ਪਟਿਆਲਾ

ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਵਲੋਂ ਨਵੇਂ ਡੀਨ ਅਕਾਦਮਿਕ ਦਾ ਭਰਵਾਂ ਸੁਆਗਤ

ਐਸ.ਸੀ/ਬੀ.ਸੀ ਮੁਲਾਜ਼ਮਾ ਦੇ ਬਣਦੇ ਹੱਕਾਂ ਦੀ ਰਾਖੀ ਕਰਨ ਅਧਿਕਾਰੀ : ਡਾ. ਜਤਿੰਦਰ ਸਿੰਘ ਮੱਟੂ
ਪਟਿਆਲਾ (ਮਧੂਸਾਰ ਬਿਊਰੋ) ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਪੰਜਾਬੀ ਯੂਨੀਵਰਸਿਟੀ ਵਿੰਗ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਵਿਚ ਫੈਡਰੇਸ਼ਨ ਦੇ ਵਫਦ ਨੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਨਿਯੁਕਤ ਕੀਤੇ ਗਏ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਦਾ ਫੁੱਲਾਂ ਦੇ ਬੁੱਕਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਡੀਨ ਅਕਾਦਮਿਕ ਦਾ ਸੁਆਗਤ ਕਰਦਿਆਂ ਫੈਡਰੇਸ਼ਨ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕੈਂਪਸ, ਇਸਦੇ ਨੇਬਰਹੁੱਡ ਕੈਂਪਸ ਅਤੇ ਕੰਸਟੀਚਿਊਟ ਕਾਲਜਾਂ ਵਿਚ ਕੰਮ ਕਰਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਕਰਮਚਾਰੀਆਂ ਦੇ ਬਣਦੇ ਹੱਕਾਂ ਦੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਸਹੀ ਸਮੇਂ ‘ਤੇ ਉਨਾਂ ਦੇ ਬਣਦੇ ਸੰਵਿਧਾਨਿਕ ਹੱਕ ਹਕੂਕ ਉਨਾਂ ਨੂੰ ਮਿਲਣੇ ਚਾਹੀਦੇ ਹਨ। ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਸਾਨੂੰ ਪੂਰਣ ਆਸ ਹੈ ਕਿ ਡਾ. ਗੁਰਦੀਪ ਸਿੰਘ ਬੱਤਰਾ ਆਪਣੇ ਇਸ ਅਹੁਦੇ ‘ਤੇ ਰਹਿੰਦਿਆਂ ਐਸ.ਸੀ/ਬੀ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਇਸ ਮੌਕੇ ਹਾਜਰ ਨੁਮਾਇੰਦਿਆਂ ਵਿਚ ਡਿਪਟੀ ਰਜਿਸਟਰਾਰ ਸ. ਕੇਸਰ ਸਿੰਘ ਗਿੱਲ, ਐਡਿਸ਼ਨਲ ਰਜਿਸਟਰਾਰ ਸ. ਸੇਵਾ ਸਿੰਘ, ਡਿਪਟੀ ਲਾਇਬਰੇਰੀਅਨ ਡਾ. ਗਿਆਨ ਸਿੰਘ, ਸ. ਬਲਬੀਰ ਸਿੰਘ, ਸ੍ਰੀ ਸੰਦੀਪ ਸਿੰਘ, ਸ. ਗੁਰਪ੍ਰੀਤ ਸਿੰਘ, ਰਵੀ ਕੁਮਾਰ, ਗੁਰਮੀਤ ਬਡਲਾਨ ਅਤੇ ਹੋਰ ਨੁਮਾਇੰਦੇ ਹਾਜਰ ਸਨ।

Leave a Reply

Your email address will not be published. Required fields are marked *