ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਨੋਟੀਫਿਕੇਸ਼ਨ ਜਾਰੀ, ਆਮ ਆਦਮੀ ਪਾਰਟੀ ਦੇ 20 ਵਿਧਾਇਕ ਅਯੋਗ ਕਰਾਰ

ਦਿੱਲੀ:(ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਲਾਭ ਵਾਲਾ ਅਹੁਦਾ ਦੇਣ ਦੇ ਮਾਮਲੇ ‘ਚ ਅਯੋਗ ਕਰਾਰ ਦੇ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਹੁਣ ਇਨ੍ਹਾਂ 20 ਸੀਟਾਂ ਉੱਪਰ ਜ਼ਿਮਨੀ ਚੋਣ ਹੋਏਗੀ। ਕੇਜਰੀਵਾਲ ਸਰਕਾਰ ‘ਤੇ 20 ਵਿਧਾਇਕਾਂ ਨੂੰ ਲਾਭ ਵਾਲਾ ਅਹੁਦਾ ਦੇਣ ਦਾ ਇਲਜ਼ਾਮ ਲੱਗਿਆ ਸੀ। ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ। ਉਸ ਤੋਂ ਬਾਅਦ ਹੀ ਇਹ ਫੈਸਲਾ ਸਾਹਮਣੇ ਆਇਆ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਗੋਪਾਲ ਰਾਏ ਨੇ ਇਲਜ਼ਾਮ ਲਾਇਆ ਸੀ ਕਿ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਆਪਣੀ ਰਾਏ ਭੇਜਣ ਤੋਂ ਪਹਿਲਾਂ ਸਾਡਾ ਪੱਖ ਨਹੀਂ ਸੁਣਿਆ। ਉਨ੍ਹਾਂ ਕਿਹਾ ਸੀ ਕਿ ਇਹ ਗੈਰ ਲੋਕਤੰਤਰੀ ਕਦਮ ਹੈ ਤੇ ਉਹ ਦਿੱਲੀ ਦੀ ਜਨਤਾ, ਸਰਕਾਰ ਤੇ ਮੁੱਖ ਮੰਤਰੀ ਤੋਂ ਬਦਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ 11 ਰਾਜਾਂ ‘ਚ ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਗਈ ਪਰ ਨਿਸ਼ਾਨਾ ਸਿਰਫ਼ ਸਾਨੂੰ ਹੀ ਬਣਾਇਆ ਜਾ ਰਿਹਾ ਹੈ।
ਰਾਏ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਇਨਸਾਫ ਦੀ ਮੰਗ ਨੂੰ ਲੈ ਕੇ ਸਾਰੇ ਲੋਕਤੰਤਰਿਕ ਮੰਚਾਂ ‘ਤੇ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਸਾਡੇ ਨਾਲ ਨੇ ਤੇ ਅਸੀਂ ਚੋਣ ਤੋਂ ਡਰੇ ਨਹੀਂ ਹਨ ਤੇ ਲੋਕ ਹੀ ਸਾਡਾ ਭਾਗ ਤੈਅ ਕਰਦੇ ਹਨ।
ਦੱਸਣਯੋਗ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ‘ਤੇ ਪਿਛਲੇ ਸਾਲ ਤੋਂ ਮੈਂਬਰਸ਼ਿਪ ਰੱਦ ਹੋਣ ਦੀ ਤਲਵਾਰ ਲਟਕ ਰਹੀ ਸੀ। ਹੁਣ ਇਹ 20 ਰਹਿ ਗਏ ਸਨ। ਦਿੱਲੀ ਸਰਕਾਰ ਨੇ ਇਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ। ਇਸ ਖਿਲਾਫ ਪਟੀਸ਼ਨ ਦਾਖਲ ਕਰਕੇ ਕਿਹਾ ਗਿਆ ਸੀ ਕਿ ਸੰਸਦੀ ਸਕੱਤਰ ਦਾ ਅਹੁਦਾ ਲਾਭ ਦਾ ਅਹੁਦਾ ਹੈ। ਅਜਿਹੇ ‘ਚ ਇੰਨਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *