ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 22 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਕਬਰਵਾਲਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਏ.ਐਸ.ਆਈ. ਤਰਲੋਕ ਚੰਦ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਛੋਟੇ ਥਾਣੇਦਾਰ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਪੱਕੀ ਟਿੱਬੀ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਹੋਈ ਲੜਾਈ ਦੇ ਸਬੰਧ ਵਿਚ ਦੂਸਰੀ ਧਿਰ ਖਿਲਾਫ ਕਾਰਵਾਈ ਕਰਨ ਬਦਲੇ ਦੋਸ਼ੀ ਏ.ਐਸ.ਆਈ. ਵੱਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *