ਪੰਜਾਬਪਟਿਆਲਾ

ਹਲਕਾ ਰਾਜਪੁਰਾ ਦੀ ਸ਼ਹਿਰੀ ਅਤੇ ਦਿਹਾਤੀ ਅਕਾਲੀ-ਭਾਜਪਾ ਲੀਡਰਸ਼ਿਪ ਵੱਲੋਂ ਸੁਰਜੀਤ ਸਿੰਘ ਰੱਖੜਾ ਸਨਮਾਨਤ

ਕਾਂਗਰਸ ਦੀਆਂ ਜ਼ਿਆਦਤੀਆਂ ਦਾ ਜਵਾਬ ਅਕਾਲੀ-ਭਾਜਪਾ ਵਰਕਰ ਇਕਜੁੱਟਤਾ ਨਾਲ ਦੇਣ : ਸ. ਰੱਖੜਾ
ਅਕਾਲੀ-ਭਾਜਪਾ ਵਰਕਰ ਭਰਮ ਭੁਲੇਖੇ ਦੂਰ ਕਰਕੇ ਗੱਠਜੋੜ ਨੂੰ ਮਜ਼ਬੂਤ ਬਣਾਉਣ : ਹਰਜੀਤ ਗਰੇਵਾਲ
ਜਥੇਬੰਦੀ ਦੇ ਵਿਸਥਾਰ ਨੂੰ ਲੈ ਕੇ ਦਰਜਨ ਦੇ ਕਰੀਬ ਮੀਟਿੰਗਾਂ ‘ਚ ਹੋਈਆਂ ਵਿਚਾਰਾਂ
ਪਟਿਆਲਾ/ਰਾਜਪੁਰਾ 17 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲ ਦੀ ਕਮਾਂਡ ਸੌਂਪਣ ‘ਤੇ ਹਲਕਾ ਰਾਜਪੁਰਾ ਵਿਖੇ ਸ਼ਹਿਰੀ ਅਤੇ ਦਿਹਾਤੀ ਅਕਾਲੀ-ਭਾਜਪਾ ਲੀਡਰਸ਼ਿਪ ਵੱਲੋਂ ਸਨਮਾਨ ਸਮਾਰੋਹ ਰੱਖਿਆ ਗਿਆ। ਪਿੰਡ ਪਿਲਖਣੀ ਦੇ ਇਤਿਹਾਸਕ ਗੁਰਦੁਆਰਾ ਵਿਖੇ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਉਪਰੰਤ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵੱਲੋਂ ਜਥੇਬੰਦੀ ਦੇ ਵਿਸਥਾਰ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਦਿਨ ਭਰ ਅੱਧੀ ਦਰਜਨ ਦੇ ਕਰੀਬ ਮੀਟਿੰਗਾਂ ਕਰਕੇ ਅਕਾਲੀ-ਭਾਜਪਾ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਗਈਆਂ।

