ਪਟਿਆਲਾ

ਪ੍ਰੋ. ਬਡੂੰਗਰ ਵੱਲੋਂ ਨਵ-ਜੰਮੀਆਂ ਧੀਆਂ ਦੀਆਂ ਮਾਵਾਂ ਸਨਮਾਨਤ

ਸਮਾਜ ਦੇ ਹਰ ਖੇਤਰ ‘ਚ ਨਾਮਣਾ ਖੱਟ ਰਹੀਆਂ ‘ਧੀਆਂ’ : ਪ੍ਰੋ. ਬਡੂੰਗਰ
ਪਟਿਆਲਾ 10 ਜਨਵਰੀ (ਮਧੂਸਾਰ ਬਿਊਰੋ) ਗ੍ਰਾਮ ਪੰਚਾਇਤ ਬਿਸ਼ਨਗੜ੍ਹ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਬਿਸ਼ਨਗੜ੍ਹ ਭੁੱਨਰਹੇੜੀ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ਸ਼ਿਰਕਤ ਕੀਤੀ ਅਤੇ ਪਿੰਡ ਦੀਆਂ ਨਵ-ਜੰਮੀਆਂ ਧੀਆਂ ਦੀਆਂ ਮਾਵਾਂ ਨੂੰੰ ਵਧਾਈ ਦਿੱਤੀ ਅਤੇ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ।
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਪਿੰਡ ਵੱਲੋਂ ਧੀਆਂ ਦੀ 18ਵੀਂ ਲੋਹੜੀ ਮਨਾਈ ਜਾ ਰਹੀ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀ ਸਮਾਜ ਨੂੰ ਵੱਡੀ ਦੇਣ ਹੈ, ਜੋ ਅੱਜ ਹਰ ਖੇਤਰ ‘ਚ ਮੱਲ੍ਹਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੇ ਖੇਤਰ ‘ਚ ਧੀਆਂ ਨਾਮਣਾ ਖੱਟ ਰਹੀਆਂ ਹਨ, ਜਿਨ੍ਹਾਂ ਨੇ ਦੇਸ਼-ਵਿਦੇਸ਼ ਦੀ ਧਰਤੀ ‘ਤੇ ਸੁਨਹਿਰੀ ਅੱਖਰਾਂ ‘ਚ ਇਤਿਹਾਸ ਬਣਾ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਧੀਆਂ ਨੂੰ ਵੱਧ ਤੋਂ ਵੱਧ ਪੜ੍ਹਾਇਆ ਜਾਵੇ, ਕਿੱਤਾਮੁਖੀ ਕੋਰਸ ਸਿਖਾਏ ਜਾਣ, ਜਿਸ ਨਾਲ ਸੋਹਣੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਗ੍ਰਾਮ ਪੰਚਾਇਤ ਬਿਸ਼ਨਗੜ੍ਹ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਬੁੱਕੇ ਅਤੇ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋ ਇਲਾਵਾ ਸਰਪੰਚ ਅਮਰਜੀਤ ਸਿੰਘ ਜਾਗਦੇ ਰਹੋ, ਪੰਚ ਰਾਜਿੰਦਰ ਕੌਰ, ਪੰਚ ਜਸਵੀਰ ਕੌਰ, ਪੰਚ ਬਲਵਿੰਦਰ ਸਿੰਘ, ਸਕੂਲ ਇੰਚਾਰਜ ਬਬਲਜੀਤ ਕੌਰ, ਹਰਵਿੰਦਰ ਕੌਰ, ਹਰਮੀਤ ਸਿੰਘ ਮੀਤ, ਸਾਬਕਾ ਸਰਪੰਚ ਮਨਜੀਤ ਕੌਰ, ਉਗਰ ਸਿੰਘ, ਕਿਸ਼ਨ ਸਿੰਘ, ਰਵੀ ਸਿੰਘ, ਦਿਆਲ ਸਿੰਘ, ਜਸਪਾਲ ਸਿੰਘ, ਰਾਹਗੀਰ, ਜੈਪਾਲ ਸਿੰਘ, ਦੇਗਾ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਅਤੇ ਯੂਥ ਕਲੱਬ ਬਿਸ਼ਨਗੜ੍ਹ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *