ਪੰਜਾਬਪਟਿਆਲਾ

ਮੇਅਰ ਸੰਜੀਵ ਸ਼ਰਮਾ ਬਿੱਟੂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ

ਮੇਅਰ ਸੰਜੀਵ ਸ਼ਰਮਾ ਬਿੱਟੂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨਤਮਸਤਕ
ਅਕਾਲੀ ਸਰਕਾਰ ਦੌਰਾਨ ਰੁਕੇ ਵਿਕਾਸ ਕਾਰਜਾਂ ਨੂੰ ਲੀਹ ‘ਤੇ ਲਿਆਵਾਂਗੇ : ਮੇਅਰ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ) ਕਾਂਗਰਸ ਵੱਲੋਂ ਮੇਅਰ ਚੁਣੇ ਜਾਣ ਤੋਂ ਬਾਅਦ ਸੰਜੀਵ ਸ਼ਰਮਾ ਬਿੱਟੂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਹੈਡ ਗ੍ਰੰਥੀ ਪਾਸੋਂ ਮੇਅਰ ਚੁਣੇ ਜਾਣ ‘ਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਮੇਅਰ ਅਹੁਦਾ ਹਾਸਲ ਕਰਨ ਤੋਂ ਸੰਜੀਵ ਸ਼ਰਮਾ ਬਿੱਟੂ ਨੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਹੁੰਚ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।

ਇਸ ਦੌਰਾਨ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੋਂ ਬਾਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੀਹ ‘ਤੇ ਲਿਆਉਣ ਲਈ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਵਿਕਾਸ ਕਾਰਜ ਰੁਕੇ ਪਏ ਸਨ, ਜਿਨ੍ਹਾਂ ਨੂੰ ਨਿਰਵਿਘਨ ਚਲਾਇਆ ਜਾਵੇਗਾ ਅਤੇ ਸ਼ਹਿਰ ‘ਚ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਜਾਵੇਗੀ।
ਮੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ 2002 ਤੋਂ ਲੈ ਕੇ 2007 ਤੱਕ ਰੁਕੇ ਪ੍ਰੋਜੈਕਟਾਂ ਨੂੰ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀ ਸ਼ਿਫਟਿੰਗ, ਸੋਲਡ ਬੇਸ, ਰੇਹੜੀ ਮਾਰਕੀਟ ਅਤੇ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਰੁਕੇ ਪਏ ਸਨ। ਉਨ੍ਹਾਂ ਕਿਹਾ ਕਿ ਕਦੇ ਵੀ ਇਨ੍ਹਾਂ ਫਾਇਲਾਂ ਨੂੰ ਛੇੜਿਆ ਤੱਕ ਨਹੀਂ ਗਿਆ ਪ੍ਰੋਜੈਕਟ ਸਫਲ ਕਿਥੋਂ ਹੋਣੇ ਸਨ। ਉਨ੍ਹਾਂ ਕਿਹਾ ਕਿ ਸਮੁੱਚੀ ਕੌਂਸਲਰਾਂ ਦੀ ਟੀਮ ਨਾਲ ਇਨ੍ਹਾਂ ਪ੍ਰੋਜੈਕਟਾਂ ਨੂੰ ਸਿਰੇ ਚੜਾਉਣ ਲਈ ਕੀਤਾ ਜਾਣਾ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਕੌਂਸਲਰ ਹਰਪਿੰਦਰ ਸਿੰਘ ਨਿੱਪੀ, ਕੌਂਸਲਰ ਵਿਜੈ ਕੁਮਾਰ ਕੂਕਾ, ਕਰਨ ਗੌੜ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *