ਯੂਥ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਵਿੱਕੀ ਰਿਵਾਜ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੁਲਾਕਾਤ
ਵਿੱਕੀ ਰਿਵਾਜ ਵਰਗੇ ਯੂਥ ਆਗੂ ਅਕਾਲੀ ਦਲ ਲਈ ਪ੍ਰੇਰਣਾ ਸਰੋਤ : ਸੁਖਬੀਰ ਬਾਦਲ
ਪਟਿਆਲਾ (ਮਧੂਸਾਰ ਬਿਊਰੋ) ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪਟਿਆਲਾ ਦੇ ਪ੍ਰਧਾਨ ਵਿੱਕੀ ਰਿਵਾਜ ਵਲੋਂ ਸੀਨੀਅਰ ਆਗੂਆਂ ਸੁਰਜੀਤ ਸਿੰਘ ਰੱਖੜਾ ਤੇ ਹਰਪਾਲ ਜਨੇਜਾ ਦੀ ਮੌਜੂਦਗੀ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੁਲਾਕਾਤ ਕੀਤੀ ਗਈ।
ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਸ ਮੁਲਾਕਾਤ ਦੌਰਾਨ ਵਿੱਕੀ ਰਿਵਾਜ ਨੇ ਪਾਰਟੀ ਪ੍ਰਧਾਨ ਨਾਲ ਯੂਥ ਵਿੰਗ ਨੂੰ ਹੋਰ ਮਜਬੂਤ ਕਰਨ ਤੇ ਇਸ ਦਾ ਵਿਸਥਾਰ ਕਰਨ ਕਰਨ ਲਈ ਵਿਚਾਰ ਚਰਚਾ ਕੀਤੀ। ਵਿੱਕੀ ਰਿਵਾਜ ਦੇ ਵਿਚਾਰ ਸੁਣ ਕੇ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਥਾਪੜਾ ਦਿੱਤਾ ਤੇ ਪਾਰਟੀ ਵਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ। ਸ. ਬਾਦਲ ਨੇ ਕਿਹਾ ਕਿ ਵਿੱਕੀ ਰਿਵਾਜ ਵਰਗੇ ਯੂਥ ਆਗੂ ਯੂਥ ਅਕਾਲੀ ਅਤੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਵਿੱਕੀ ਰਿਵਾਜ ਨੂੰ ਕਿਹਾ ਕਿ ਹੋਰ ਸਰਗਰਮੀਆਂ ਤੇਜ਼ ਕਰਨ ਤਾਂ ਜੋ 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ ਹਰਾਇਆ ਜਾ ਸਕੇ। ਇਸ ਦੌਰਾਨ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਤੇ ਸ਼ਹਿਰੀ ਪ੍ਰਧਾਨ ਹਰਪਾਲ ਜਨੇਜਾ ਤੇ ਹੋਰ ਆਗੂਆਂ ਮੀਟਿੰਗ ਦੌਰਾਨ ਪਟਿਆਲਾ ਦੇ ਵੱਖ-ਵੱਖ ਮੁੱਦਿਆਂ ‘ਤੇ ਪਾਰਟੀ ਪ੍ਰਧਾਨ ਨਾਲ ਚਰਚਾ ਕੀਤੀ ਜਿਸ ਵਿਚ ਕਾਂਗਰਸ ਪਾਰਟੀ ਵਲੋਂ ਅਕਾਲੀ ਆਗੂਆਂ ‘ਤੇ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮੁੱਦਾ ਵੀ ਚਰਚਾ ਦਾ ਵਿਸ਼ਾ ਰਿਹਾ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਧੱਕੇ ਨਾਲ ਚੋਣਾਂ ਜਿੱਤ ਗਈ ਹੈ ਪਰ ਲੋਕਾਂ ਨੂੰ ਸੱਚਾਈ ਦਾ ਪਤਾ ਚਲ ਗਿਆ ਹੈ ਪਰ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵਧੀਆ ਸਮਾਂ ਹੈ। ਲੋਕਾਂ ਦਾ ਕਾਂਗਰਸ ਪਾਰਟੀ ‘ਤੇ ਵਿਸ਼ਵਾਸ ਉਠ ਗਿਆ ਹੈ। ਹਰਪਾਲ ਜਨੇਜਾ ਪਾਰਟੀ ਪ੍ਰਧਾਨ ਨਾਲ ਸ਼ਹਿਰੀ ਵਿੰਗ ਦੀਆਂ ਸਰਗਰਮੀਆਂ ‘ਤੇ ਆਉਣ ਵਾਲੇ ਪ੍ਰੋਗਰਾਮਾਂ ਨਾਲ ਸਬੰਧਤ ਸਲਾਹ-ਮਸ਼ਵਰਾ ਕੀਤਾ। ਹਰਪਾਲ ਜਨੇਜਾ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੀ ਸਰਕਾਰ ਦੌਰਾਨ ਪਟਿਆਲਾ ‘ਚ ਵੱਡੇ ਪੱਧਰ ‘ਤੇ ਵਿਕਾਸ ਕੀਤਾ ਹੈ ਪਰ ਹੁਣ ਪਟਿਆਲਾ ‘ਚ ਵਿਕਾਸ ਕਾਰਜ ਠੱਪ ਹੋ ਗਏ ਹਨ। ਪੈਨਸ਼ਨਾਂ ਤੋਂ ਲੈ ਕੇ ਸਾਰੀਆਂ ਲੋਕ ਭਲਾਈ ਸਕੀਮਾਂ ਖਤਮ ਕੀਤੀਆਂ ਜਾ ਰਹੀਆਂ ਹਨ। ਸਾਰੇ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਲਾਮਬੰਦ ਕਰਕੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ ਸੀਟਾਂ ਜਿੱਤ ਕੇ ਮੁੜ ਕੇ ਕੇਂਦਰ ‘ਚ ਐਨ.ਡੀ.ਏ. ਦੀ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਵੀ ਪਹਿਲਾਂ ਵਾਂਗ ਮਜਬੂਤ ਹੈ। ਛੇਤੀ ਹੀ ਕਾਂਗਰਸ ਦੀਆਂ ਵਧੀਕੀਆਂ ਦਾ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਕਿਸੇ ਨਾਲ ਕੋਈ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਪਾਰਟੀ ਮਜਬੂਤੀ ਨਾਲ ਮੁੜ ਸੱਤਾ ਵਿਚ ਆਵੇਗਾ।