ਪਿੰਡ ਪਿਲਖਣੀ ਦੇ ਇਤਿਹਾਸਕ ਗੁਰਦੁਆਰਾ ਵਿਖੇ ਵੱਡੀ ਗਿਣਤੀ ‘ਚ ਇਕੱਠੀ ਦਿਹਾਤੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ‘ਚਂ ਸੁਰਜੀਤ ਸਿੰਘ ਰੱਖੜਾ ਅਤੇ ਭਾਜਪਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ. ਰੱਖੜਾ ਨੇ ਕਿਹਾ ਕਿ ਕਾਂਗਰਸ ਸਰਕਾਰ ‘ਚ ਹੋ ਰਹੀਆਂ ਜ਼ਿਆਦਤੀਆਂ ਅਤੇ ਅਕਾਲੀ-ਭਾਜਪਾ ਵਰਕਰਾਂ ਖਿਲਾਫ਼ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਵਰਕਰਾਂ ਨੂੰ ਇਕਜੁੱਟਤਾ ਤੇ ਏਕਤਾ ਨਾਲ ਮੂੰਹ ਤੋੜ ਜਵਾਬ ਦੇਣਾ ਹੋਵੇਗਾ।
ਸ. ਰੱਖੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰਾਂ ਤੇ ਪਿੰਡਾਂ ‘ਚ ਧੜੇਬੰਦੀ ਖੜੀ ਕਰਕੇ ਸੱਤਾ ਦਾ ਨਿੱਘ ਮਾਣ ਰਹੀ ਹੈ, ਪਰ ਸਾਨੂੰ ਸੁਚੇਤ ਰਹਿੰਦੇ ਹੋਏ ਸ਼੍ਰੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਲਾਮਬੰਦ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੁੜ ਲਿਆਂਦੀ ਜਾ ਸਕੇ।
ਉਨ੍ਹਾਂ ਕਿਹਾ ਕਿ ਬੇਸ਼ੱਕ ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾ ਲਈ ਹੈ, ਪਰ ਅਕਾਲੀ ਭਾਜਪਾ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਠੱਪ ਕਰਕੇ ਕਦੇ ਵੀ ਸਰਕਾਰ ਚਲਾਉਣ ‘ਚ ਸਮਰੱਥ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇਕ ਸਾਲ ਦੇ ਅੰਦਰ ਹੀ ਜਨਾਜਾ ਨਿਕਲ ਚੁੱਕਿਆ, ਪਰ ਲੋਕਾਂ ਦਾ ਧਿਆਨ ਵੰਡਕੇ ਕਦੇ ਵੀ ਕਾਂਗਰਸ ਆਪਣੀਆਂ ਕਮਜ਼ੋਰੀਆਂ ਨੂੰ ਲੁਕਾ ਨਹੀਂ ਸਕੇਗੀ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਸੱਤਾ ਹਾਸਲ ਕਰਕੇ ਸਿਆਸੀ ਬਦਲਾਖੋਰੀ ਦੀ ਰਾਹ ਪੈ ਚੁੱਕੀ ਹੈ, ਜੋ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਧੱਕੇਸ਼ਾਹੀ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਕਾਂਗਰਸ ਨੇ ਸੱਤਾ ‘ਚ ਭ੍ਰਿਸ਼ਟਾਚਾਰ ਕਰਨ ਨੂੰ ਪਹਿਲ ਦਿੱਤੀ ਹੈ, ਜਿਸ ਬਾਰੇ ਲੋਕ ਭਲੀ ਭਾਂਤੀ ਜਾਣੂੰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਸਿਰਫ ਵਿਨਾਸ਼ ਰਿਹਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਰਾਜ ਨਹੀਂ ਸੇਵਾ ਤਹਿਤ ਵਿਕਾਸ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਭਰਮ ਭੁਲੇਖੇ ਖ਼ਤਮ ਕਰਕੇ ਸਿਰਫ ਤੇ ਸਿਰਫ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਗੜ੍ਹੀ, ਰਣਜੀਤ ਸਿੰਘ ਰੱਖੜਾ, ਨਰਦੇਵ ਸਿੰਘ ਆਕੜੀ, ਹਰਵਿੰਦਰਪਾਲ ਸਿੰਘ ਹਰਪਾਲਪੁਰ, ਰਣਜੀਤ ਸਿੰਘ ਰਾਣਾ, ਵਿਸ਼ਨੂੰ ਸ਼ਰਮਾ, ਬੀਬੀ ਬਲਵਿੰਦਰ ਕੌਰ ਚੀਮਾ, ਹਰਪਾਲ ਸਿੰਘ ਸਰਾਓ, ਬਹਾਦਰ ਸਿੰਘ ਉਪਰਹੇੜੀ, ਜਸਵੀਰ ਸਿੰਘ ਘੁਮਾਣਾ, ਸਰਪੰਚ ਨੇਪਰਾ, ਕਰਨੈਲ ਸਿੰਘ ਹਰਿਆਊ, ਜ਼ੋਰਾ ਸਿੰਘ, ਬਾਬਾ ਬਲਵੀਰ ਸਿੰਘ, ਬਚਿੱਤਰ ਸਿੰਘ, ਬਨੂੜ ਤੋਂ ਯੂਥ ਆਗੂ ਜੱਸੀ ਆਦਿ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *