗਤ ਕਰਕੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਹੈ।
ਕੈਪਸਨ : ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ.ਐਸ. ਚੀਮਾ ਨੂੰ ਸਨਮਾਨ ਚਿੰਨ ਦੇ ਕੇ ਸਤਿਕਾਰ ਭੇਂਟ ਕਰਦੇ ਹੋਏ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ।

