ਪੰਜਾਬਪਟਿਆਲਾ

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ : ਰੱਖੜਾ

ਨਰਦੇਵ ਸਿੰਘ ਆਕੜੀ ‘ਚ ਅਗਵਾਈ ਜ਼ਿਲ੍ਹਾ ਪ੍ਰਧਾਨ ਸ. ਰੱਖੜਾ ਦਾ ਸਨਮਾਨਤ
ਪਟਿਆਲਾ 25 ਜਨਵਰੀ (ਮਧੂਸਾਰ ਬਿਊਰੋ) ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਕੌਰ ਕਮੇਟੀ ਦੇ ਮੈਂਬਰ ਨਰਦੇਵ ਸਿੰਘ ਆਕੜੀ ਦੇ ਗ੍ਰਹਿ ਪਿੰਡ ਆਕੜੀ ਵਿਖੇ ਗਰੇਵਾਲ ਫਾਰਮ ‘ਚ ਜ਼ਿਲ੍ਹਾ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਦੇ ਪ੍ਰਧਾਨ ਬਣਨ ਦੀ ਖੁਸ਼ੀ ‘ਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ. ਰੱਖੜਾ ਨੇ ਕਿਹਾ ਕਿ ਪਾਰਟੀ ਲਈ ਵਰਕਰ ਰੀੜ ਦੀ ਹੱਡੀ ਹੁੰਦੇ ਹਨ, ਜੇ ਵਰਕਰ ਆਪਸ ‘ਚ ਇਕਜੁੱਟ ਹੋ ਕੇ ਰਹਿਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸ਼ਕਤੀ ਅਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਵਰਕਰਾਂ ਨੂੰ ਲਾਮਬੰਦ ਹੋਣ ਦੀ ਲੋੜ ਹੈ।
ਸ. ਰੱਖੜਾ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਸੱਤਾ ਦੇ ਨਸ਼ੇ ‘ਚ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਏਕੇ ਦੀ ਮਿਸਾਲ ਨਾਲ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਝੂਠ ਮਾਰਕੇ ਸਰਕਾਰ ਤਾਂ ਬਣਾ ਲਈ ਹੈ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਕੈਪਟਨ ਸਰਕਾਰ ਇਕ ਵੀ ਵਾਅਦਾ ਪੁਗਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ ਵਾਅਦੇ ਪੂਰੇ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ‘ਚ ਲੋਕ ਭਲਾਈ ਸਕੀਮਾਂ ਲਿਆ ਕੇ ਹਰ ਵਰਗ ਨੂੰ ਖੁਸ਼ਹਾਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਅਤੇ ਰਾਜ ਨਹੀਂ ਸੇਵਾ ਤਹਿਤ ਕੰਮ ਕੀਤਾ, ਜੋ ਕਾਂਗਰਸ ਕਦੇ ਨਹੀਂ ਕਰ ਸਕੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਰੱਖੜਾ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ‘ਚ ਰਣਧੀਰ ਸਿੰਘ ਰੱਖੜਾ ਸੁਖਵਿੰਦਰ ਸਿੰਘ ਲਾਡੀ ਸੁਖਦੇਵ ਸਿੰਘ ਗਰੇਵਾਲ, ਸੁਖਦੇਵ ਸਿੰਘ ਸੇਹਰ, ਸੁਰਿੰਦਰ ਸਿੰਘ ਛਿੰਦਾ, ਪਿਆਰਾ ਸਿੰਘ, ਭਾਗ ਸਿੰਘ ਆਕੜੀ, ਹਰਪਾਲ ਸਿੰਘ ਸਰਾਓ, ਅਮਰ ਚੰਦ ਸਿੰਘ ਸਰਪੰਚ ਆਕੜੀ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਸਰਪੰਚ ਸੇਹਰੀ, ਦਰਬਾਰਾ ਸਿੰਘ ਆਕੜ, ਅਜਾਇਬ ਸਿੰਘ ਸੇਹਰਾ, ਦਰਸ਼ਨ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਆਕੜੀ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *