ਪਟਿਆਲਾ

ਪ੍ਰੋ. ਬਡੂੰਗਰ ਵੱਲੋਂ ਸੱਭਰਵਾਲ ਪਰਿਵਾਰ ਨਾਲ ਦੁੱਖ ਸਾਂਝਾ

ਪਟਿਆਲਾ 8 ਜਨਵਰੀ (ਮਧੂਸਾਰ ਬਿਊਰੋ)
ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਗੁਰਦੁਆਰਾ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਨਿਸ਼ਕਾਮ ਯਾਤਰਾ ਸੁਸਾਇਟੀ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ਮਿੰਟੀ ਦੇ ਪਿਤਾ ਸ. ਅਮਰੀਕ ਸਿੰਘ ਸੱਭਰਵਾਲ ਦੇ ਸਦੀਵੀ ਵਿਛੋੜੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਸਪੁੱਤਰ ਹਰਮਿੰਦਰਪਾਲ ਸਿੰਘ ਮਿੰਟੀ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਅਮਰੀਕ ਸਿੰਘ ਸੱਭਰਵਾਲ ਨੇ ਸਦੀਵੀ ਵਿਛੋੜਾ ਦੇ ਜਾਣ ਨਾਲ ਜਿਥੇ ਸੱਭਰਵਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਸਵ. ਅਮਰੀਕ ਸਿੰਘ ਸੱਭਰਵਾਲ ਹਮੇਸ਼ਾ ਧਾਰਮਕ ਕਾਰਜਾਂ ‘ਚ ਮੋਹਰੀ ਹੋ ਕੇ ਰੋਲ ਅਦਾ ਕਰਦੇ ਹਨ। ਉਨ੍ਹਾਂ ਦੀ ਸਮਾਜ ਸੇਵੀ ਕੰਮਾਂ ‘ਚ ਅਹਿਮ ਭੂਮਿਕਾ ਰਹੀ ਹੈ, ਜਿਸ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮਨੁੱਖਤਾ ਲਈ ਉਹ ਪ੍ਰੇਰਨਾ ਸਰੋਤ ਸਨ, ਜੋ ਹਮੇਸ਼ਾ ਸਾਰਿਆਂ ਨੂੰ ਧਾਰਮਿਕ ਕਾਰਜਾਂ ਕਰਨ ਲਈ ਮਾਰਗ ਦਰਸ਼ਨ ਕਰਦੇ ਰਹੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਵ. ਅਮਰੀਕ ਸਿੰਘ ਸੱਭਰਵਾਲ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਸਮਾਜ ਤੇ ਪਰਿਵਾਰ ਨੂੰ ਚੰਗੀ ਸੇਧ ਦਿੱਤੀ, ਜੋ ਸਾਰਿਆਂ ਲਈ ਮਿਸਾਲ ਹੈ।
ਇਸ ਮੌਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਕੋਹਲੀ, ਸਾਬਕਾ ਮੇਅਰ ਅਜੀਤਪਾਲ ਸਿੰਘ, ਦਵਿੰਦਰਪਾਲ ਸਿੰਘ, ਕੰਵਲਜੀਤ ਸਿੰਘ ਬਿੱਟੂ, ਕੌਂਸਲਰ ਸਾਹਿਬਾਨ ਤੋਂ ਇਲਾਵਾ ਇਲਾਵਾ ਰਾਜਨੀਤਕ, ਧਾਰਮਿਕ, ਸਮਾਜਕ ਨਾਲ ਸਬੰਧਤ ਸਖਸ਼ੀਅਤਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *