ਪੰਜਾਬਪਟਿਆਲਾ

ਪਟਿਆਲਾ ਦਿਹਾਤੀ ਇਸਤਰੀ ਵਿੰਗ ਵੱਲੋਂ ਬੀਬੀ ਚੀਮਾ ਦਿਹਾਤੀ ਪ੍ਰਧਾਨ ਬਣਨ ‘ਤੇ ਸਨਮਾਨਤ

ਪਟਿਆਲਾ ਜ਼ਿਲ੍ਹਾ ਦਿਹਾਤੀ ਇਸਤਰੀ ਅਕਾਲੀ ਦਲ ਦਾ ਪੁਨਰਗਠਨ ਜਲਦ : ਬੀਬੀ ਚੀਮਾ
ਪਟਿਆਲਾ 5 ਜਨਵਰੀ (ਮਧੂਸਾਰ ਬਿਊਰੋ) ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਬੀਬੀ ਬਲਵਿੰਦਰ ਕੌਰ ਚੀਮਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਦ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬੀਬੀ ਚੀਮਾ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।

ਇਸ ਮੌਕੇ ਬੀਬੀ ਬਲਵਿੰਦਰ ਕੌਰ ਚੀਮਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਜਾਣ ਦੀ ਖੁਸ਼ੀ ਵਿਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਇਕਾਈ ਵੱਲੋਂ ਵੱਡਾ ਇਕੱਠ ਕੀਤਾ ਗਿਆ, ਜਿਨ੍ਹਾਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ।
ਇਕੱਤਰਤਾ ਦੌਰਾਨ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਦਿਹਾਤੀ ਇਕਾਈ ਵੱਲੋਂ ਬੀਬੀ ਬਲਵਿੰਦਰ ਕੌਰ ਚੀਮਾ ਨੂੰ ਦਿਹਾਤੀ ਪ੍ਰਧਾਨ ਜਾਣ ‘ਤੇ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਦਿਹਾਤੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਅਤੇ ਇਸਤਰੀ ਅਕਾਲੀ ਦਲ ਦਾ ਵਿਸਥਾਰ ਕਰਨ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਦਿਹਾਤੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ ਨੇ ਕਿਹਾ ਕਿ ਜਲਦ ਹੀ ਜ਼ਿਲ੍ਹਾ ਦਿਹਾਤੀ ਇਸਤਰੀ ਅਕਾਲੀ ਦਲ ਦਾ ਜਲਦ ਹੀ ਪੁਨਰਗਠਨ ਕੀਤਾ ਜਾਵੇ ਅਤੇ ਮਿਹਨਤੀ ਬੀਬੀਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਬੀਬੀ ਚੀਮਾ ਦਾ ਸਨਮਾਨ ਕਰਨ ਵਾਲਿਆਂ ‘ਚ ਬੀਬੀ ਗੁਰਸ਼ਰਨ ਕੌਰ ਕੋਹਲੀ, ਬੀਬੀ ਹਰਭਜਨ ਕੌਰ, ਬੀਬੀ ਸਵਰਨ ਲਤਾ, ਬੀਬੀ ਸੁਰਿੰਦਰ ਕੌਰ, ਬੀਬੀ ਬਲਵਿੰਦਰ ਕੌਰ ਕਮੋਲ, ਰੇਖਾ ਰਾਣੀ, ਬੀਬੀ ਬਲਬੀਰ ਕੌਰ ਪੀਰ ਬਾਬੇ ਵਾਲੇ, ਬੀਬੀ ਜਸਵੀਰ ਕੌਰ ਚੰਦੀ, ਬੀਬੀ ਸੁਖਵਿੰਦਰ ਕੌਰ, ਬੀਬੀ ਜਸਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਸਤਰੀ ਵਿੰਗ ਦੀਆਂ ਮਹਿਲਾਵਾਂ ਹਾਜ਼ਰ ਸਨ।

Leave a Reply

Your email address will not be published. Required fields are marked *