ਪੰਜਾਬਪਟਿਆਲਾ

ਸੁਰਜੀਤ ਸਿੰਘ ਰੱਖੜਾ ਬਣੇ ਖ਼ਾਲਸਾ ਕਾਲਜ ਪਟਿਆਲਾ ਦੇ ਆਨਰੇਰੀ ਸਕੱਤਰ

ਪਟਿਆਲਾ 5 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੂੰ ਖ਼ਾਲਸਾ ਕਾਲਜ ਪਟਿਆਲਾ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਬਣਨ ‘ਤੇ ਸਥਾਨਕ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ।
ਸ. ਰੱਖੜਾ ਨੇ ਇਸ ਮੌਕੇ ਸੰਬੋਧਤ ਹੁੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਜੀ ਦਾ ਉਹਨਾਂ ਨੂੰ ਆਨਰੇਰੀ ਸਕੱਤਰ ਚੁਣਨ ਤੇ ਧੰਨਵਾਦ ਕੀਤਾ।

ਉਹਨਾਂ ਨੇ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਦੇ ਸਮੂਹ ਸਟਾਫ਼; ਦੀ ਮਿਹਨਤ ਅਤੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੀ ਦੂਰ-ਅੰਦੇਸ਼ ਸੋਚ ਅਤੇ ਲਗਨ ਸਦਕਾ ਇਸ ਕਾਲਜ ਦਾ ਨਾਮ ਮੌਜੂਦਾ ਸਮੇਂ ਦੌਰਾਨ ਹਿੰਦੁਸਤਾਨ ਹੀ ਨਹੀਂ ਅੰਤਰਾਸ਼ਟਰੀ ਪੱਧਰ ‘ਤੇ ਰੌਸ਼ਨ ਹੋਇਆ ਹੈ। ਸ. ਰੱਖੜਾ ਨੇ ਕਿਹਾ ਕਿ ਡਾਇਰੈਕਟਰ ਫੋਰਨ ਸਟੂਡੈਂਟਸ ਸ. ਦਰਸ਼ਨ ਸਿੰਘ ਧਾਲੀਵਾਲ ਰਾਹੀਂ ਜਲਦ ਹੀ ਇਸ ਕਾਲਜ ਦਾ ਵਿਸਕੌਨਸਿਨ ਯੂਨੀਵਰਸਿਟੀ, ਅਮਰੀਕਾ ਨਾਲ ਐਮ.ਓ.ਯੂ. ਸਾਇਨ ਕੀਤਾ ਜਾਵੇਗਾ ਅਤੇ ਇੱਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵਜੀਫੇ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਸ. ਰੱਖੜਾ ਨੇ ਇਸ ਗਲ ‘ਤੇ ਵੀ ਬਹੁਤ ਖੁਸ਼ੀ ਪ੍ਰਗਟ ਕੀਤੀ ਕਿ ਇਸ ਕਾਲਜ ਵਿਖੇ ਕਿੱਤਾ-ਮੁਖੀ ਸਿਖਿਆ ਦਿੱਤੀ ਜਾ ਰਹੀ ਹੈ, ਜਿਹੜੀ ਕਿ ਸਿਰਫ਼; ਕਿਸੇ ਵਿਅਕਤੀ ਦੀ ਤਰੱਕੀ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਤਰੱਕੀ ਲਈ ਮਹੱਤਵਪੂਰਨ ਹੁੰਦੀ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ, ਸ. ਰੱਖੜਾ ਨੂੰ ਆਨਰੇਰੀ ਸਕੱਤਰ ਬਣਨ ਤੇ ਮੁਬਾਰਕਬਾਦ ਦਿੱਤੀ। ਉਹਨਾਂ ਨੇ ਕਿਹਾ ਕਿ ਸਾਨੂੰ ਇਹ ਪੂਰਨ ਆਸ ਹੈ ਕਿ ਇਹਨਾਂ ਦੀ ਸਰਪ੍ਰਸਤੀ ਅਧੀਨ ਕਾਲਜ ਹੋਰ ਉਚੇਰਿਆਂ ਮੰਜਿਲਾਂ ਨੂੰ ਛੂਹੇਗਾ। ਉਹਨਾਂ ਨੇ ਸ. ਰੱਖੜਾ ਨੂੰ ਇਹ ਭਰੋਸਾ ਦਿਵਾਇਆ ਕਿ ਕਾਲਜ ਦਾ ਸਮੂਹ ਸਟਾਫ਼ ਪੂਰੀ ਮਸ਼ਕਤ ਅਤੇ ਤਨਦੇਹੀ ਨਾਲ ਕੰਮ ਕਰਦੇ ਹੋਏ ਆਉਣ ਵਾਲੇ ਸਮੇਂ ਵਿਚ ਕਾਲਜ ਦਾ ਨਾਮ ਵਿਸ਼ਵ ਦੀਆਂ ਬੇਹਤਰੀਨ ਸੰਸਥਾਵਾਂ ਵਿਚ ਸ਼ੁਮਾਰ ਕਰੇਗਾ।
ਇਸ ਮੌਕੇ ਡਾ. ਉੱਭਾ ਨੇ ਇਹ ਵੀ ਦਸਿਆ ਕਿ ਮੌਜੂਦਾ ਸਮੇਂ ਦੌਰਾਨ ਮੈਂਬਰ ਪਾਰਲੀਮੈਂਟ ਸ. ਬਲਵਿੰਦਰ ਸਿੰਘ ਭੂੰਦੜ, ਸ. ਦਰਸ਼ਨ ਸਿੰਘ ਧਾਲੀਵਾਲ, ਸਕੱਤਰ ਵਿਦਿਆ ਐਸ.ਜੀ.ਪੀ.ਸੀ. ਅਤੇ ਪ੍ਰੋ. ਜਮਸ਼ੀਦ ਅਲੀ ਖਾਨ ਨੂੰ ਕਾਲਜ ਦੀ ਗਵਰਨਿੰਗ ਬਾਡੀ ਦੇ ਮੈਂਬਰ ਬਣਾਇਆ ਗਿਆ ਹੈ।
ਇਸ ਮੌਕੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਤਰਲੋਚਨ ਸਿੰਘ ਮਹਾਜਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਕਾਲਜ ਦੇ ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ, ਵਾਇਸ ਪ੍ਰਿੰਸੀਪਲ ਡਾ. ਤਰਲੋਚਨ ਸਿੰਘ ਮਹਾਜਨ, ਪ੍ਰੋ. ਸੁਨੀਲ ਕੁਮਾਰ ਮਹਿਤਾ ਅਤੇ ਡਾ. ਕੁਲਦੀਪ ਸਿੰਘ ਬਤੱਰਾ, ਕੰਟ੍ਰੋਲਰ ਪ੍ਰੀਖਿਆਵਾਂ ਡਾ. ਰਵਿੰਦਰਜੀਤ ਸਿੰਘ ਤੋਂ ਇਲਾਵਾ ਕਾਲਜ ਦੇ ਸਮੂਹ ਸੀਨਿਅਰ ਸਟਾਫ਼ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *