ਪੰਜਾਬਪਟਿਆਲਾ

ਪਟਿਆਲਾ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅਤੇ ਸਹੁੰ ਚੁੱਕ ਸਮਾਗਮ ਅੱਜ

ਡਵੀਜਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜਾ
ਪਟਿਆਲਾ, 22 ਜਨਵਰੀ (ਮਧੂਸਾਰ ਬਿਊਰੋ) ਨਗਰ ਨਿਗਮ ਪਟਿਆਲਾ ਦੇ ਚੌਥੇ ਹਾਊਸ ਦੇ ਨਵੇਂ ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸਮਾਗਮ 23 ਜਨਵਰੀ ਨੂੰ ਸਵੇਰੇ ਨਗਰ ਨਿਗਮ ਦੇ ਸਾਹਿਰ ਲੁਧਿਆਣਵੀ ਆਡੀਟੋਰੀਅਮ ਵਿਖੇ ਹੋਵੇਗਾ।

ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਡਵੀਜਨਲ ਕਮਿਸ਼ਨਰ ਪਟਿਆਲਾ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਜੁਆਇੰਟ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਨਿਗਮ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਨਵੇਂ ਕੌਂਸਲਰਾਂ ਦੇ ਬੈਠਣ, ਸਹੁੰ ਚੁੱਕਣ ਅਤੇ ਮੇਅਰ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਬਾਬਤ ਜਾਣਕਾਰੀ ਦਿੱਤੀ।
ਖਹਿਰਾ ਨੇ ਦੱਸਿਆ ਕਿ ਮੰਡਲ ਕਮਿਸ਼ਨਰ ਸ੍ਰੀ ਮੀਨਾ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ ਇਸ ਤੋਂ ਬਾਅਦ ਚੁਣੇ ਕੌਂਸਲਰਾਂ ਵਿਚੋਂ ਨਿਗਮ ਦੀ ਅਗਲੀ ਕਾਰਵਾਈ ਚਲਾਉਣ ਲਈ ਮਨੋਨੀਤ ਪ੍ਰੋਜਾਇਡਿੰਗ ਅਫ਼ਸਰ ਵੱਲੋਂ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਵਾਈ ਜਾਵੇਗੀ। ਇਸ ਮੌਕੇ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਐਮ.ਐਮ. ਸਿਆਲ, ਐਕਸੀਐਨ ਸ਼ਾਮ ਲਾਲ ਗੁਪਤਾ ਤੇ ਇੰਜ. ਸੁਭਾਸ਼ ਸ਼ਰਮਾ ਸਮੇਤ ਹੋਰ ਅਧਿਕਾਰੀ ਵੀਮੌਜੂਦ ਸਨ।

Leave a Reply

Your email address will not be published. Required fields are marked *