ਪਟਿਆਲਾ

ਪੰਜਾਬ ਦੇ ਲੋਕਾਂ ਨੂੰ ਅਮਰਿੰਦਰ ਸਰਕਾਰ ਦੀ ਕੋਝੀਆਂ ਚਾਲਾਂ ਦੀ ਅਸਲੀਅਤ ਸਮਝ ਆਈ : ਰੱਖੜਾ

-ਪੰਜਾਬ ਦੇ ਲੋਕ 10 ਮਹੀਨਿਆਂ ਵਿਚ ਹੀ ਬਾਦਲ ਸਰਕਾਰ ਨੂੰ ਯਾਦ ਕਰਨ ਲੱਗੇ : ਅਬਲੋਵਾਲ
ਪਟਿਆਲਾ, 17 ਜਨਵਰੀ (ਮਧੂਸਾਰ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਤੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਪੰਜਾਬ ਦੇ ਲੋਕਾਂ ਨੂੰ ਅਮਰਿਦੰਰ ਸਰਕਾਰ ਦੀਆਂ ਕੋਝੀਆਂ ਚਾਲਾਂ ਦੀ ਸਮਝ ਪੈ ਗਈ ਹੈ ਕਿ ਅਮਰਿਦੰਰ ਨੇ ਨਿਰੇ ਝੂਠ ਦਾ ਸਹਾਰਾ ਲੈ ਕੇ ਆਪਣੀ ਸਰਕਾਰ ਬਣਾਈ ਹੈ ਜਿਸ ਕਾਰਨ ਇਹ ਸਰਕਾਰ ਥੋੜੇ ਸਮੇਂ ਵਿਚ ਹੀ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਉਤਰ ਗਈ ਹੈ, ਸੁਰਜੀਤ ਸਿੰਘ ਰੱਖੜਾ ਅਜ ਇਥੇ ਡਕਾਲਾ ਵਿਖੇ ਅਕਾਲੀ ਨੇਤਾਵਾਂ ਦੀ ਹੋ ਰਹੀ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੋਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 10 ਮਹੀਨਿਆਂ ਵਿਚ ਹੀ ਪੰਜਾਬ ਦੇ ਲੋਕ ਮੁੜ ਬਾਦਲ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ਤੇ ਅਜ ਅਮਰਿੰਦਰ ਸਰਕਾਰ ਪੰਜਾਬ ਦੀ ਸਭ ਤੋਂ ਘਟੀਆ ਸਰਕਾਰ ਸਾਬਤ ਹੋਈ ਹੈ ਜਿਸ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਝੂਠੇ ਵਾਅਦਿਆਂ ਦਾ ਅੰਬਾਰ ਲਗਾ ਕੇ ਭਾਵੇ ਕਾਂਗਰਸ ਸਰਕਾਰ ਤਾਂ ਬਣਾ ਗਈ ਪਰ ਹੁਣ ਇਸ ਸਰਕਾਰ ਵਿਚ ਕੋਈ ਵੀ ਸੁਖੀ ਨਹੀ ਹੈ ।
ਇਸ ਉਪਰੰਤ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਕਦੇ ਵੀ ਖਜਾਨਾਂ ਖਾਲੀ ਨਹੀ ਹੋਣ ਦਿਤਾ ਪਰ ਕਾਂਗਰਸ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਦੀ ਥਾਂ ਖਜਾਨਾ ਖਾਲੀ ਹੋਣ ਦੀ ਰੱਟ ਲਗਾ ਰਹੀ ਹੈ । ਉਹਨਾਂ ਕਿਹਾ ਕਿ ਅਸਲ ਵਿਚ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਤੇ ਗੁੰਮਰਾਹ ਕਰਦੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਝੂਠੇ ਲੋਕਾਂ ਨੂੰ ਸਿਰਫ ਇਕ ਵਾਰ ਮੋਕਾ ਦਿੰਦੇ ਹਨ ਤੇ ਮੁੜ ਕੇ ਘਰੇ ਬੈਠਾ ਦਿੰਦੇ ਹਨ । ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲੋਕਾਂ ਦੇ ਹਿੱਤਾਂ ਤੇ ਡਟ ਕੇ ਪਹਿਰਾ ਦੇਵੇਗਾ ਤੇ ਲੋਕਾਂ ਦੇ ਵਾਅਦੇ ਪੂਰੇ ਕਰਾਉਣ ਲਈ ਡਟ ਕੇ ਲੜਾਈ ਲੜੇਗਾ । ਇਸ ਮੋਕੇ ਰਣਧੀਰ ਸਿੰਘ ਰੱਖੜਾ ਸਾਬਕਾ ਪ੍ਰਧਾਨ, ਜੱਥੇਦਾਰ ਪਵਿੱਤਰ ਸਿੰਘ ਡਕਾਲਾ, ਭੁਪਿੰਦਰ ਸਿੰਘ ਡਕਾਲਾ ਚੇਅਰਮੈਨ, ਰਣਬੀਰ ਸਿੰਘ ਦੇਵੀਨਗਰ, ਅਮਰਜੀਤ ਸਿੰਘ ਡਰੋਲਾ, ਜਸਪਾਲ ਸਿੰਘ ਕਲਿਆਣ ਜ਼ਿਲ੍ਹਾ ਪਰਿਸ਼ਦ, ਬਲਵਿੰਦਰ ਸਿੰਘ ਬਰਸਟ, ਜਗਰੂਪ ਸਿੰਘ ਫਤਿਹਪੁਰ, ਇੰਦਰੀਜਤ ਸਿੰਘ ਰੱਖੜਾ, ਗੁਰਮੇਜ ਸਿੰਘ ਸਰਪੰਚ, ਗੌਂਸਾ ਢੀਂਡਸਾ, ਮਨਜੀਤ ਸਿੰਘ ਖੇੜੀ ਜੱਟਾਂ, ਹਾਕਮ ਸਿੰਘ ਸਰਪੰਚ, ਗੁਰਮੁਖ ਸਿੰਘ ਰਾਮਗੜ੍ਹ, ਅਜਮੇਰ ਸਿੰਘ ਪਸਿਆਣਾ, ਮਨਪ੍ਰੀਤ ਸਵਾਜਪੁਰ, ਗੁਰਮੇਲ ਸਿੰਘ ਸਰਪੰਚ, ਧਰਮ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਗਗਨਦੀਪ ਸਿੰਘ ਨੰਬਰਦਾਰ ਡਕਾਲਾ, ਨੈਬ ਸਿੰਘ ਡਕਾਲਾ, ਰਣਬੀਰ ਸਿੰਘ ਸਰਪੰਚ, ਰਘੁਵੀਰ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ ਅਤੇ ਵਿਸ਼ੇਸ਼ ਤੌਰ ‘ਤੇ ਚੇਅਰਮੈਨ ਹਰਜਿੰਦਰ ਸਿੰਘ ਬੱਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *