ਪੰਜਾਬਪਟਿਆਲਾ

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਅੰਮਿਤਪਾਲ ਦੀ ਮ੍ਰਿਤਕ ਦੇਹ ਵਤਨ ਪੁੱਜੀ

10 ਦਸੰਬਰ ਨੂੰ ਹੋਈ ਸੀ ਮੌਤ
ਡਾ.ਓਬਰਾਏ ਸਾਡੇ ਲਈ ਰੱਬ ਬਣ ਬਹੁੜੇ : ਪੀੜਤ ਪਰਿਵਾਰ
ਅੰਮ੍ਰਿਤਸਰ, 5 ਜਨਵਰੀ (ਮਧੂਸਾਰ ਬਿਊਰੋ) ਦੁਬਈ ਵਿਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਜਲੰਧਰ ਜਿਲੇ ਦੇ ਪਿੰਡ ਮੀਰਪੁਰ ਨਾਲ ਸਬੰਧਿਤ ਮਾਪਿਆਂ ਦੇ 24 ਸਾਲਾ ਇਕਲੌਤੇ ਨੌਜਵਾਨ ਪੁੱਤਰ ਅੰਮਿਤਪਾਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।

ਜਿਕਰਯੋਗ ਹੈ ਕਿ ਅੰਮ੍ਤਿਪਾਲ ਸਿੰਘ ਪੁੱਤਰ ਅਵਤਾਰ ਸਿੰਘ ਕਰੀਬ ਢੇਡ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ ਕਿ ਅਚਾਨਕ ਬੀਤੀ 10 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਦੀ ਹੋ ਗਈ । ਦੱਸਣਯੋਗ ਹੈ ਕਿ ਪਰਿਵਾਰ ਨੇ ਸ. ਓਬਰਾਏ ਨਾਲ ਸੰਪਰਕ ਕਰ ਕੇ ਆਪਣੇ ਤੇ ਟੁੱਟੇ ਇਸ ਕਹਿਰ ਬਾਰੇ ਸਮੁੱਚੀ ਜਾਣਕਾਰੀ ਦਿੰਦਿਆਂ ਆਪਣੇ ਇਕਲੌਤੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਦੁਬਈ ਤੋਂ ਭੇਜਣ ਦੀ ਬੇਨਤੀ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਭਾਰਤ ਭੇਜੀ ਹੈ
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਗਟ ਕਰਨ ਪਹੁੰਚੇ ਟਰੱਸਟ ਦੀ ਅੰਮ੍ਤਿਸਰ ਜਿਲਾ ਇਕਾਈ ਦੇ ਮੀਤ ਪ੍ਧਾਨ ਮਨਪੀ੍ਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 50 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਤਿਕ ਦੇ ਮਾਸੜ ਲਖਬੀਰ ਸਿੰਘ, ਇੰਦਰਜੀਤ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਉਨਾਂ ਦੀ ਬਦੌਲਤ ਹੀ ਪਰਿਵਾਰ ਆਪਣੇ ਇੱਕਲੌਤੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕੇਗਾ। ਇਸ ਮੌਕੇ ਟਰੱਸਟ ਮੈਂਬਰਾਂ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।

Leave a Reply

Your email address will not be published. Required fields are marked *