ਜਗਰਾਉਂ ‘ਚ ਗਣਤੰਤਰ ਦਿਵਸ ਦੌਰਾਨ ਪੁਲਿਸ ਕਰਮਚਾਰੀ ਨੇ ਖ਼ੁਦ ਨੂੰ ਮਾਰੀ ਗੋਲੀ
ਜਗਰਾਉਂ ‘ਚ ਗਣਤੰਤਰ ਦਿਵਸ ਦੌਰਾਨ ਪੁਲਿਸ ਕਰਮਚਾਰੀ ਨੇ ਖ਼ੁਦ ਨੂੰ ਮਾਰੀ ਗੋਲੀ
ਲੁਧਿਆਣਾ 26 ਜਨਵਰੀ (ਮਧੂਸਾਰ ਬਿਊਰੋ) ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਜ਼ਿਲ੍ਹੇ ‘ਚ ਗਣਤੰਤਰ ਦਿਵਸ ਮੌਕੇ ਇਕ ਪੁਲਿਸ ਕਰਮਚਾਰੀ ਵੱਲੋਂ ਖ਼ੁਦ ਨੂੰ ਗੋਲੀ ਮਾਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਜਗਰਾਉਂ ‘ਚ ਗਣਤੰਤਰ ਦਿਵਸ ਦੌਰਾਨ ਆਯੋਜਿਤ ਪ੍ਰੋਗਰਾਮ ਵਿਚ ਕੁਝ ਹੀ ਦੂਰੀ ‘ਤੇ ਇਕ ਪੁਲਿਸ ਕਰਮਚਾਰੀ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖੁਦਕਸ਼ੀ ਦਾ ਕਾਰਣ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ।
ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹੁੰਚੇ ਹੋਏ ਸਨ। ਇਸੇ ਦੌਰਾਨ ਸਭਾ ਸਥਾਨ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਕਰਮਜੀਤ ਮਨਜੀਤ ਰਾਮ ਨੇ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣਨ ਤੋਂ ਬਾਦ ਕੁਝ ਦੇਰੀ ਦੇ ਲਈ ਅਫਰਾ-ਤਫਰੀ ਮਚ ਗਈ। ਹਾਲਾਂਕਿ ਇਸ ਦੇ ਬਾਵਜੂਦ ਪ੍ਰੋਗਰਾਮ ਜਾਰੀ ਰਿਹਾ।
ਖੁਦਕਸ਼ੀ ਕਰਨ ਵਾਲੇ ਹੌਲਦਾਰ ਦੇ ਕੋਲ ਕਈ ਪੁਲਿਸ ਕਰਮਚਾਰੀ ਪਹੁੰਚੇ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਲਾਸ਼ ਨੂੰ ਪੋਸਟਮਾਰਟਮ ਦੇ ਲਈ ਨਜ਼ਦੀਕੀ ਹਸਪਤਾਲ ਵਿਚ ਭਿਜਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਰਮਚਾਰੀ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਨੇ ਖੁਦਕਸ਼ੀ ਦਾ ਕਾਰਣ ਪਰਿਵਾਰਕ ਝਗੜਾ ਹੋਣਾ ਦੱਸਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

