ਪੰਜਾਬਪਟਿਆਲਾ

ਟਕਸਾਲੀ ਆਗੂ ਸਵ. ਪਿਆਰਾ ਸਿੰਘ ਲਾਛੜੂ ਨੂੰ ਰਾਜਨੀਤਕ, ਸਮਾਜਕ ਤੇ ਧਾਰਮਿਕ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ

ਪਟਿਆਲਾ, 12 ਜਨਵਰੀ (ਕੰਵਰ ਬੇਦੀ) ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਦੇ ਪਿਤਾ ਸਵ. ਸ. ਪਿਆਰਾ ਸਿੰਘ ਦੀ ਯਾਦ ‘ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਘਨੌਰ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੋਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਵੱਲੋਂ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਅਰਦਾਸ ਕੀਤੀ ਗਈ।

ਇਸ ਮੌਕੇ ਧਰਮ ਯੁੱਧ ਮੋਰਚੇ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਸਵ. ਸ. ਪਿਆਰਾ ਸਿੰਘ ਲਾਛੜੂ ਨੂੰ ਰਾਜਨੀਤਕ, ਸਮਾਜਕ ਅਤੇ ਧਾਰਮਿਕ ਆਗੂਆਂ ਵੱਲੋਂ ਅੰਤਿਮ ਅਰਦਾਸ ‘ਚ ਸ਼ਾਮਲ ਹੋ ਕੇ ਸ਼ਰਧਾਂਜਲੀ ਦਿੱਤੀ ਗਈ।
ਸਵ. ਪਿਆਰਾ ਸਿੰਘ ਲਾਛੜੂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪਰ ਉਨ੍ਹਾਂ ਦੀ ਰਾਜਸੀ, ਸਮਾਜਕ ਅਤੇ ਧਾਰਮਿਕ ਖੇਤਰ ‘ਚ ਉਨ੍ਹਾਂ ਦੀ ਘਾਟ ਸਦਾ ਰੜਕਦੀ ਰਹੇਗੀ। ਉਹ ਸਾਰਿਆਂ ਲਈ ਚਾਨਣ ਮੁਨਾਰਾ ਸਨ, ਜਿਨ੍ਹਾਂ ਦੀ ਪ੍ਰੇਰਨਾ ਸਾਰਿਆਂ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿਆਰਾ ਸਿੰਘ ਲਾਛੜੂ ਵੱਲੋਂ ਪੰਥ ਅਤੇ ਸਰਬੱਤ ਦੇ ਭਲੇ ਲਈ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਟਕਸਾਲੀ ਆਗੂ ਸਵ. ਪਿਆਰਾ ਸਿੰਘ ਲਾਛੜੂ ਦਾ ਸਦੀਵੀ ਵਿਛੋੜਾ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਲਈ ਵੱਡਾ ਘਾਟਾ ਹੈ ਅਤੇ ਪਿਆਰਾ ਸਿੰਘ ਲਾਛੜੂ ਵਰਗੇ ਟਕਸਾਲੀ ਆਗੂ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਸ. ਰੱਖੜਾ ਨੇ ਕਿਹਾ ਕਿ ਪਿਆਰਾ ਸਿੰਘ ਲਾਛੜੂ ਵਰਗੀ ਸਮਰਪਿਤ ਦੀ ਭਾਵਨਾ ਨੂੰ ਧਾਰਨ ਕਰਨਾ ਸਮੇਂ ਦੀ ਵੱਡੀ ਲੋੜ ਹੈ।
ਸਵ. ਪਿਆਰਾ ਸਿੰਘ ਲਾਛੜੂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਨੌਰ ਤੋਂ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਜਥੇਦਾਰ ਨਿਰਮੈਲ ਸਿੰਘ ਜੌਲਾ, ਸਾਬਕਾ ਵਿਧਾਇਕ ਅਜਾਇਬ ਸਿੰਘ ਮੁਖਮੈਲਪੁਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਰਣਧੀਰ ਸਿੰਘ ਰੱਖੜਾ, ਸੁਖਦੇਵ ਸਿੰਘ ਗੋਬਿੰਦਗੜ੍ਹ, ਦਲੀਪ ਸਿੰਘ ਸੂਚ, ਨਰਪਿੰਦਰ ਸਿੰਘ ਭਿੰਦਾ ਪ੍ਰਧਾਨ ਨਗਰ ਕੌਂਸਲ ਘਨੌਰ, ਸ਼੍ਰੋਮਣੀ ਅਕਾਲੀ ਦਲ ਕੌਰ ਕਮੇਟੀ ਮੈਂਬਰ ਹਲਕਾ ਰਾਜਪੁਰਾ ਸ. ਨਰਦੇਵ ਸਿੰਘ ਆਕੜੀ, ਗੁਰਸੇਵ ਸਿੰਘ ਹਰਪਾਲਪੁਰ, ਤਾਰਾ ਸਿੰਘ ਘੱਗਰ, ਗੁਰਮੇਲ ਸਿੰਘ ਹਸਨਪੁਰ, ਸਾਧੂ ਸਿੰਘ ਲਾਛੜੂ, ਬੂਟਾ ਸਿੰਘ ਸ਼ਾਦੀਪੁਰ, ਹਰਵਿੰਦਰ ਸਿੰਘ ਹਰਪਾਲਪੁਰ, ਸਰਦਾਰਾ ਸਿੰਘ ਘੁੰਗਰਾ, ਅਵਤਾਰ ਸਿੰਘ ਕਪੂਰੀ, ਜਸਵਿੰਦਰ ਸਿੰਘ ਮਲੌਰ, ਭੁਪਿੰਦਰ ਸਿੰਘ ਸ਼ੇਖੂਪੁਰ, ਸੁਖਜੀਤ ਸਿੰਘ ਬਘੌਰਾ, ਜਸਵੀਰ ਸਿੰਘ ਬਘੌਰਾ, ਰਣਜੀਤ ਸਿੰਘ ਰਾਣਾ, ਹੈਪੀ ਹਸਨਪੁਰ, ਭੋਲਾ ਸਿੰਘ ਈਸਰਹੇੜੀ, ਖਜ਼ਾਨ ਸਿੰਘ ਲਾਲੀ, ਅਵਕਾਰ ਸਿੰਘ ਜੱਗਾ, ਬਾਜ ਸਿੰਘ ਟਿਵਾਣਾ, ਹਰਦੇਵ ਸਿਆਲੂ, ਫੌਜਇੰਦਰ ਸਿੰਘ ਮੁਖਮੈਲਪੁਰ, ਜੰਗ ਸਿੰਘ ਰੁੜਕਾ, ਹਰਦੇਵ ਸਿੰਘ ਕਾਲਾਝਾੜ, ਗੁਰਦੇਵ ਸਿੰਘ ਉਂਟਸਰ , ਹਰਵਿੰਦਰ ਸਿੰਘ ਧਦਾਰਸੀ, ਨਸੀਰੂਦੀਨ ਘਨੌਰ, ਅਜੇ ਕੁਮਾਰ ਅੱਜੂ ਆਦਿ ਨੇ ਹਾਜ਼ਰੀ ਲਗਵਾਈ।

Leave a Reply

Your email address will not be published. Required fields are marked *