ਕਾਲਜ ਵਿਦਿਆਰਥੀਆਂ ਨੇ ਕੀਤਾ ਯੂ.ਜੀ.ਸੀ ਨੈੱਟ ਟੈਸਟ ਪਾਸ
ਪਟਿਆਲਾ 8 ਜਨਵਰੀ (ਮਧੂਸਾਰ ਬਿਊਰੋ) ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨਵੀਂ ਦਿੱਲੀ ਵੱਲੋਂ ਆਯੋਜਿਤ ਯੂ.ਜੀ.ਸੀ. ਨੈੱਟ ਟੈਸਟ ਜਿਸ ਵਿੱਚ ਵਿਦਿਆਰਥੀ ਅਭਿਮੰਨਿਊ ਗੋਇਲ ਵਿਸ਼ਾ ਕਾਮਰਸ ਵਿੱਚ ਜੇ.ਆਰ.ਐਫ.(ਨੈੱਟ), ਹਰਜਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਨੇ ਪੰਜਾਬੀ ਵਿਸ਼ੇ ਵਿੱਚ ਨੈੱਟ ਟੈਸਟ ਪਾਸ ਕੀਤਾ। ਵਿਸ਼ੇਸ਼ ਜ਼ਿਕਰਯੋਗ ਹੈ ਕਿ ਅਭਿਮੰਨਿਊ ਗੋਇਲ ਜੋ ਕਿ ਐੱਮ.ਕਾਮ. ਭਾਗ ਦੂਜਾ ਸਮੈਸਟਰ ਤੀਜਾ ਦਾ ਵਿਦਿਆਰਥੀ ਹੈ ਨੇ ਡਿਗਰੀ ਕਰਨ ਦੌਰਾਨ ਹੀ ਟੈਸਟ ਪਾਸ ਕਰ ਲਿਆ ਹੈ।
ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਜਿਸ ਵਿੱਚ ਉਨ੍ਹਾਂ ਨੂੰ ਚੰਗੀ ਸਿੱਖਿਆ ਦੇ ਕੇ ਰੁਜਗਾਰ ਪ੍ਰਾਪਤੀ ਕਰਨ ਲਈ ਅਜਿਹੇ ਟੈਸਟਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਇਸ ਮੌਕੇ ਕਾਲਜ ਦੇ ਉਨ੍ਹਾਂ ਸਾਰੇ ਅਧਿਆਪਕ ਸਾਹਿਬਾਨ ਦੀ ਵੀ ਤਾਰੀਫ ਕੀਤੀ ਜਿਨ੍ਹਾਂ ਨੇ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਸਿਲੇਬਸ ਤੋਂ ਇਲਾਵਾ ਮੁਕਾਬਲੇ ਦੇ ਟੈਸਟਾਂ ਦੀ ਤਿਆਰੀ ਕਰਵਾਈ।
ਇਸ ਮੌਕੇ ਕਾਲਜ ਦੇ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਦੇ ਇੰਚਾਰਜ ਡਾ. ਜਸਲੀਨ ਕੌਰ ਡਿਪਟੀ ਪ੍ਰਿੰਸੀਪਲ, ਵਿਦਿਆਰਥੀਆਂ ਦੇ ਮਾਪੇ ਅਤੇ ਸਟਾਫ ਹਾਜ਼ਰ ਸੀ ।

